
Awareness Rally Against Drugs: (ਅਨਿਲ ਲੁਟਾਵਾ) ਅਮਲੋਹ। ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਅਮਲੋਹ ਬਲਾਕ ਦੇ ਪਿੰਡ ਕਲਾਲ ਮਾਜਰਾ ਦੇ ਸਰਕਾਰੀ ਐਲੀਮੈਂਟਰੀ ਸਕੂਲ ਦੇ ਵਿਦਿਆਰਥੀਆਂ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਜਾਗਰੂਕਤਾ ਰੈਲੀ ਕੱਢੀ ਗਈ। ਇਸ ਰੈਲੀ ਵਿੱਚ ਸ਼ਾਮਲ ਸਕੂਲੀ ਬੱਚਿਆਂ ਨੇ ਪਿੰਡ ਦੇ ਲੋਕਾਂ ਨੂੰ ਨਸ਼ਿਆਂ ਤੋਂ ਦੂਰ ਰਹਿਕੇ ਨਸ਼ਾ ਰਹਿਤ ਜ਼ਿੰਦਗੀ ਜਿਉਣ ਦਾ ਸੁਨੇਹਾ ਦਿੱਤਾ।
ਇਹ ਵੀ ਪੜ੍ਹੋ: Punjab Rain: ਮੀਂਹ ਪੈਣ ਨਾਲ ਗਰਮੀ ਤੋਂ ਲੋਕਾਂ ਨੂੰ ਮਿਲੀ ਰਾਹਤ, ਕਿਸਾਨਾਂ ਨੂੰ ਚਿੰਤਾਵਾਂ ’ਚ ਪਾਇਆ
Awareness Rally Against Drugs: ਇਸ ਸਬੰਧੀ ਅਮਲੋਹ ਦੇ ਐਸਡੀਐਮ ਚੇਤਨ ਬੰਗੜ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਖਾਤਮੇ ਲਈ ਚਲਾਈ ਜਾ ਰਹੀ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਨਸ਼ਾ ਮੁਕਤ ਪੰਜਾਬ ਦੀ ਸਿਰਜਣਾ ਵਿੱਚ ਅਹਿਮ ਯੋਗਦਾਨ ਪਾਵੇਗੀ। ਉਨ੍ਹਾਂ ਕਿਹਾ ਕਿ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਦੀ ਦਲਦਲ ਵਿੱਚੋਂ ਬਾਹਰ ਕੱਢਣ ਵਾਸਤੇ ਸਮਾਜ ਦੇ ਹਰੇਕ ਵਿਅਕਤੀ ਨੂੰ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ। ਚੇਤਨ ਬੰਗੜ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਕਾਰੋਬਾਰੀਆਂ ਸਬੰਧੀ ਸੂਚਨਾ ਦੇਣ ਲਈ ਜਾਰੀ ਕੀਤੇ ਗਏ ਵਟਸਐਪ ਨੰਬਰ ਬਾਰੇ ਵੀ ਪਿੰਡਾਂ ਵਿੱਚ ਫਲੈਕਸ ਲਗਵਾਏ ਗਏ ਹਨ ਅਤੇ ਲੋਕਾਂ ਨੂੰ ਨਸ਼ਾ ਤਸਕਰਾਂ ਸਬੰਧੀ ਸੂਚਨਾ ਇਸ ਨੰਬਰ ਤੇ ਦੇਣ ਲਈ ਜਾਗਰੂਕ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਵੱਖ-ਵੱਖ ਵਿਭਾਗਾਂ ਵੱਲੋਂ ਪਿੰਡਾਂ ਵਿੱਚ ਜਾਗਰੂਕਤਾ ਰੈਲੀਆਂ ਕੱਢੀਆਂ ਜਾ ਰਹੀਆਂ ਹਨ।