ਸਾਡੇ ਨਾਲ ਸ਼ਾਮਲ

Follow us

7.2 C
Chandigarh
Saturday, January 24, 2026
More
    Home Breaking News Save Groundwa...

    Save Groundwater: ਧਰਤੀ ਹੇਠਲੇ ਪਾਣੀ ਨੂੰ ਬਚਾਉਣਾ ਸਾਡੀ ਸਾਰਿਆਂ ਦੀ ਨੈਤਿਕ ਜਿੰਮੇਵਾਰੀ : ਵਿਧਾਇਕ ਐਡਵੋਕੇਟ ਰਾਏ

    Save Groundwater
    ਫ਼ਤਹਿਗੜ੍ਹ ਸਾਹਿਬ : ਹਲਕਾ ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ ਨੇ ਪਿੰਡ ਸਾਨੀਪੁਰ ਵਿਖੇ ਨਵੇਂ ਉਸਾਰੇ ਜਾਣ ਵਾਲੇ ਜ਼ਮੀਨਦੋਜ ਨਾਲੀਆਂ ਦੇ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਣ ਮੌਕੇ। ਤਸਵੀਰ: ਅਨਿਲ ਲੁਟਾਵਾ

    ਜਮੀਨਦੋਜ਼ ਨਾਲੀਆਂ ਦੇ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ | Save Groundwater

    Save Groundwater: (ਅਨਿਲ ਲੁਟਾਵਾ) ਫ਼ਤਹਿਗੜ੍ਹ ਸਾਹਿਬ। ਪੰਜਾਬ ਸਰਕਾਰ ਵੱਲੋਂ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਵੱਡੀ ਪੱਧਰ ’ਤੇ ਉਪਰਾਲੇ ਕੀਤੇ ਜਾ ਰਹੇ ਹਨ ਤਾਂ ਜੋ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਲਈ ਧਰਤੀ ਹੇਠਲੇ ਪਾਣੀ ਨੂੰ ਬਚਾ ਕੇ ਰੱਖਿਆ ਜਾ ਸਕੇ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ ਨੇ ਪਿੰਡ ਸਾਨੀਪੁਰ ਵਿਖੇ ਛੱਪੜ ਦੇ ਸਾਫ ਪਾਣੀ ਦੀ ਸੁਚੱਜੀ ਵਰਤੋਂ ਲਈ 10.26 ਲੱਖ ਦੀ ਲਾਗਤ ਨਾਲ ਨਵੇਂ ਉਸਾਰੇ ਜਾਣ ਵਾਲੇ ਜ਼ਮੀਨਦੋਜ ਨਾਲੀਆਂ ਦੇ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਣ ਮੌਕੇ ਕੀਤਾ।

    ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ ਨੇ ਦੱਸਿਆ ਕਿ ਇਸ ਪ੍ਰੋਜੈਕਟ ਦੀ 100 ਫੀਸਦੀ ਸਬਸਿਡੀ ਪੰਜਾਬ ਸਰਕਾਰ ਵੱਲੋਂ ਦਿੱਤੀ ਗਈ ਹੈ ਅਤੇ ਇਸ ਪ੍ਰੋਜੈਕਟ ਅਧੀਨ 15 ਹੈਕਟੇਅਰ ਰਕਬਾ ਖੇਤਾਂ ਦੀ ਸਿੰਚਾਈ ਲਈ ਕਵਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਪ੍ਰੋਜੈਕਟ ਦੇ ਮੁਕੰਮਲ ਹੋਣ ਨਾਲ ਫਸਲਾ ਦੀ ਪੈਦਾਵਾਰ ਵਿੱਚ ਵਾਧਾ ਹੋਵੇਗਾ ਤੇ ਧਰਤੀ ਹੇਠਲੇ ਪਾਣੀ ਦੀ 20-30 ਫੀਸਦੀ ਤੱਕ ਬੱਚਤ ਹੋਵੇਗੀ।

    ਇਹ ਵੀ ਪੜ੍ਹੋ: Jyoti Malhotra: ਯੂਟਿਊਬਰ ਜੋਤੀ ਮਲਹੋਤਰਾ ਨੂੰ ਨਹੀਂ ਮਿਲੀ ਰਾਹਤ, ਵਧੀ ਨਿਆਂਇਕ ਹਿਰਾਸਤ

    ਉਨ੍ਹਾਂ ਨੇ ਕਿਸਾਨਾਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੀਆਂ ਸਿਫਾਰਸ਼ ਕੀਤੀਆਂ ਕਿਸਮਾਂ ਲਗਾਉਣ ਨੂੰ ਹੀ ਤਰਜ਼ੀਹ ਦਿੱਤੀ ਜਾਵੇ ਅਤੇ ਘੱਟ ਪਾਣੀ ਨਾਲ ਹੋਣ ਵਾਲੀਆਂ ਫਸਲਾਂ ਹੀ ਬੀਜੀਆਂ ਜਾਣ। ਇਸ ਮੌਕੇ ਭੂਮੀ ਅਤੇ ਜਲ ਸੰਭਾਲ ਵਿਭਾਗ ਦੇ ਭੂਮੀ ਰੱਖਿਆ ਅਫਸਰ ਪਟਿਆਲਾ ਮਨਪ੍ਰੀਤ ਸਿੰਘ, ਉਪ ਮੰਡਲ ਭੂਮੀ ਰੱਖਿਆ ਅਫਸਰ ਗੁਰਸੇਵਕ ਸਿੰਘ ਧਾਲੀਵਾਲ, ਭੂਮੀ ਰੱਖਿਆ ਅਫਸਰ ਸਰਹਿੰਦ ਹਰਮਨਪ੍ਰੀਤ ਸਿੰਘ, ਪਿੰਡ ਦੇ ਸਰਪੰਚ ਇੰਦਰਵੀਰ ਸਿੰਘ ਤੋਂ ਇਲਾਵਾ ਪਿੰਡ ਦੀ ਸਮੁੱਚੀ ਪੰਚਾਇਤ ਅਤੇ ਨਗਰ ਨਿਵਾਸੀ ਹਾਜ਼ਰ ਸਨ। Save Groundwater