ਸਰਸਾ (ਸੱਚ ਕਹੂੰ ਨਿਊਜ਼)। ਡੇਰਾ ਸੱਚਾ ਸੌਦਾ ਸ਼ਾਹ ਸਤਿਨਾਮ ਜੀ ਧਾਮ ਸਰਸਾ ਵਿਖੇ ਅੱਜ ਮਈ ਮਹੀਨੇ ਦਾ ਪਹਿਲਾ ‘ਸਤਿਸੰਗ ਭੰਡਾਰਾ’ (Satsang Bhandara) ਮਨਾਇਆ ਗਿਆ। ਜਿਸ ਦੇ ਮੱਦੇਨਜ਼ਰ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚੋਂ ਭਾਰੀ ਗਿਣਤੀ ’ਚ ਸਾਧ-ਸੰਗਤ ਪਹੰੁਚੀ। ਪਵਿੱਤਰ ਭੰਡਾਰੇ ਸਬੰਧੀ ਨਾਮ ਚਰਚਾ ਦੀ ਸ਼ੁਰੂਆਤ ਪਵਿੱਤਰ ਨਾਅਰਾ ਲਾ ਕੇ ਹੋਈ। ਨਾਮ ਚਰਚਾ ਸ਼ੁਰੂ ਹੋਣ ਤੋਂ ਪਹਿਲਾਂ ਹੀ ਸਤਿਸੰਗ ਪੰਡਾਲ ਸਾਧ-ਸੰਗਤ ਨਾਲ ਭਰ ਚੁੱਕਿਆ ਸੀ। ਨਾਮ ਚਰਚਾ ਦੀ ਸਮਾਪਤੀ ਤੱਕ ਸਾਧ-ਸੰਗਤ ਦਾ ਦਰਬਾਰ ਵੱਲ ਆਉਣਾ ਲਗਾਤਾਰ ਜਾਰੀ ਰਿਹਾ। ਸਾਧ-ਸੰਗਤ ਦੀ ਸਹੂਲਤ ਲਈ ਡੇਰਾ ਸੱਚਾ ਸੌਦਾ ਮੈਨੇਜ਼ਮੈਂਟ ਕਮੇਟੀ ਤੇ ਸੇਵਾਦਾਰਾਂ ਨੇ ਪੁਖਤਾ ਪ੍ਰਬੰਧ ਕੀਤੇ ਹੋਏ ਸਨ। ਦੇਖੋ ਤਸਵੀਰਾਂ ਦੀ ਜ਼ੁਬਾਨੀ ਪੂਰੇ ਪਵਿੱਤਰ ਭੰਡਾਰੇ ਦੀ ਕਹਾਣੀ…
ਦੱਸ ਦਈਏ ਕਿ 75 ਸਾਲ ਪਹਿਲਾਂ ਰੂਹਾਨੀਅਤ ਅਤੇ ਇਨਸਾਨੀਅਤ ਦੇ ਮਹਾਨ ਕੇਂਦਰ ਡੇਰਾ ਸੱਚਾ ਸੌਦਾ ਦੀ ਸਥਾਪਨਾ ਤੋਂ ਬਾਅਦ ਮਈ ਮਹੀਨੇ ’ਚ ਪੂਜਨੀਕ ਬੇਪਰਵਾਹ ਸਾਈਂ ਸ਼ਾਹ ਮਸਤਾਨਾ ਜੀ ਮਹਾਰਾਜ ਨੇ ਪਹਿਲਾ ਰੂਹਾਨੀ ਸਤਿਸੰਗ ਫ਼ਰਮਾਇਆ ਇਸ ਪਵਿੱਤਰ ਮੌਕੇ ਦੀ ਖੁਸ਼ੀ ’ਚ ਅੱਜ 28 ਮਈ ਨੂੰ ਸਾਧ-ਸੰਗਤ ਪਵਿੱਤਰ ‘ਸਤਿਸੰਗ ਭੰਡਾਰਾ’ ਮਨਾਇਆ।