ਸਾਡੇ ਨਾਲ ਸ਼ਾਮਲ

Follow us

16.7 C
Chandigarh
Friday, January 23, 2026
More
    Home Breaking News ਦੋਵਾਂ ਜਹਾਨਾਂ ...

    ਦੋਵਾਂ ਜਹਾਨਾਂ ’ਚ ਸਤਿਗੁਰੂ ਦੀ ਪ੍ਰੀਤ ਹੀ ਸੱਚੀ ਹੈ : ਪੂਜਨੀਕ ਗੁਰੂ ਜੀ

    pita ji

    ਦੋਵਾਂ ਜਹਾਨਾਂ ’ਚ ਸਤਿਗੁਰੂ ਦੀ ਪ੍ਰੀਤ ਹੀ ਸੱਚੀ ਹੈ : ਪੂਜਨੀਕ ਗੁਰੂ ਜੀ

    (ਸੱਚ ਕਹੂੰ ਨਿਊਜ਼) ਸਰਸਾ। ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਫ਼ਰਮਾਉਦੇ ਹਨ ਕਿ ਜਦੋਂ ਤੱਕ ਇਨਸਾਨ ਮੁਰਸ਼ਿਦ-ਏ-ਕਾਮਿਲ ਦੀ ਸ਼ਰਨ ’ਚ ਨਹੀਂ ਆਉਦਾ, ਉਸ ਨੂੰ ਇਹ ਪਤਾ ਨਹੀਂ ਹੁੰਦਾ ਕਿ ਸੱਚੀ ਪ੍ਰੀਤ ਕਿਸ ਦੀ ਹੈ ਇਨਸਾਨ ਬਹੁਤੇ ਯਾਰ, ਦੋਸਤ, ਮਿੱਤਰ ਬਣਾਉਦਾ ਹੈ, ਰਿਸ਼ਤੇ-ਨਾਤੇ ਜੋੜਦਾ ਹੈ ਪਰ ਜਦੋਂ ਕੋਈ ਮੁਸ਼ਕਿਲ ਆਉਦੀ ਹੈ ਉਦੋਂ ਪਤਾ ਲੱਗਦਾ ਹੈ ਕਿ ਸਾਰੇ ਹੀ ਸਾਥ ਛੱਡ ਗਏ ਉਸ ਸਮੇਂ ਕੋਈ ਸਾਥੀ ਬਣਦਾ ਹੈ ਤਾਂ ਉਹ ਹੈ ਓਮ, ਹਰੀ, ਅੱਲ੍ਹਾ, ਵਾਹਿਗੁਰੂ, ਰਾਮ।

    ਪੂਜਨੀਕ ਗੁਰੂ ਜੀ ਫ਼ਰਮਾਉਦੇ ਹਨ ਕਿ ਜੇਕਰ ਤੁਸੀਂ ਸਤਿਗੁਰੂ, ਅੱਲ੍ਹਾ ਨੂੰ ਆਪਣਾ ਬਣਾ ਰੱਖਿਆ ਹੈ ਤਾਂ ਉਹ ਤੁਹਾਡੇ ਅੰਗ-ਸੰਗ ਧੁਨਕਾਰਾਂ ਦਿੰਦਾ ਹੈ ਅਤੇ ਤੁਸੀਂ ਕਦੇ ਇਕੱਲੇ ਨਹੀਂ ਹੋਵੋਗੇ ਇਸ ਲਈ ਸੱਚਾ ਮੀਤ, ਸੱਚਾ ਦੋਸਤ ਜੋ ਦੋਵਾਂ ਜਹਾਨਾਂ ’ਚ ਸਾਥੀ ਹੈ, ਉਹ ਸਤਿਗੁਰੂ, ਓਮ, ਹਰੀ, ਅੱਲ੍ਹਾ, ਵਾਹਿਗੁਰੂ, ਗੌਡ, ਖ਼ੁਦਾ, ਰੱਬ ਹੈ ਇਸ ਲਈ ਜੇਕਰ ਪਿਆਰ ਕਰਨਾ, ਵੈਰਾਗ ਕਰਨਾ ਹੈ ਤਾਂ ਸਤਿਗੁਰੂ, ਮੌਲਾ ਦੇ ਵੈਰਾਗ ’ਚ ਆਓ ਉਸ ਦੀ ਯਾਦ ’ਚ ਤੜਫ਼ ਕੇ ਵੇਖੋ, ਉਹ ਕੀ ਨਹੀਂ ਕਰ ਸਕਦਾ।

    ਪੂਜਨੀਕ ਗੁਰੂ ਜੀ ਫ਼ਰਮਾਉਦੇ ਹਨ ਕਿ ਇਨਸਾਨ ਧਨ-ਦੌਲਤ, ਨੌਕਰੀ, ਪੁੱਤਰ-ਧੀ, ਭੈਣ-ਭਰਾ ਲਈ ਹੰਝੂ ਵਹਾਉਦਾ ਹੈ ਇਹੀ ਹੰਝੂ ਕਦੇ ਉਸ ਅੱਲ੍ਹਾ, ਰਾਮ ਲਈ ਵਹਾ ਕੇ ਵੇਖੋ ਤਾਂ ਇੱਕ-ਇੱਕ ਹੰਝੂ ਹੀਰੇ-ਮੋਤੀ, ਜਵਾਹਰਾਤ ਬਣ ਜਾਵੇਗਾ, ਪਰ ਹੈਰਾਨੀ ਦੀ ਗੱਲ ਇਹੀ ਹੈ ਕਿ ਲੋਕ ਮਾਲਕ ਲਈ ਨਹੀਂ ਸਗੋਂ ਦੁਨਿਆਵੀ ਸਾਜੋ-ਸਮਾਨ ਲਈ ਪਾਗਲ ਹੋ ਜਾਂਦੇ ਹਨ ਅਤੇ ਉਹ ਪਾਗਲਪਨ ਦੱਸ ਦਿੰਦਾ ਹੈ ਕਿ ਤੁਸੀਂ ਕਿਸ ਵਿੱਚ, ਕਿੰਨੀ ਹੱਦ ਤੱਕ ਗੁਆਚੇ ਹੋਏ ਹੋ ਜਿਸ ਨੂੰ ਆਦਮੀ ਆਪਣਾ ਪੱਕਾ ਸਾਥੀ ਸਮਝਦਾ ਹੈ ਉਹ ਪਤਾ ਨਹੀ ਕਦੋਂ ਸਾਥ ਛੱਡ ਜਾਵੇ ਇਸ ਲਈ ਜੇਕਰ ਸਾਥੀ ਹੀ ਬਣਾਉਣਾ ਹੈ ਤਾਂ ਉਸ ਦੋਵਾਂ ਜਹਾਨਾਂ ਦੇ ਮਾਲਕ, ਅੱਲ੍ਹਾ, ਵਾਹਿਗੁਰੂ, ਰਾਮ ਨੂੰ ਬਣਾਓ।

    ਪੂਜਨੀਕ ਗੁਰੂ ਜੀ ਫ਼ਰਮਾਉਦੇ ਹਨ ਕਿ ਜੇਕਰ ਮਾਲਕ ਨੂੰ ਤੁਸੀਂ ਆਪਣਾ ਸਾਥੀ ਬਣਾਉਣਾ ਹੈ ਤਾਂ ਇਹ ਜ਼ਰੂਰੀ ਹੈ ਕਿ ਤੁਸੀਂ ਨੇਕੀ ਭਲਾਈ ਦੇ ਰਾਹ ’ਤੇ ਚੱਲੋ, ਉਸ ਪਰਮ ਪਿਤਾ ਪਰਮਾਤਮਾ ਦਾ ਨਾਮ ਜਪੋ ਤੜਫ਼ ਕੇ ਉਸ ਅੱਲ੍ਹਾ, ਮਾਲਕ ਨੂੰ ਆਪਣਾ ਬਣਾ ਲਓ ਅਤੇ ਇੱਕ ਵਾਰ ਉਹ ਤੁਹਾਡਾ ਹੋ ਗਿਆ ਤਾਂ ਉਹ ਕਦੇ ਵੀ ਵਿਛੋੜਾ ਨਹੀਂ ਪਾਉਦਾ ਇਸ ਲਈ ਤੁਸੀਂ ਅਜਿਹਾ ਸਾਥੀ ਬਣਾਓ ਜੋ ਪੱਕਾ ਹੋਵੇ ਜਿਸ ਨੂੰ ਤੁਸੀਂ ਸਾਥੀ ਸਮਝ ਬੈਠਦੇ ਹੋ, ਉਸਦਾ ਤਾਂ ਭਗਵਾਨ ਜਾਣਦਾ ਹੈ ਕਿ ਕਿਸ ਨੂੰ, ਕਿੰਨੇ ਸੁਆਸ ਦਿੱਤੇ ਹਨ ਇਸ ਲਈ ਉਸ ਨੂੰ ਸਾਥੀ ਬਣਾਓ ਜੋ ਸੁਆਸ ਦਿੰਦਾ ਹੈ ਜਦੋਂ ਉਹ ਤੁਹਾਡਾ ਆਪਣਾ ਹੋ ਜਾਵੇਗਾ ਤਾਂ ਤੁਸੀਂ ਦੁਨੀਆਂ ’ਚ ਬਹਾਰ ਵਾਂਗ ਜ਼ਿੰਦਗੀ ਗੁਜ਼ਾਰ ਸਕੋਂਗੇ ਨਹੀਂ ਤਾਂ ਪੱਤਝੜ ਦਾ ਮੌਸਮ ਆ ਜਾਂਦਾ ਹੈ।

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ

    LEAVE A REPLY

    Please enter your comment!
    Please enter your name here