School Holiday : ਸਕੂਲਾਂ ’ਚ ਫਿਰ ਵਧੀਆਂ ਛੁੱਟੀਆਂ, ਜਾਣੋ ਕਦੋਂ ਲੱਗਣਗੇ ਸਕੂਲ

School Holiday

ਹਿਸਾਰ, (ਸੰਦੀਪ ਸਿੰਹਮਾਰ)। School Holiday ਕੜਾਕੇ ਦੀ ਠੰਢ ਕਾਰਨ ਪੰਜਾਬ ਅਤੇ ਚੰਡੀਗੜ੍ਹ ਤੋਂ ਬਾਅਦ ਹਰਿਆਣਾ ਵਿੱਚ ਵੀ ਸਰਦੀਆਂ ਦੀਆਂ ਛੁੱਟੀਆਂ ਵਧਾ ਦਿੱਤੀਆਂ ਗਈਆਂ ਹਨ। ਹੁਣ ਹਰਿਆਣਾ ਦੇ ਸਾਰੇ ਸਰਕਾਰੀ ਸਕੂਲਾਂ ਵਿੱਚ 22 ਜਨਵਰੀ ਤੱਕ ਛੁੱਟੀ ਰਹੇਗੀ। ਇਸ ਦੌਰਾਨ ਸਿਰਫ਼ 10ਵੀਂ ਅਤੇ 12ਵੀਂ ਜਮਾਤ ਦੀਆਂ ਹੀ ਕਲਾਸਾਂ ਸਵੇਰੇ 10 ਵਜੇ ਤੋਂ ਦੁਪਹਿਰ 3 ਵਜੇ ਤੱਕ ਹੋਣਗੀਆਂ। ਇਸ ਸਬੰਧੀ ਰਾਜ ਦੇ ਸਿੱਖਿਆ ਮੰਤਰੀ ਕੰਵਰਪਾਲ ਗੁਰਜਰ ਦੇ ਹੁਕਮਾਂ ਦੀ ਪਾਲਣਾ ਕਰਦਿਆਂ ਸਿੱਖਿਆ ਡਾਇਰੈਕਟੋਰੇਟ ਨੇ ਸਮੂਹ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਨੂੰ ਪੱਤਰ ਵੀ ਜਾਰੀ ਕਰ ਦਿੱਤੇ ਹਨ। Holidays

ਇਹ ਵੀ ਪੜ੍ਹੋ: ਪੰਜਾਬ ਦੇ ਸਕੂਲਾਂ ਦੀਆਂ ਛੁੱਟੀਆਂ ’ਚ ਵਾਧਾ ਅਤੇ ਬਦਲਿਆਂ ਸਮਾਂ

ਪੰਜਾਬ ਦੇ ਸਕੂਲਾਂ ਵਿੱਚ ਪੰਜਵੀਂ ਕਲਾਸ ਤੱਕ ਦੇ ਬੱਚਿਆਂ ਨੂੰ 21 ਜਨਵਰੀ ਤੱਕ ਛੁੱਟੀਆਂ।

  • ਸੂਬੇ ਦੇ ਸਾਰੇ ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਦਾ ਸਮਾਂ ਸਵੇਰੇ 10 ਵਜੇ ਤੋਂ 3:00 ਵਜੇ ਤੱਕ ਹੋਵੇਗਾ।

ਸ਼ੀਤ ਲਹਿਰ ਦੇ ਮੱਦੇਨਜ਼ਰ ਪੰਜਾਬ ਸਕੂਲ ਸਿੱਖਿਆ ਬੋਰਡ ਨੇ ਸਕੂਲੀ ਬੱਚਿਆਂ ਨੂੰ ਰਾਹਤ ਦਿੱਤੀ ਹੈ। ਪਹਿਲਾਂ ਸਕੂਲ 15 ਜਨਵਰੀ ਨੂੰ ਖੁੱਲ੍ਹਣੇ ਸਨ ਪਰ ਹੁਣ ਖ਼ਰਾਬ ਮੌਸਮ ਦੇ ਮੱਦੇਨਜ਼ਰ ਛੋਟੇ ਜਮਾਤਾਂ ਦੀਆਂ ਛੁੱਟੀਆਂ 20 ਜਨਵਰੀ 2024 ਤੱਕ ਵਧਾ ਦਿੱਤੀਆਂ ਹਨ। ਪੰਜਾਬ ਸਕੂਲ ਸਿੱਖਿਆ ਬੋਰਡ ਨੇ 5ਵੀਂ ਤੱਕ ਦੀਆਂ ਸਾਰੀਆਂ ਜਮਾਤਾਂ ਨੂੰ ਛੁੱਟੀਆਂ ਵਧਾ ਕੇ 15 ਜਨਵਰੀ ਤੋਂ 21 ਜਨਵਰੀ 2024 ਤੱਕ ਛੁੱਟੀਆਂ ਕਰ ਦਿੱਤੀਆਂ ਹਨ। (School Holiday)

ਇਸ ਤੋਂ ਇਲਾਵਾ 6ਵੀਂ ਤੋਂ 12ਵੀਂ ਦੀਆਂ ਜਮਾਤਾਂ ਸਵੇਰੇ 10 ਵਜੇ ਤੋਂ ਦੁਪਹਿਰ 3 ਵਜੇ ਤੱਕ ਹੋਣਗੀਆਂ। ਇਹ ਜਾਣਕਾਰੀ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦਿੱਤੀ। ਉਨਾਂ ਨੇ ਸੋਸ਼ਲ ਮੀਡੀਆ ਉੱਤੇ ਜਾਣਕਾਰੀ ਦਿੰਦਿਆਂ ਕਿਹਾ ਕਿ ਠੰਡ ਦੇ ਮੱਦੇ ਨਜ਼ਰ ਪੰਜਵੀਂ ਤੱਕ ਦੀਆਂ ਜਮਾਤਾਂ ਨੂੰ 21 ਜਨਵਰੀ ਤੱਕ ਛੁੱਟੀਆਂ ਕੀਤੀਆਂ ਜਾਂਦੀਆਂ ਹਨ ਅਤੇ ਸੂਬੇ ਦੇ ਸਾਰੇ ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲ (ਸਰਕਾਰੀ/ਏਡਿਡ/ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ) ਕੱਲ੍ਹ ਤੋਂ ਰੈਗੂਲਰ ਤੌਰ ਤੇ ਸਵੇਰੇ 10:00 ਵਜੇ ਤੋਂ 3:00 ਵਜੇ ਤੱਕ ਲੱਗਣਗੇ।

LEAVE A REPLY

Please enter your comment!
Please enter your name here