ਧਰਮਸੋਤ ਵਲੋਂ ਐਸ.ਸੀ. ਕਾਰਪੋਰੇਸ਼ਨ ਦੇ ਕਰਜ਼ਦਾਰਾਂ ਲਈ ਯਕਮੁਸ਼ਤ ਨਿਬੇੜਾ ਸਕੀਮ ਮੁੜ ਸ਼ੁਰੂ ਕਰਨ ਦੇ ਆਦੇਸ਼

DharmSot, SC, One-Time, Renewal, Scheme, Restart, Order, Corporation, Debtors

ਭਲਾਈ ਮੰਤਰੀ ਵਲੋਂ ਤਸੱਲੀਬਖ਼ਸ਼ ਕਾਰਗੁਜ਼ਾਰੀ ਨਾ ਵਿਖਾਉਣ ਵਾਲੇ ਅਧਿਕਾਰੀਆਂ ਤੇ ਕਰਮਚਾਰੀਆਂ ਦਾ ਤਬਾਦਲਾ ਕਰਨ ਦੇ ਨਿਰਦੇਸ਼

ਚੰਡੀਗੜ, (ਅਸ਼ਵਨੀ ਚਾਵਲਾ/ਸੱਚ ਕਹੂੰ ਨਿਊਜ਼)। ਪੰਜਾਬ ਦੇ ਐਸ.ਸੀ./ਬੀ.ਸੀ. ਤੇ ਘੱਟ ਗਿਣਤੀ ਭਲਾਈ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਭਲਾਈ ਵਿਭਾਗ, ਪੰਜਾਬ ਦੇ ਅਧਿਕਾਰੀਆਂ ਨੂੰ ਪੰਜਾਬ ਅਨੁਸੂਚਿਤ ਜਾਤੀਆਂ ਜ਼ਮੀਨ-ਵਿਕਾਸ ਅਤੇ ਵਿੱਤ ਕਾਰਪੋਰੇਸ਼ਨ ਦੇ ਕਰਜ਼ਦਾਰਾਂ ਲਈ ਯਕਮੁਸ਼ਤ ਨਿਬੇੜਾ ਸਕੀਮ ਮੁੜ ਸ਼ੁਰੂ ਕਰਨ ਦੇ ਆਦੇਸ਼ ਦਿੱਤੇ ਹਨ।

ਅੱਜ ਇੱਥੇ ਐਸ.ਸੀ. ਕਾਰਪੋਰੇਸ਼ਨ ਦੀ ਕਰਜ਼ ਸਕੀਮਾਂ ਬਾਰੇ ਜਾਇਜ਼ਾ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸ. ਧਰਮਸੋਤ ਨੇ ਕਿਹਾ ਕਿ ਮਾੜੀ ਕਾਰਗੁਜ਼ਾਰੀ ਕਰਨ ਵਾਲੇ ਅਧਿਕਾਰੀਆਂ ਤੇ ਕਰਮਚਾਰੀਆਂ ਦਾ ਤੁਰੰਤ ਤਬਾਦਲਾ ਕੀਤਾ ਜਾਵੇ। ਉਨਾਂ ਕਿਹਾ ਕਿ ਕਰਜ਼ਦਾਰਾਂ ਦੇ ਘਰ ਜਾ ਕੇ ਕਰਜ਼ੇ ਨਾਲ ਖਰੀਦੇ ਸਾਮਾਨ ਦੇ ਵੇਰਵੇ ਵੀ ਇਕੱਤਰ ਕੀਤੇ ਜਾਣ। ਇਸ ਤੋਂ ਪਹਿਲਾਂ ਉਨਾਂ ਅਧਿਕਾਰੀਆਂ ਤੋਂ ਕਾਰਪੋਰੇਸ਼ਨ ਵਲੋਂ ਦਿੱਤੇ ਕੁੱਲ ਕਰਜ਼ੇ ਅਤੇ ਰਿਕਵਰੀ ਸਬੰਧੀ ਵੀ ਜਾਣਕਾਰੀ ਹਾਸਲ ਕੀਤੀ। ਉਨਾਂ ਨੇ ਜ਼ਿਲਾ ਗੁਰਦਾਸਪੁਰ ਦੇ ਅਧਿਕਾਰੀ ਵਲੋਂ ਕਰਜ਼ਿਆਂ ਦੀ 100 ਫੀਸਦੀ ਰਿਕਵਰੀ ਹਾਸਲ ਕਰਨ ਬਦਲੇ ਸ਼ਲਾਘਾ ਕੀਤੀ ਜਦੋਂ ਕਿ 20 ਫੀਸਦੀ ਰਿਕਵਰੀ ਵਾਲੇ ਜ਼ਿਲੇ ਫਾਜ਼ਿਲਕਾ ਦੇ ਅਧਿਕਾਰੀ ਨੂੰ ਤਾੜਨਾ ਕੀਤੀ।

ਧਰਮਸੋਤ ਨੇ ਕਾਰਪੋਰੇਸ਼ਨ ਦੇ ਅਧਿਕਾਰੀਆਂ ਨੂੰ 31 ਮਾਰਚ, 2019 ਤੱਕ 25 ਫੀਸਦੀ ਕਰਜ਼ ਰਿਕਵਰੀ ਟੀਚਾ ਹਾਸਲ ਕਰਨ ਲਈ ਵੀ ਕਿਹਾ। ਇਹ ਕੁੱਲ ਰਾਸ਼ੀ 15 ਕਰੋੜ ਰੁਪਏ ਬਣਦੀ ਹੈ। ਉਨਾਂ ਕਰਜ਼ ਦੀ ਅਦਾਇਗੀ ਸਿੱਧੀ ਤੀਜੀ ਧਿਰ (ਜਿਸ ਤੋਂ ਸਾਮਾਨ ਖਰੀਦੀ ਜਾਣੀ ਹੈ) ਨੂੰ ਕਰਨ ਬਾਰੇ ਅਤੇ ਅਦਾਇਗੀ ਦੋ ਕਿਸ਼ਤਾਂ ਵਿੱਚ ਕਰਨ ਸਬੰਧੀ ਤਜਵੀਜ਼ਾਂ ਲਾਗੂ ਕਰਨ ਬਾਰੇ ਵੀ ਆਪਣੀ ਰਾਏ ਦੇਣ ਲਈ ਕਿਹਾ।

LEAVE A REPLY

Please enter your comment!
Please enter your name here