ਸਾਡੇ ਨਾਲ ਸ਼ਾਮਲ

Follow us

15.3 C
Chandigarh
Monday, February 16, 2026
More
    Home Breaking News ਜਲੰਧਰ ਜ਼ਿਮਨੀ ...

    ਜਲੰਧਰ ਜ਼ਿਮਨੀ ਚੋਣ ਲਈ ਸ਼ਿਡਿਊਲ ਜਾਰੀ

    Jalandhar Election Schedule

    (ਸੱਚ ਕਹੂੰ ਨਿਊਜ਼) ਚੰਡੀਗੜ੍ਹ। ਜਲੰਧਰ ਜ਼ਿਮਨੀ ਚੋਣ ਲਈ ਭਾਰਤੀ ਚੋਣ ਕਮਿਸ਼ਨ ਨੇ ਚੋਣ ਕਰਵਾਉਣ ਸਬੰਧੀ ਸਿਡਿਊਲ ਜਾਰੀ ਕੀਤਾ ਹੈ। ਇਸ ਸਬੰਧੀ ਮੁੱਖ ਚੋਣ ਅਧਿਕਾਰੀ, ਪੰਜਾਬ (ਸੀਈਓ) ਸਿਬਿਨ ਨੇ ਦੱਸਿਆ ਕਿ ਇਸ ਸਬੰਧੀ ਨੋਟੀਫਿਕੇਸ਼ਨ 13 ਅਪਰੈਲ ਨੂੰ ਜਾਰੀ ਕੀਤਾ ਜਾਵੇਗਾ ਤੇ ਨਾਮਜ਼ਦਗੀਆਂ ਦਾਖਲ ਕਰਨ ਦੀ ਆਖਰੀ ਮਿਤੀ 20 ਅਪਰੈਲ ਹੈ। ( Jalandhar Election Schedule)

    ਉਨਾਂ ਆਖਿਆ ਕਿ ਨਾਮਜ਼ਦਗੀਆਂ ਦੀ ਪੜਤਾਲ 21 ਅਪਰੈਲ ਨੂੰ ਹੋਵੇਗੀ ਜਦੋਂਕਿ ਨਾਮਜ਼ਦਗੀ ਵਾਪਸ ਲੈਣ ਦੀ ਆਖਰੀ ਮਿਤੀ 24 ਅਪਰੈਲ ਹੋੇਵੇਗੀ। ਵੋਟਾਂ 10 ਮਈ, 2023 ਨੂੰ ਸਵੇਰੇ 8 ਵਜੇ ਤੋਂ ਸ਼ਾਮ 6 ਵਜੇ ਤੱਕ ਪੈਣਗੀਆਂ ਅਤੇ ਵੋਟਾਂ ਦੀ ਗਿਣਤੀ 13 ਮਈ ਨੂੰ ਕੀਤੀ ਜਾਵੇਗੀ। ਸੀ.ਈ.ਓ. ਨੇ ਦੱਸਿਆ ਕਿ ਚੋਣ ਪ੍ਰਕਿਿਰਆ 15 ਮਈ ਨੂੰ ਮੁਕੰਮਲ ਹੋਵੇਗੀ। ਉਹਨਾਂ ਆਖਿਆ ਕਿ ਭਾਰਤੀ ਚੋਣ ਕਮਿਸ਼ਨ ਵੱਲੋਂ ਜ਼ਿਮਨੀ ਚੋਣਾਂ ਦੇ ਐਲਾਨ ਦੀ ਮਿਤੀ 29 ਮਾਰਚ, 2023 ਤੋਂ ਜ਼ਿਲ੍ਹਾ ਜਲੰਧਰ ਵਿੱਚ ਆਦਰਸ਼ ਚੋਣ ਜ਼ਾਬਤਾ ਲਾਗੂ ਹੋ ਗਿਆ ਹੈ ਅਤੇ ਇਹ ਚੋਣ ਪ੍ਰਕਿਿਰਆ ਦੇ ਮੁਕੰਮਲ ਹੋਣ ਤੱਕ ਲਾਗੂ ਰਹੇਗਾ।

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ

    LEAVE A REPLY

    Please enter your comment!
    Please enter your name here