School Timings Changed: ਭੋਪਾਲ। ਦੇਸ਼ ਭਰ ਵਿੱਚ ਕੜਾਕੇ ਦੀ ਠੰਢ ਪੈਣੀ ਸ਼ੁਰੂ ਹੋ ਗਈ ਹੈ। ਜਿਸ ਕਾਰਨ ਮੌਸਮ ਵਿਭਾਗ ਨੇ ਸੀਤ ਲਹਿਰ ਦਾ ਅਲਰਟ ਜਾਰੀ ਕੀਤਾ ਹੈ। ਪਹਾੜਾਂ ’ਤੇ ਬਰਫ਼ਬਾਰੀ ਕਾਰਨ ਮੈਦਾਨੀ ਇਲਾਕਿਆਂ ’ਚ ਠਾਰੀ ਵਧ ਗਈ ਹੈ। ਵਧਦੀ ਠੰਢ ਕਾਰਨ ਸਕੂਲਾਂ ਦਾ ਸਮਾਂ ਬਦਲਣ ਦੇ ਨਿਰਦੇਸ਼ ਜਾਰੀ ਕੀਤੇ ਗਏ ਹਨ। ਮੱਧ ਪ੍ਰਦੇਸ਼ ’ਚ ਹੱਡ ਚੀਰਵੀਂ ਦੀ ਠੰਢ ਕਾਰਨ ਭੋਪਾਲ ਸਣੇ ਸੂਬੇ ਦੇ ਕਈ ਜ਼ਿਲ੍ਹਿਆਂ ’ਚ ਸਕੂਲਾਂ ਦਾ ਸਮਾਂ ਬਦਲਿਆ ਗਿਆ ਹੈ।
Read Also : Punjab Schools: ਪੰਜਾਬ ’ਚ ਬੰਦ ਹੋਣਗੇ ਇਹ ਸਕੂਲ! ਬੱਚਿਆਂ ਨੂੰ ਦਾਖਲ ਕਰਨ ਤੋਂ ਪਹਿਲਾਂ ਲਵੋ ਪੂਰੀ ਜਾਣਕਾਰੀ
ਜ਼ਿਲ੍ਹਾ ਕੁਲੈਕਟਰ ਵੱਲੋਂ ਜਾਰੀ ਹੁਕਮਾਂ ਅਨੁਸਾਰ ਸਵੇਰੇ 9 ਵਜੇ ਤੋਂ ਪਹਿਲਾਂ ਸਕੂਲ ਨਹੀਂ ਖੁੱਲ੍ਹਣਗੇ। ਇਹ ਹੁਕਮ ਸਾਰੇ ਪ੍ਰਾਈਵੇਟ ਸਕੂਲਾਂ ਲਈ ਵੀ ਹਨ। ਹੁਣ ਤੱਕ ਭੋਪਾਲ, ਇੰਦੌਰ, ਸਾਗਰ, ਰੀਵਾ ਅਤੇ ਬੈਤੂਲ ਸਣੇ ਕਈ ਜ਼ਿਲ੍ਹਿਆਂ ਦੇ ਕੁਲੈਕਟਰਾਂ ਵੱਲੋਂ ਸਕੂਲਾਂ ਨੂੰ ਖੋਲ੍ਹਣ ਦਾ ਸਮਾਂ ਬਦਲਣ ਦੇ ਹੁਕਮ ਜਾਰੀ ਕੀਤੇ ਜਾ ਚੁੱਕੇ ਹਨ। ਇਹ ਫ਼ੈਸਲਾ ਤਾਪਮਾਨ ’ਚ ਅਚਾਨਕ ਗਿਰਾਵਟ ਤੋਂ ਬਾਅਦ ਲਿਆ ਗਿਆ ਹੈ। School Timings Changed
ਭਾਰਤੀ ਮੌਸਮ ਵਿਭਾਗ ਦੇ ਇੱਕ ਬਿਆਨ ਮੁਤਾਬਕ ਪੱਛਮੀ ਰਾਜਸਥਾਨ ਵਿਚ 9 ਦਸੰਬਰ ਤੋਂ 14 ਦਸੰਬਰ ਤੱਕ ਸੀਤ ਲਹਿਰ ਦੇ ਹਾਲਾਤ ਹੋਣ ਦੀ ਸੰਭਾਵਨਾ ਹੈ, ਜਦੋਂ ਕਿ ਪੰਜਾਬ, ਹਰਿਆਣਾ-ਚੰਡੀਗੜ੍ਹ ਅਤੇ ਪੱਛਮੀ ਉੱਤਰ ਪ੍ਰਦੇਸ਼ ਵਿਚ ਵਾਲੀ ਸੀਤ ਲਹਿਰ ਦੀ ਸਥਿਤੀ ਰਹੇਗੀ। ਦਰਅਸਲ, ਜੰਮੂ-ਕਸ਼ਮੀਰ ਤੇ ਹਿਮਾਚਲ ਪ੍ਰਦੇਸ਼ ਵਿਚ ਬਰਫ਼ਬਾਰੀ ਜਾਰੀ ਹੈ। ਇੱਥੇ ਪੱਛਮੀ ਗੜਬੜੀ ਦਾ ਅਸਰ ਵੇਖਣ ਨੂੰ ਮਿਲ ਰਿਹਾ ਹੈ। ਪਹਾੜਾਂ ’ਤੇ ਹੋ ਰਹੀ ਬਰਫ਼ਬਾਰੀ ਕਾਰਨ ਹੀ ਪੰਜਾਬ ਵਿਚ ਠੰਢ ਵਧ ਰਹੀ ਹੈ। ਉੱਥੇ ਹੀ ਅਗਲੇ ਹਫ਼ਤੇ ਤੱਕ ਮੀਂਹ ਦੀ ਸੰਭਾਵਨਾ ਨਹੀਂ ਬਣ ਰਹੀ। ਅੱਜ ਜਿੱਥੇ ਸੀਤ ਲਹਿਰ ਦਾ ਅਲਰਟ ਜਾਰੀ ਹੈ, ਉੱਥੇ ਹੀ ਜ਼ਿਆਦਾਤਰ ਸ਼ਹਿਰਾਂ ਵਿੱਚ ਦੁਪਹਿਰ ਵੇਲੇ ਧੁੱਪ ਵੀ ਖਿੜੀ ਰਹੇਗੀ।