ਸਾਡੇ ਨਾਲ ਸ਼ਾਮਲ

Follow us

26.9 C
Chandigarh
Friday, February 27, 2026
More
    Home Breaking News Punjab School...

    Punjab School Timing Change: ਸੰਘਣੀ ਧੁੰਦ ਤੇ ਠੰਢ ਕਾਰਨ ਬਦਲਿਆ ਸਕੂਲਾਂ ਦਾ ਸਮਾਂ, ਜਾਣੋ ਨਵਾਂ ਸਮਾਂ

    Punjab School Timing Change
    Punjab School Timing Change: ਸੰਘਣੀ ਧੁੰਦ ਤੇ ਠੰਢ ਕਾਰਨ ਬਦਲਿਆ ਸਕੂਲਾਂ ਦਾ ਸਮਾਂ, ਜਾਣੋ ਨਵਾਂ ਸਮਾਂ

    Punjab School Timing Change: ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਪੰਜਾਬ ’ਚ ਸੰਘਣੀ ਧੁੰਦ ਤੇ ਕੜਾਕੇ ਦੀ ਠੰਢ ਨੂੰ ਵੇਖਦੇ ਹੋਏ ਸਕੂਲਾਂ ਦੇ ਸਮੇਂ ’ਚ ਬਦਲਾਅ ਕੀਤਾ ਗਿਆ ਹੈ। ਪੰਜਾਬ ਸਰਕਾਰ ਦੇ ਸਕੂਲ ਸਿੱਖਿਆ ਵਿਭਾਗ ਨੇ ਇਸ ਸਬੰਧੀ ਲਿਖਤੀ ਹੁਕਮ ਜਾਰੀ ਕੀਤੇ ਹਨ। ਸਕੂਲ ਸਿੱਖਿਆ ਡਾਇਰੈਕਟੋਰੇਟ (ਸੈਕੰਡਰੀ), ਪੰਜਾਬ ਵੱਲੋਂ ਜਾਰੀ ਤਾਜ਼ਾ ਹੁਕਮਾਂ ਅਨੁਸਾਰ, ਸੂਬੇ ਦੇ ਸਾਰੇ ਸਰਕਾਰੀ, ਪ੍ਰਾਈਵੇਟ ਸਹਾਇਤਾ ਪ੍ਰਾਪਤ, ਮਾਨਤਾ ਪ੍ਰਾਪਤ ਤੇ ਪ੍ਰਾਈਵੇਟ ਸਕੂਲਾਂ ਦੇ ਸਮੇਂ ’ਚ ਬਦਲਾਅ ਕੀਤਾ ਗਿਆ ਹੈ।

    ਨਵਾਂ ਸਮਾਂ 16 ਜਨਵਰੀ ਤੋਂ 21 ਜਨਵਰੀ ਤੱਕ ਲਾਗੂ ਰਹੇਗਾ। ਹੁਕਮਾਂ ਅਨੁਸਾਰ, ਸੂਬੇ ਦੇ ਸਾਰੇ ਪ੍ਰਾਇਮਰੀ ਸਕੂਲ ਸਵੇਰੇ 10 ਵਜੇ ਤੋਂ ਦੁਪਹਿਰ 3 ਵਜੇ ਤੱਕ ਖੁੱਲ੍ਹਣਗੇ। ਜਦੋਂ ਕਿ ਮਿਡਲ, ਹਾਈ ਤੇ ਸੀਨੀਅਰ ਸੈਕੰਡਰੀ ਸਕੂਲ ਸਵੇਰੇ 10 ਵਜੇ ਤੋਂ ਦੁਪਹਿਰ 3:20 ਵਜੇ ਤੱਕ ਖੁੱਲ੍ਹਣਗੇ। ਇਹ ਫੈਸਲਾ ਠੰਢ ਤੇ ਧੁੰਦ ਕਾਰਨ ਬੱਚਿਆਂ ਦੀ ਸੁਰੱਖਿਆ ਨੂੰ ਧਿਆਨ ’ਚ ਰੱਖਦੇ ਹੋਏ ਲਿਆ ਗਿਆ ਹੈ।

    Punjab School Timing Change

    ਇਹ ਖਬਰ ਵੀ ਪੜ੍ਹੋ : Rift in Team India: ਭਾਰਤੀ ਡਰੈਸਿੰਗ ਰੂਮ ਵਿਵਾਦ? ਖਬਰਾਂ ’ਚ ਕੋਚ ਨੇ ਦਿੱਤੀ ਪ੍ਰਤੀਕਿਰਿਆ, ਦੱਸਿਆ ਰੋਹਿਤ ਤੇ ਕੋਹਲੀ …