ਹਰਿਆਣਾ ’ਚ ਸਕੂਲਾਂ ਦਾ ਸਮਾਂ ਬਦਲਿਆ

school-timings

ਸਵੇਰੇ 7 ਵਜੇ ਤੋਂ ਲੱਗਣਗੇ ਸਕੂਲ 

ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਗਰਮੀਆਂ ਦੇ ਮੱਦੇਨਜ਼ਰ ਹਰਿਆਣਾ ਦੇ ਸਾਰੇ ਸਕੂਲਾਂ ਦਾ ਸਮਾਂ ਬਦਲ ਦਿੱਤਾ ਗਿਆ ਹੈ। ਹੁਣ ਸਕੂਲਾਂ ਵਿੱਚ ਸਵੇਰੇ 7 ਵਜੇ ਤੋਂ ਕਲਾਸਾਂ ਸ਼ੁਰੂ ਹੋਣਗੀਆਂ ਅਤੇ ਦੁਪਹਿਰ 12 ਵਜੇ ਛੁੱਟੀ ਹੋਵੇਗੀ। ਇਸ ਸਬੰਧੀ ਹੁਕਮ ਜਾਰੀ ਕਰ ਦਿੱਤੇ ਗਏ ਹਨ। ਇਹ ਹੁਕਮ 4 ਮਈ ਤੋਂ ਲਾਗੂ ਹੋਣਗੇ ਅਤੇ ਅਗਲੇ ਹੁਕਮਾਂ ਤੱਕ ਲਾਗੂ ਰਹਿਣਗੇ। ਦੱਸ ਦੇਈਏ ਕਿ ਰਾਜ ਦੇ ਸਕੂਲਾਂ ਵਿੱਚ ਨਿਯਮਾਂ ਮੁਤਾਬਕ 1 ਜੂਨ ਤੋਂ 30 ਜੂਨ ਤੱਕ ਗਰਮੀਆਂ ਦੀਆਂ ਛੁੱਟੀਆਂ ਹਨ।

ਕਿਉਂਕਿ ਗਰਮੀ ਨੇ ਹੁਣੇ ਤੋਂ ਆਪਣਾ ਕਹਿਰ ਦਿਖਾਉਣਾ ਸ਼ੁਰੂ ਕਰ ਦਿੱਤਾ ਹੈ, ਇਸ ਲਈ ਡਾਇਰੈਕਟੋਰੇਟ ਇਸ ’ਤੇ ਵੀ ਵਿਚਾਰ ਕਰ ਰਿਹਾ ਹੈ ਕਿ 1 ਜੂਨ ਤੋਂ 30 ਜੂਨ ਤੱਕ ਦੀਆਂ ਛੁੱਟੀਆਂ ਨੂੰ ਮਈ ਮਹੀਨੇ ਵਿੱਚ ਤਬਦੀਲ ਕਰ ਦਿੱਤਾ ਜਾਵੇ। ਖਾਸ ਗੱਲ ਇਹ ਹੈ ਕਿ ਗਰਮੀਆਂ ਦੀਆਂ ਛੁੱਟੀਆਂ ਦਾ ਸਮਾਂ ਸਿਰਫ ਇਕ ਮਹੀਨੇ ਦਾ ਹੋਵੇਗਾ। ਪਹਿਲਾਂ ਹੋਵੇ ਜਾਂ ਬਾਅਦ ਵਿਚ। ਡਾਇਰੈਕਟੋਰੇਟ ਇਸ ਗੱਲ ‘ਤੇ ਵੀ ਵਿਚਾਰ ਕਰ ਰਿਹਾ ਹੈ ਕਿ ਹੁਣ ਪਹਿਲੀ ਤੋਂ ਪੰਜਵੀਂ ਜਮਾਤ ਤੱਕ ਦੇ ਬੱਚਿਆਂ ਦੀ ਛੁੱਟੀ ਕਰ ਦਿੱਤੀ ਜਾਵੇ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ