ਸਾਡੇ ਨਾਲ ਸ਼ਾਮਲ

Follow us

18.3 C
Chandigarh
Thursday, February 26, 2026
More
    Home Breaking News ਦੋਵਾਂ ਜਹਾਨਾਂ ...

    ਦੋਵਾਂ ਜਹਾਨਾਂ ’ਚ ਸਤਿਗੁਰੂ ਦੀ ਪ੍ਰੀਤ ਹੀ ਸੱਚੀ : ਪੂਜਨੀਕ ਗੁਰੂ ਜੀ

    God, Gurmeet Ram Rahim, priceless words, Dera Sacha Sauda

    ਦੋਵਾਂ ਜਹਾਨਾਂ ’ਚ ਸਤਿਗੁਰੂ ਦੀ ਪ੍ਰੀਤ ਹੀ ਸੱਚੀ : ਪੂਜਨੀਕ ਗੁਰੂ ਜੀ

    (ਸੱਚ ਕਹੂੰ ਨਿਊਜ਼) ਸਰਸਾ। ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਫ਼ਰਮਾਉਦੇ ਹਨ ਕਿ ਜਦੋਂ ਤੱਕ ਇਨਸਾਨ ਮੁਰਸ਼ਿਦ-ਏ-ਕਾਮਿਲ ਦੀ ਸ਼ਰਨ ’ਚ ਨਹੀਂ ਆਉਦਾ, ਉਸ ਨੂੰ ਇਹ ਪਤਾ ਨਹੀਂ ਹੁੰਦਾ ਕਿ ਸੱਚੀ ਪ੍ਰੀਤ ਕਿਸ ਦੀ ਹੈ ਇਨਸਾਨ ਬਹੁਤੇ ਯਾਰ, ਦੋਸਤ, ਮਿੱਤਰ ਬਣਾਉਦਾ ਹੈ, ਰਿਸ਼ਤੇ-ਨਾਤੇ ਜੋੜਦਾ ਹੈ ਪਰ ਜਦੋਂ ਕੋਈ ਮੁਸ਼ਕਿਲ ਆਉਦੀ ਹੈ ਤਾਂ ਪਤਾ ਲੱਗਦਾ ਹੈ ਕਿ ਸਾਰੇ ਹੀ ਸਾਥ ਛੱਡ ਗਏ ਉਸ ਸਮੇਂ ਕੋਈ ਸਾਥੀ ਬਣਦਾ ਹੈ ਤਾਂ ਉਹ ਹੈ ਓਮ, ਹਰੀ, ਅੱਲ੍ਹਾ, ਵਾਹਿਗੁਰੂ, ਰਾਮ।

    ਪੂਜਨੀਕ ਗੁਰੂ ਜੀ ਫ਼ਰਮਾਉਦੇ ਹਨ ਕਿ ਜੇਕਰ ਤੁਸੀਂ ਆਪਣੇ ਸਤਿਗੁਰੂ, ਅੱਲ੍ਹਾ ਨੂੰ ਆਪਣਾ ਬਣਾ ਰੱਖਿਆ ਹੈ ਤਾਂ ਉਹ ਤੁਹਾਡੇ ਅੰਗ-ਸੰਗ ਧੁਨਕਾਰਾਂ ਦਿੰਦਾ ਹੈ ਅਤੇ ਤੁਸੀਂ ਕਦੇ ਇਕੱਲੇ ਨਹੀਂ ਹੋਵੋਗੇ ਇਸ ਲਈ ਸੱਚਾ ਮੀਤ, ਸੱਚਾ ਦੋਸਤ ਜੋ ਦੋਵਾਂ ਜਹਾਨਾਂ ’ਚ ਸਾਥੀ ਹੈ, ਉਹ ਸਤਿਗੁਰੂ, ਓਮ, ਹਰੀ, ਅੱਲ੍ਹਾ, ਵਾਹਿਗੁਰੂ, ਗੌਡ, ਖ਼ੁਦਾ, ਰੱਬ ਹੈ ਇਸ ਲਈ ਜੇਕਰ ਪਿਆਰ ਕਰਨਾ, ਵੈਰਾਗ ਕਰਨਾ ਹੈ ਤਾਂ ਸਤਿਗੁਰੂ, ਮੌਲ਼ਾ ਦੇ ਵੈਰਾਗ ’ਚ ਆਓ ਉਸ ਦੀ ਯਾਦ ’ਚ ਤੜਫ਼ ਕੇ ਵੇਖੋ, ਉਹ ਕੀ ਨਹੀਂ ਕਰ ਸਕਦਾ।

    ਪੂਜਨੀਕ ਗੁਰੂ ਜੀ ਫ਼ਰਮਾਉਦੇ ਹਨ ਕਿ ਇਨਸਾਨ ਧਨ-ਦੌਲਤ, ਨੌਕਰੀ, ਧੀ-ਪੁੱਤਰ, ਭੈਣ-ਭਾਈ ਲਈ ਹੰਝੂ ਵਹਾਉਦਾ ਹੈ ਇਹੀ ਹੰਝੂ ਕਦੇ ਉਸ ਅੱਲ੍ਹਾ, ਰਾਮ ਲਈ ਵਹਾ ਕੇ ਵੇਖੋ ਤਾਂ ਇੱਕ-ਇੱਕ ਹੰਝੂ ਹੀਰੇ-ਮੋਤੀ, ਜਵਾਹਰਾਤ ਬਣ ਜਾਵੇਗਾ, ਪਰ ਹੈਰਾਨੀ ਦੀ ਗੱਲ ਇਹੀ ਹੈ ਕਿ ਲੋਕ ਮਾਲਕ ਲਈ ਨਹੀਂ ਬਲਕਿ ਦੁਨਿਆਵੀ ਸਾਜੋ-ਸਾਮਾਨ ਲਈ ਪਾਗਲ ਹੋ ਜਾਂਦੇ ਹਨ ਅਤੇ ਉਹ ਪਾਗਲਪਨ ਦੱਸ ਦਿੰਦਾ ਹੈ ਕਿ ਤੁਸੀਂ ਕਿਸ ਵਿੱਚ, ਕਿੰਨੀ ਹੱਦ ਤੱਕ ਗੁਆਚੇ ਹੋਏ ਹੋ ਜਿਸ ਨੂੰ ਆਦਮੀ ਆਪਣਾ ਪੱਕਾ ਸਾਥੀ ਸਮਝਦਾ ਹੈ ਉਹ ਪਤਾ ਨਹੀਂ ਕਦੋਂ ਸਾਥ ਛੱਡ ਜਾਵੇ ਇਸ ਲਈ ਜੇਕਰ ਸਾਥੀ ਹੀ ਬਣਾਉਣਾ ਹੈ ਤਾਂ ਉਸ ਦੋਵਾਂ ਜਹਾਨਾਂ ਦੇ ਮਾਲਕ, ਅੱਲ੍ਹਾ, ਵਾਹਿਗੁਰੂ, ਰਾਮ ਨੂੰ ਬਣਾਓ।

    ਦੋਵਾਂ ਜਹਾਨਾਂ ’ਚ ਸਤਿਗੁਰੂ ਦੀ ਪ੍ਰੀਤ ਹੀ ਸੱਚੀ : ਪੂਜਨੀਕ ਗੁਰੂ ਜੀ

    ਪੂਜਨੀਕ ਗੁਰੂ ਜੀ ਫ਼ਰਮਾਉਦੇ ਹਨ ਕਿ ਜੇਕਰ ਮਾਲਕ ਨੂੰ ਤੁਸੀਂ ਆਪਣਾ ਸਾਥੀ ਬਣਾਉਣਾ ਹੈ ਤਾਂ ਇਹ ਜ਼ਰੂਰੀ ਹੈ ਕਿ ਤੁਸੀਂ ਨੇਕੀ ਭਲਾਈ ਦੇ ਰਾਹ ’ਤੇ ਚੱਲੋ, ਉਸ ਪਰਮ ਪਿਤਾ ਪਰਮਾਤਮਾ ਦਾ ਨਾਮ ਜਪੋ ਤੜਫ਼ ਕੇ ਉਸ ਅੱਲ੍ਹਾ, ਮਾਲਕ ਨੂੰ ਆਪਣਾ ਬਣਾ ਲਓ ਅਤੇ ਇੱਕ ਵਾਰ ਉਹ ਤੁਹਾਡਾ ਹੋ ਗਿਆ ਤਾਂ ਉਹ ਕਦੇ ਵੀ ਵਿਛੋੜਾ ਨਹੀਂ ਪਾਉਦਾ ਇਸ ਲਈ ਤੁਸੀਂ ਅਜਿਹਾ ਸਾਥੀ ਬਣਾਓ ਜੋ ਪੱਕਾ ਹੋਵੇ ਜਿਸ ਨੂੰ ਤੁਸੀਂ ਸਾਥੀ ਸਮਝ ਬੈਠਦੇ ਹੋ, ਉਸਦਾ ਤਾਂ ਭਗਵਾਨ ਜਾਣਦਾ ਹੈ ਕਿ ਕਿਸ ਨੂੰ, ਕਿੰਨੇ ਸਵਾਸ ਦਿੱਤੇ ਹਨ ਇਸ ਲਈ ਉਸ ਨੂੰ ਸਾਥੀ ਬਣਾਓ ਜੋ ਸਵਾਸ ਦਿੰਦਾ ਹੈ ਜਦੋਂ ਉਹ ਤੁਹਾਡਾ ਆਪਣਾ ਹੋ ਜਾਵੇਗਾ ਤਾਂ ਤੁਸੀਂ ਦੁਨੀਆਂ ’ਚ ਬਹਾਰ ਵਾਂਗ ਜ਼ਿੰਦਗੀ ਗੁਜ਼ਾਰ ਸਕੋਂਗੇ ਨਹੀਂ ਤਾਂ ਪਤਝੜ ਦਾ ਮੌਸਮ ਆ ਜਾਂਦਾ ਹੈ।

    ਪੂਜਨੀਕ ਗੁਰੂ ਜੀ ਫ਼ਰਮਾਉਦੇ ਹਨ ਕਿ ਦੁਨੀਆਂ ਦੇ ਪਿਆਰ ਦੀ ਸ਼ੁਰੂਆਤ ਸਵਾਰਥ ਨਾਲ ਹੁੰਦੀ ਹੈ ਦੁਨੀਆਂਦਾਰੀ ’ਚ ਲੋਕ ਗੁਆਚ ਜਾਂਦੇ ਹਨ ਅਤੇ ਅੱਲ੍ਹਾ, ਮਾਲਕ, ਰਾਮ ਦੇ ਕਾਇਦੇ-ਕਾਨੂੰਨ ਸਭ ਭੁੱਲ ਜਾਂਦੇ ਹਨ ਅਜਿਹਾ ਨਹੀਂ ਕਰਨਾ ਚਾਹੀਦਾ ਕਿਉਕਿ ਜਦੋਂ ਉਸ ਰਾਮ ਦੀ ਮਾਰ ਪੈਂਦੀ ਹੈ ਤਾਂ ਆਦਮੀ ਨੂੰ ਕੋਈ ਰਾਹ ਨਜ਼ਰ ਨਹੀਂ ਆਉਦਾ ਇਸ ਲਈ ਸੇਵਾ-ਸਿਮਰਨ ਕਰੋ, ਭਗਤੀ ਦੀ ਚਾਹ ਕਰੋ ਉਸ ਤੋਂ ਸਭ ਕੁਝ ਮੰਗੋ ਅਤੇ ਉਹ ਦੇਵੇਗਾ, ਅੰਦਰੋਂ-ਬਾਹਰੋਂ ਮਾਲਾਮਾਲ ਕਰ ਦੇਵੇਗਾ ਇਸ ਲਈ ਉਸ ਪਰਮਪਿਤਾ ਪਰਮਾਤਮਾ ਤੋਂ ਕਦੇ ਵੀ ਮੂੰਹ ਨਾ ਮੋੜੋ ਮਾਲਕ ਦਾ ਸਿਮਰਨ, ਭਗਤੀ-ਇਬਾਦਤ ਕਰਦੇ ਰਹੋ ਤਾਂ ਅੰਦਰੋਂ-ਬਾਹਰੋਂ ਲਬਰੇਜ਼ ਹੋ ਜਾਉਗੇ ਅਤੇ ਇੱਕ ਵਾਰ ਉਸ ਨੇ ਤੁਹਾਡੀ ਬਾਂਹ ਫੜ੍ਹ ਲਈ ਤਾਂ ਸਦਾ ਸੁਹਾਗਣ ਹੋ ਜਾਓਗੇ

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ

    LEAVE A REPLY

    Please enter your comment!
    Please enter your name here