ਪੰਜਾਬ ਦੇ ਸਰਕਾਰੀ ਸਕੂਲ ‘ਚ ਗੂੰਜਿਆ ‘Jaago Duniya De Loko’ ਭਜਨ, ਵੀਡੀਓ ਵਾਇਰਲ

DEPTH

ਪੂਜਨੀਕ ਗੁਰੂ ਜੀ ਵੱਲੋਂ ਨਸ਼ਿਆਂ ਵਿਰੁੱਧ ਸ਼ੁਰੂ ਕੀਤੀ ਗਈ ਮੁਹਿੰਮ ਦੇ ਸਾਰਥਕ ਨਤੀਜੇ ਸਾਹਮਣੇ ਆ ਰਹੇ ਹਨ

ਸੰਗਰੂਰ (ਸੱਚ ਕਹੂੰ ਨਿਊਜ਼)। ਭਾਰਤ ਨੂੰ ਨਸ਼ੇ ਦੀ ਦਲਦਲ ਤੋਂ ਮੁਕਤ ਕਰਨ ਲਈ ਡੇਰਾ ਸੱਚਾ ਸੌਦਾ ਦੇ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਵੱਲੋਂ ਹਾਲ ਹੀ ਵਿੱਚ ਸ਼ੁਰੂ ਕੀਤੀ ਗਈ ‘ਡੈਪਥ’ DEPTH ਮੁਹਿੰਮ ਹੁਣ ਲੋਕਾਂ ਦੀ ਆਵਾਜ਼ ਬਣ ਗਈ ਹੈ। ਮੈਡੀਟੇਸ਼ਨ, ਯੋਗਾ ਅਤੇ ਸਿਹਤ ਰਾਹੀਂ ਆਲ ਇੰਡੀਆ ਨਸ਼ਾ ਮੁਕਤ ਮੁਹਿੰਮ ਵਿੱਚ ਸ਼ਾਮਲ ਹੋ ਕੇ ਜਿੱਥੇ ਲੱਖਾਂ ਲੋਕ ਨਸ਼ਿਆਂ ਦਾ ਤਿਆਗ ਕਰਕੇ ਮਨੁੱਖਤਾ ਦੇ ਮਾਰਗ ‘ਤੇ ਅੱਗੇ ਵੱਧ ਰਹੇ ਹਨ, ਉੱਥੇ ਹੀ ਸਮਾਜ ਵਿੱਚ ਵੱਧ ਰਹੀ ਨਸ਼ੇ ਦੇ ਕਹਿਰ ਨੂੰ ਦੇਖਦਿਆਂ ਪੂਜਨੀਕ ਗੁਰੂ ਜੀ ਨੇ ‘ਜਾਗੋ ਦੁਨੀਆ ਦੇ ਲੋਕੋ’ ਇੱਕ ਅਜਿਹਾ ਗੀਤ ਲਾਂਚ ਕੀਤਾ ਹੈ, ਜਿਸ ਦਾ ਕ੍ਰੇਜ਼ ਇਸ ਦੇ ਰਿਲੀਜ਼ ਹੋਣ ਤੋਂ ਲੈ ਕੇ ਹੁਣ ਤੱਕ ਸਮਾਜ ਦੇ ਹਰ ਵਰਗ ‘ਚ ਸਾਫ ਦੇਖਿਆ ਜਾ ਰਿਹਾ ਹੈ। ਜਿਸ ਦੀ ਤਾਜ਼ਾ ਮਿਸਾਲ ਸੋਸ਼ਲ ਮੀਡੀਆ ‘ਤੇ ਇਕ ਨਹੀਂ ਸਗੋਂ ਕਈ ਵਾਇਰਲ ਵੀਡੀਓਜ਼ ‘ਚ ਵੱਡੇ ਪੱਧਰ ‘ਤੇ ਦੇਖੀ ਜਾ ਸਕਦੀ ਹੈ।

ਤਾਜ਼ਾ ਮਾਮਲਾ ਪੰਜਾਬ ਸੂਬੇ ਦੇ ਸੰਗਰੂਰ ਜ਼ਿਲ੍ਹੇ ਦੇ ਪਿੰਡ ਧੂਰਾ ਦੇ ਇੱਕ ਸਰਕਾਰੀ ਸਕੂਲ ਤੋਂ ਸਾਹਮਣੇ ਆਇਆ ਹੈ, ਜਿੱਥੇ ਇੱਕ ਪ੍ਰੋਗਰਾਮ ਦੌਰਾਨ ਇੱਕ ਛੋਟੇ ਬੱਚੇ ਨੇ ‘ਜਾਗੋ ਦੁਨੀਆ ਦੇ ਲੋਕੋ’ ਗੀਤ ਗਾ ਕੇ ਸਮਾਜ ਦੇ ਸਾਹਮਣੇ ਆਪਣੀਆਂ ਭਾਵਨਾਵਾਂ ਰੱਖਿਆ ਤੇ ਲੋਕਾਂ ਨੂੰ ਇਸ ਨਸ਼ੇ ਰੂਪੀ ਰਾਖਸ਼ ਤੋਂ ਦੂਰ ਰਹਿਣ ਦੀ ਅਪੀਲ ਕੀਤੀ। DEPTH

ਇੰਟਰਨੈੱਟ ‘ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਬੱਚੇ ਦੀ ਵੀਡੀਓ

ਇੰਟਰਨੈੱਟ ‘ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਬੱਚੇ ਦੀ ਇਸ ਵੀਡੀਓ ਦੇ ਨਾਲ ਹੀ ਲੋਕ ਇਸ ਨੂੰ ਕਾਫੀ ਪਸੰਦ ਵੀ ਕਰ ਰਹੇ ਹਨ। ਦੱਸ ਦੇਈਏ ਕਿ ਪੂਜਨੀਕ ਗੁਰੂ ਜੀ ਦੇ ਇਸ ਭਜਨ ਦੀ ਗੂੰਜ ਪੰਜਾਬ ਵਿੱਚ ਹੀ ਨਹੀਂ ਸਗੋਂ ਹਰ ਸੂਬੇ ਅਤੇ ਪੂਰੀ ਦੁਨੀਆ ਵਿੱਚ ਸੁਣਾਈ ਦੇਣ ਲੱਗੀ ਹੈ। ਇੰਨਾ ਹੀ ਨਹੀਂ, ਇਸ ਭਜਨ ਦਾ ਇੰਨਾ ਪ੍ਰਭਾਵ ਹੋ ਰਿਹਾ ਹੈ ਕਿ ਲੋਕ ਸ਼ਰਾਬ, ਬੀੜੀ, ਸਿਗਰਟ, ਚਿਟਾ, ਅਫੀਮ ਅਤੇ ਹੋਰ ਕਈ ਤਰ੍ਹਾਂ ਦੇ ਨਸ਼ੇ ਛੱਡ ਰਹੇ ਹਨ। ਇਸ ਦੇ ਨਾਲ ਹੀ ਇਸ ਬਾਣੀ ਦੇ ਜਾਰੀ ਹੋਣ ਤੋਂ ਬਾਅਦ ਹਰਿਆਣਾ, ਪੰਜਾਬ ਅਤੇ ਰਾਜਸਥਾਨ ਸਮੇਤ ਹੋਰਨਾਂ ਸੂਬਿਆਂ ਦੀਆਂ ਪੰਚਾਇਤਾਂ ਆਪਣੇ ਪਿੰਡਾਂ ਵਿੱਚੋਂ ਨਸ਼ਿਆਂ ਨੂੰ ਭਜਾਉਣ ਲਈ ਲਿਖਤੀ ਰੂਪ ਵਿੱਚ ਮਤੇ ਪਾਸ ਕਰ ਰਹੀਆਂ ਹਨ। ਪੂਜਨੀਕ ਗੁਰੂ ਜੀ ਦੀ ਨਸ਼ੇ ਖਿਲਾਫ ਵਿੱਢੀ ਡੈਪਥ ਮੁਹਿੰਮ ਸਮਾਜ ’ਚ ਰੰਗ ਲਿਆ ਰਹੀ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ