School Holiday: ਪੰਜਾਬ ਦੇ ਇਨ੍ਹਾਂ ਸਕੂਲਾਂ ’ਚ ਕੀਤੀਆਂ ਛੁੱਟੀਆਂ, ਜਾਣੋ

School Holiday
ਡਿਪਟੀ ਕਮਿਸ਼ਨਰ ਹਿਮਾਸ਼ੂ ਜੈਨ ਸਕੂਲਾਂ ’ਚ ਛੁੱਟੀਆਂ ਸੰਬੰਧੀ ਜਾਣਕਾਰੀ ਦਿੰਦੇ ਹੋਏ।

ਅੱਜ ਤੇ ਕੱਲ੍ਹ ਬੰਦ ਰਹਿਣਗੇ ਲੁਧਿਆਣਾ ਦੇ ਸਾਰੇ ਸਕੂਲ | School Holiday 

School Holiday: (ਜਸਵੀਰ ਸਿੰਘ ਗਹਿਲ) ਲੁਧਿਆਣਾ। ਭਾਰਤ-ਪਾਕਿਸਤਾਨ ਦਰਮਿਆਨ ਤਣਾਅ ਵਾਲੇ ਬਣੇ ਹਾਲਾਤਾਂ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਹਿਮਾਸ਼ੂ ਜੈਨ ਨੇ ਮਹਾਂਨਗਰ ਲੁਧਿਆਣਾ ਦੇ ਸਕੂਲ ਦੋ ਦਿਨ ਲਈ ਬੰਦ ਰੱਖਣ ਦਾ ਐਲਾਨ ਕੀਤਾ ਹੈ। ਇਸ ਦੇ ਨਾਲ ਹੀ ਉਨ੍ਹਾਂ ਖਬਰਾਹਟ ਵਿੱਚ ਕਿਸੇ ਵੀ ਤਰ੍ਹਾਂ ਦੀ ਖ੍ਰਰੀਦਦਾਰੀ ਤੋਂ ਬਚਣ ਦੀ ਵੀ ਅਪੀਲ ਕੀਤੀ ਹੈ।

ਡੀਸੀ ਵੱਲੋਂ ਜ਼ਿਲ੍ਹਾ ਵਾਸੀਆਂ ਨੂੰ ਘਰਾਹਟ ਵਿੱਚ ਕਿਸੇ ਵੀ ਤਰ੍ਹਾਂ ਦੀ ਖ੍ਰਰੀਦਦਾਰੀ ਤੋਂ ਬਚਣ ਦੀ ਵੀ ਅਪੀਲ

ਵੀਰਵਾਰ ਦੁਪਿਹਰ ਬਾਅਦ ਜ਼ਾਰੀ ਕੀਤੇ ਇੱਕ ਬਿਆਨ ਵਿੱਚ ਡਿਪਟੀ ਕਮਿਸ਼ਨਰ ਜੈਨ ਨੇ ਇਸ ਗੱਲ ’ਤੇ ਜ਼ੋਰ ਦਿੱਤਾ ਕਿ ਜ਼ਿਲ੍ਹਾ ਪ੍ਰਸ਼ਾਸਨ ਕਿਸੇ ਵੀ ਐਮਰਜੈਂਸੀ ਦਾ ਪ੍ਰਬੰਧਨ ਕਰਨ ਲਈ ਪੂਰੀ ਤਰ੍ਹਾਂ ਤਿਆਰ ਹੈ। ਇਸ ਲਈ ਨਾਗਰਿਕਾਂ ਨੂੰ ਸੰਜ਼ਮ ਵਰਤਣ ਅਤੇ ਘਬਰਾਹਟ ਵਿੱਚ ਖਰੀਦਦਾਰੀ ਤੋਂ ਬਚਣ ਦੀ ਅਪੀਲ ਕੀਤੀ ਜਾਂਦੀ ਹੈ। ਉਨ੍ਹਾਂ ਜਨਤਾ ਨੂੰ ਭਰੋਸਾ ਦਿਵਾਇਆ ਕਿ ਡਰਨ ਦੀ ਕੋਈ ਲੋੜ ਨਹੀਂ ਹੈ, ਕਿਉਂਕਿ ਲੁਧਿਆਣਾ ਦਾ ਪ੍ਰਸ਼ਾਸਨ ਮਜ਼ਬੂਤ ਐਮਰਜੈਂਸੀ ਪ੍ਰਤੀਕਿਰਿਆ ਪ੍ਰਣਾਲੀਆਂ ਅਤੇ ਜ਼ਰੂਰੀ ਸਮਾਨ ਅਤੇ ਵਸਤੂਆਂ ਦੇ ਭੰਡਾਰ ਨਾਲ ਲੈਸ ਹੈ।

ਇਹ ਵੀ ਪੜ੍ਹੋ: Rawalpindi Stadium: ਰਾਵਲਪਿੰਡੀ ਸਟੇਡੀਅਮ ‘ਤੇ ਹਮਲੇ ਤੋਂ ਬਾਅਦ ਪਾਕਿਸਤਾਨ ਘਬਰਾਇਆ

ਉਨ੍ਹਾਂ ਕਿਹਾ ਕਿ ਸਾਰੇ ਵਿਭਾਗਾਂ ਨੂੰ ਅਲਰਟ ਕਰਦੇ ਹੋਏ ਐਮਰਜੈਂਸੀ ਪ੍ਰਤੀਕਿਰਿਆ ਪ੍ਰਣਾਲੀਆਂ ਸਥਾਪਿਤ ਕਰ ਦਿੱਤੀਆਂ ਗਈਆਂ ਹਨ। ਡੀਸੀ ਦਫ਼ਤਰ ਵਿੱਚ 24 ਘੰਟੇ 7 ਦਿਨ ਸਮਰਪਿਤ ਕੰਟਰੋਲ ਰੂਮ ਵੀ ਸਥਾਪਤ ਕੀਤਾ ਗਿਆ ਹੈ। ਉਨ੍ਹਾਂ ਵਸਨੀਕਾਂ ਨੂੰ ਸ਼ਾਂਤ ਰਹਿਣ, ਸੋਚ- ਸਮਝ ਕੇ ਖਰੀਦਦਾਰੀ ਫੈਸਲੇ ਲੈਣ ਅਤੇ ਵਿਵਸਥਾ ਅਤੇ ਸੁਰੱਖਿਆ ਬਣਾਈ ਰੱਖਣ ਲਈ ਕਾਨੂੰਨ ਲਾਗੂ ਕਰਨ ਵਾਲੀਆਂ ਏਜੰਸੀਆਂ ਨਾਲ ਸਹਿਯੋਗ ਕਰਨ ਦਾ ਸੱਦਾ ਦਿੱਤਾ। ਉਨ੍ਹਾਂ ਦੱਸਿਆ ਕਿ 9 ਅਤੇ 10 ਮਈ ਨੂੰ ਜ਼ਿਲ੍ਹਾ ਲੁਧਿਆਣਾ ਅਧੀਨ ਆਉਂਦੇ ਸਾਰੇ ਸਰਕਾਰੀ ਤੇ ਨਿੱਜੀ ਸਕੂਲ ਬੰਦ ਰਹਿਣਗੇ। School Holiday