Satyapal Malik: ਸਾਬਕਾ ਰਾਜਪਾਲ ਸੱਤਿਆਪਾਲ ਮਲਿਕ ਦਾ ਦੇਹਾਂਤ, ਲੰਬੇ ਸਮੇਂ ਤੋਂ ਸਨ ਬਿਮਾਰ

Satyapal Malik
Satyapal Malik: ਸਾਬਕਾ ਰਾਜਪਾਲ ਸੱਤਿਆਪਾਲ ਮਲਿਕ ਦਾ ਦੇਹਾਂਤ, ਲੰਬੇ ਸਮੇਂ ਤੋਂ ਸਨ ਬਿਮਾਰ

ਨਵੀਂ ਦਿੱਲੀ (ਏਜੰਸੀ)। Satyapal Malik: ਜੰਮੂ-ਕਸ਼ਮੀਰ ਦੇ ਸਾਬਕਾ ਰਾਜਪਾਲ ਸੱਤਿਆਪਾਲ ਮਲਿਕ ਦਾ ਮੰਗਲਵਾਰ ਨੂੰ ਦਿੱਲੀ ਦੇ ਰਾਮ ਮਨੋਹਰ ਲੋਹੀਆ ਹਸਪਤਾਲ ’ਚ ਲੰਬੀ ਬਿਮਾਰੀ ਬਾਅਦ ਦੇਹਾਂਤ ਹੋ ਗਿਆ ਹੈ। ਉਨ੍ਹਾਂ ਨੇ ਦੁਪਹਿਰ 1:20 ਵਜੇ ਆਖਰੀ ਸਾਹ ਲਿਆ। ਉਹ ਲੰਬੇ ਸਮੇਂ ਤੋਂ ਗੁਰਦੇ ਦੀ ਬਿਮਾਰੀ ਤੋਂ ਪੀੜਤ ਸਨ। 11 ਮਈ ਨੂੰ ਉਨ੍ਹਾਂ ਦੀ ਹਾਲਤ ਵਿਗੜਨ ’ਤੇ ਉਨ੍ਹਾਂ ਨੂੰ ਹਸਪਤਾਲ ’ਚ ਦਾਖਲ ਕਰਵਾਇਆ ਗਿਆ ਸੀ। ਉਹ ਜੰਮੂ-ਕਸ਼ਮੀਰ, ਗੋਆ ਤੇ ਮੇਘਾਲਿਆ ਦੇ ਰਾਜਪਾਲ ਸਨ। ਸੱਤਿਆਪਾਲ 23 ਅਗਸਤ 2018 ਤੋਂ 30 ਅਕਤੂਬਰ 2019 ਤੱਕ ਜੰਮੂ-ਕਸ਼ਮੀਰ ਦੇ ਰਾਜਪਾਲ ਸਨ। ਉਨ੍ਹਾਂ ਦੇ ਕਾਰਜਕਾਲ ਦੌਰਾਨ ਅੱਜ ਦੇ ਦਿਨ, 5 ਅਗਸਤ 2019 ਨੂੰ ਜੰਮੂ-ਕਸ਼ਮੀਰ ਤੋਂ ਧਾਰਾ 370 ਹਟਾ ਦਿੱਤੀ ਗਈ ਸੀ।

ਇਹ ਖਬਰ ਵੀ ਪੜ੍ਹੋ : ਪੂਜਨੀਕ ਗੁਰੂ ਜੀ ਸਰਸਾ ਪਧਾਰੇ

ਇੱਕ ਕਿਸਾਨ ਪਰਿਵਾਰ ’ਚ ਜਨਮੇ ਤੇ ਮਾਂ ਨੇ ਪਾਲਿਆ | Satyapal Malik

ਸਤਿਆਪਾਲ ਮਲਿਕ ਦਾ ਜਨਮ 24 ਜੁਲਾਈ 1946 ਨੂੰ ਹਿਸਾਵੜਾ ਪਿੰਡ ਦੇ ਕਿਸਾਨ ਬੁੱਧ ਸਿੰਘ ਦੇ ਘਰ ਹੋਇਆ ਸੀ। ਮਲਿਕ ਦੇ ਪਿਤਾ ਦੀ ਮੌਤ ਉਨ੍ਹਾਂ ਦੇ ਬਚਪਨ ’ਚ ਹੀ ਹੋ ਗਈ ਸੀ। ਇਸ ਤੋਂ ਬਾਅਦ, ਉਨ੍ਹਾਂ ਦੀ ਪਰਵਰਿਸ਼ ਉਨ੍ਹਾਂ ਦੀ ਮਾਂ ਜਗਨੀ ਦੇਵੀ ਨੇ ਕੀਤੀ। ਉਨ੍ਹਾਂ ਦੀ ਮਾਂ ਦੀ ਛਾਪ ਉਨ੍ਹਾਂ ਦੇ ਜੀਵਨ ’ਤੇ ਸੀ। Satyapal Malik