12th Results: ਸਕੂਲ ਆਫ਼ ਐਮੀਨੈਂਸ ਭਾਦਸੋਂ ਦਾ 12ਵੀਂ ਜਮਾਤ ਦਾ ਨਤੀਜਾ ਰਿਹਾ ਸ਼ਾਨਦਾਰ

12th Results
ਭਾਦਸੋਂ : ਵਧੀਆ ਪੁਜੀਸ਼ਨ ਆਉਣ ਵਾਲੇ ਵਿਦਿਆਰਥੀਆਂ ਦਾ ਮੂੰਹ ਮਿੱਠਾ ਕਰਵਾਉਂਦੇ ਹੋਏ ਪ੍ਰਿੰਸੀਪਲ ਪ੍ਰੀਤਇੰਦਰ ਘਈ ਅਤੇ ਸਕੂਲ ਸਟਾਫ। ਤਸਵੀਰ: ਸੁਸ਼ੀਲ ਕੁਮਾਰ

12th Results:  (ਸੁਸ਼ੀਲ ਕੁਮਾਰ) ਭਾਦਸੋਂ । ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਬਾਰ੍ਹਵੀਂ ਜਮਾਤ ਦੇ ਨਤੀਜਿਆਂ ਦਾ ਐਲਾਨ ਕੀਤਾ ਗਿਆ ਹੈ। ਜਿਸ ਵਿੱਚ ਜ਼ਿਲ੍ਹਾ ਸਿੱਖਿਆ ਅਫ਼ਸਰ ਸੰਜੀਵ ਸ਼ਰਮਾ ਅਤੇ ਪ੍ਰਿੰਸੀਪਲ ਪ੍ਰੀਤਇੰਦਰ ਘਈ ਦੀ ਅਗਵਾਈ ਵਿੱਚ ਸਕੂਲ ਆਫ਼ ਐਮੀਨੈਂਸ ਭਾਦਸੋਂ ਜਮਾਤ ਬਾਰਵੀਂ ਸੈਸ਼ਨ 2024-25 ਦਾ ਨਤੀਜਾ ਸ਼ਾਨਦਾਰ ਰਿਹਾ।

ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਪ੍ਰੀਤਇੰਦਰ ਘਈ ਨੇ ਸਕੂਲ ਦੇ ਅਧਿਆਪਕਾਂ ,ਵਿਦਿਆਰਥੀਆਂ ਅਤੇ ਮਾਪਿਆਂ ਨੂੰ ਬਹੁਤ- ਬਹੁਤ ਮੁਬਾਰਕਾਂ ਦਿੱਤੀਆਂ ਅਤੇ ਵਿਦਿਆਰਥੀਆਂ ਦੇ ਸੁਨਹਿਰੀ ਭਵਿੱਖ ਦੀ ਕਾਮਨਾ ਕੀਤੀ। ਉਹਨਾਂ ਨੇ ਇਸ ਸ਼ਾਨਦਾਰ ਨਤੀਜੇ ਦਾ ਸਿਹਰਾ ਵਿਦਿਆਰਥੀਆਂ ਅਤੇ ਆਪਣੇ ਹੋਣਹਾਰ ਅਤੇ ਮਿਹਨਤੀ ਅਧਿਆਪਕਾਂ ਨੂੰ ਦਿੱਤਾ। ਉਨਾਂ ਅੱਗੇ ਦੱਸਿਆ ਕਿ ਭਾਦਸੋਂ ਸਕੂਲ ਦੇ ਵੱਖ-ਵੱਖ ਗਰੁੱਪਾਂ ਦੇ ਨਤੀਜੇ ਬਹੁਤ ਵਧੀਆ ਰਹੇ ਹਨ। ਇਸ ਦੌਰਾਨ ਸਾਇੰਸ ਗਰੁੱਪ ਦੇ ਵਿੱਚ ਰੀਆ ਸ਼ਰਮਾ ਪੁੱਤਰੀ ਪਵਨ ਲਾਲ ਭਾਦਸੋਂ ਨੇ 95%ਅੰਕ ਪ੍ਰਾਪਤ ਕਰਕੇ ਪਹਿਲੀ ਪੁਜੀਸ਼ਨ ਹਾਸਲ ਕੀਤੀ ਹੈ।

ਇਹ ਵੀ ਪੜ੍ਹੋ: Holiday: ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਦੀਆਂ ਛੁੱਟੀਆਂ ਸਬੰਧੀ ਵੱਡੀ ਖਬਰ, ਜਾਰੀ ਹੋਏ ਨਵੇਂ ਹੁਕਮ

ਸਿਮਰਨਪ੍ਰੀਤ ਕੌਰ ਪੁੱਤਰੀ ਜਸਵੀਰ ਸਿੰਘ ਭਾਦਸੋਂ ਨੇ 94.4% ਅੰਕਾਂ ਦੇ ਨਾਲ ਦੂਜੀ ਅਤੇ ਅਰਸ਼ਦੀਪ ਕੌਰ ਪੁੱਤਰੀ ਜਸਵੀਰ ਸਿੰਘ ਨੇ 93% ਅੰਕ ਲੈ ਕੇ ਤੀਜੀ ਪੁਜੀਸ਼ਨ ਹਾਸਲ ਕੀਤੀ ਹੈ। ਕਮਰਸ ਸਟਰੀਮ ਦੇ ਵਿੱਚ ਗੁਰਲੀਨ ਕੌਰ ਪੁੱਤਰੀ ਗੁਰਸੇਵਕ ਸਿੰਘ ਨੇ 93.6% ਪ੍ਰਾਪਤ ਕਰਕੇ ਪਹਿਲੀ, ਕੋਮਲਪ੍ਰੀਤ ਕੌਰ ਪੁੱਤਰੀ ਸੁਰਿੰਦਰ ਸਿੰਘ ਨੇ 84 % ਅੰਕ ਪ੍ਰਾਪਤ ਕਰਕੇ ਦੂਜੀ ਅਤੇ ਅਭੀਨੂਰ ਸਿੰਘ ਪੁੱਤਰ ਹਰਦੀਪ ਸਿੰਘ ਨੇ 83.8% ਅੰਕ ਪ੍ਰਾਪਤ ਕਰਕੇ ਤੀਜੀ ਪੁਜੀਸ਼ਨ ਹਾਸਿਲ ਕੀਤੀ ਹੈ। 12th Results

ਇਸੇ ਤਰ੍ਹਾਂ ਆਰਟਸ ਸਟਰੀਮ ਦੇ ਅਧੀਨ ਏਕਜੋਤ ਕੌਰ ਪੁੱਤਰੀ ਸੁਰਜੀਤ ਸਿੰਘ ਨੇ 94.4% ਅੰਕ ਲੈ ਕੇ ਪਹਿਲੀ, ਅਨਮੋਲਪ੍ਰੀਤ ਕੌਰ ਪੁੱਤਰੀ ਅੰਗਰੇਜ਼ ਸਿੰਘ ਨੇ 92.2% ਅੰਕ ਲੈ ਕੇ ਦੂਜੀ ਅਤੇ ਦੀਆ ਗੁਪਤਾ ਪੁੱਤਰੀ ਪ੍ਰਦੀਪ ਕੁਮਾਰ ਨੇ 91.6% ਅੰਕ ਲੈ ਕੇ ਤੀਜੀ ਪੁਜੀਸ਼ਨ ਹਾਸਲ ਕੀਤੀ ਹੈ। SMC ਦੇ ਚੇਅਰਮੈਨ ਸੁਖਵਿੰਦਰ ਸਿੰਘ ਨੇ ਵੀ ਬੱਚਿਆਂ ਨੂੰ ਮੁਬਾਰਕਾਂ ਦਿੱਤੀਆਂ। 12th Results