Patiala Deputy Commissioner News: (ਅਸ਼ਵਨੀ ਚਾਵਲਾ) ਚੰਡੀਗੜ। ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੇ ਪਟਿਆਲਾ ਜ਼ਿਲੇ ਦੇ ਪਿੰਡ ਬਠੋਈ ਕਲਾਂ ਦੀ ਸ਼ਾਮਲਾਤ ਜ਼ਮੀਨ ਦਾ ਕਬਜ਼ਾ ਅਨੁਸੂਚਿਤ ਵਰਗ ਦੇ ਲੋਕਾਂ ਨੂੰ ਬਣਦੀ ਸਰਕਾਰੀ ਫੀਸ ਜਮਾਂ ਕਰਵਾਉਣ ਦੇ ਬਾਵਜੂਦ ਕਬਜ਼ਾ ਨਾ ਦਿਵਾਉਣ ਅਤੇ ਪਿੰਡ ਨਿਆਲ ਦੇ ਟਰੱਕ ਡਰਾਇਵਰ ਖੁਦਕੁਸ਼ੀ ਦੇ ਮਾਮਲੇ ਤੋਂ ਬਾਅਦ ਲੱਗੇ ਧਰਨੇ ਸਬੰਧੀ ਦਾ ਸੂ ਮੋਟੋ ਨੋਟਿਸ ਲਿਆ ਹੈ।
ਇਹ ਵੀ ਪੜ੍ਹੋ: Patiala News: ਛੋਟੀ ਬਾਰਾਂਦਰੀ ਦੇ ਬੇਅੰਤ ਕੰਪਲੈਕਸ ਦਾ ਸਫਾਈ ਪੱਖੋਂ ਬੁਰਾ ਹਾਲ, ਥਾਂ-ਥਾਂ ਲੱਗੇ ਕੂੜੇ ਦੇ ਢੇਰ
ਕਮਿਸ਼ਨ ਦੇ ਬੁਲਾਰੇ ਨੇ ਦੱਸਿਆ ਕਿ ਇਨਾਂ ਦੋਵਾਂ ਮਾਮਲਿਆਂ ਵਿਚ ਜ਼ਿਲਾ ਪ੍ਰਸ਼ਾਸਨ ਵੱਲੋਂ ਹੁਣ ਤੱਕ ਕੀਤੀ ਗਈ ਕਾਰਵਾਈ ਸਬੰਧੀ ਜਾਣਕਾਰੀ ਹਾਸਿਲ ਕਰਨ ਲਈ ਡਿਪਟੀ ਕਮਿਸ਼ਨਰ ਪਟਿਆਲਾ ਡਾ. ਪ੍ਰੀਤੀ ਯਾਦਵ ਨੂੰ 5 ਅਗਸਤ 2025 ਨੂੰ ਨਿੱਜੀ ਤੌਰ ’ਤੇ ਤਲਬ ਕੀਤਾ ਹੈ। ਟਰੱਕ ਡਰਾਇਵਰ ਖੁਦਕੁਸ਼ੀ ਦ ਮਾਮਲੇ ਵਿਚ ਮ੍ਰਿਤਕ ਹਰਪ੍ਰੀਤ ਸਿੰਘ ਅਨੁਸੂਚਿਤ ਵਰਗ ਨਾਲ ਸਬੰਧ ਰੱਖਦਾ ਹੈ ਅਤੇ ਇਸ ਮਾਮਲੇ ਵਿਚ ਮ੍ਰਿਤਕ ਦੇ ਪਰਿਵਾਰ ਵਲੋਂ ਬੀਤੇ 6 ਦਿਨਾਂ ਤੋਂ ਲਾਸ਼ ਸੜਕ ਵਿਚਕਾਰ ਰੱਖ ਕੇ ਧਰਨਾ ਲਗਾਇਆ ਗਿਆ ਹੈ।