ਪੰਜਾਬ ‘ਚ ਸਕੂਲਾਂ ਦਾ ਸਮਾਂ ਬਦਲਿਆ, ਜਾਣੋਂ ਕਿੰਨੇ ਵਜੇ ਖੁੱਲ੍ਹਣਗੇ ਸਕੂਲ

Government schools of Punjab

1 ਨਵੰਬਰ ਤੋਂ ਸਵੇਰੇ 9 ਵਜੇ ਤੋਂ ਖੁੱਲ੍ਹਣਗੇ ਸਾਰੇ ਸਕੂਲ

(ਸੱਚ ਕਹੂੰ ਨਿਊਜ਼) ਚੰਡੀਗੜ੍ਹ। ਪੰਜਾਬ ਦੇ ਸਕੂਲਾਂ ਦਾ ਸਮਾਂ ਬਦਲ ਦਿੱਤਾ ਗਿਆ ਹੈ। 1 ਨਵੰਬਰ ਤੋਂ ਸਾਰੇ ਸਰਕਾਰੀ ਸਕੂਲਾਂ ਦਾ ਸਮਾਂ ਬਦਲ ਦਿੱਤਾ ਹੈ। 1 ਨਵੰਬਰ ਤੋਂ 28 ਫਰਵਰੀ ਤੱਕ ਸਕੂਲਾਂ ਦਾ ਸਮਾਂ ਬਦਲਿਆ ਗਿਆ ਹੈ। ਸਿੱਖਿਆ ਵਿਭਾਗ ਵੱਲੋਂ ਜਾਰੀ ਪੱਤਰ ਅਨੁਸਾਰ ਸਾਰੇ ਪ੍ਰਾਇਮਰੀ ਸਕੂਲਾਂ ਦਾ ਨਵਾਂ ਸਮਾਂ ਸਵੇਰੇ 9:00 ਵਜੇ ਤੋਂ ਦੁਪਹਿਰ 3:00 ਵਜੇ ਤੱਕ ਹੋਵੇਗਾ। ਜਦੋਂ ਕਿ ਮਿਡਲ, ਹਾਈ ਅਤੇ ਸੀਨੀਅਰ ਸਕੂਲਾਂ ਦਾ ਸਮਾਂ ਸਵੇਰੇ 9 ਵਜੇ ਤੋਂ ਦੁਪਹਿਰ 3.20 ਵਜੇ ਤੱਕ ਹੋਵੇਗਾ। (Punjab School)

ਇਹ ਵੀ ਪੜ੍ਹੋ : ਪੇਪਰ ਦੇਣ ਆਇਆਂ ਦੀ ਸ਼ਾਨਦਾਰ ਤਰੀਕੇ ਨਾਲ ਮੱਦਦ ਕਰਦੇ ਨੇ ਇਹ ਅਨੋਖੇ ਮੱਦਦਗਾਰ

ਇਹ ਆਦੇਸ਼ 28 ਫਰਵਰੀ ਤੱਕ ਲਾਗੂ ਰਹੇਗੀ। ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਨੇ ਸਰਦੀ ਦੇ ਮੌਸਮ ਨੂੰ ਦੇਖਦੇ ਹੋਏ ਪੰਜਾਬ ਦੇ ਸਕੂਲਾਂ ਦਾ ਸਮਾਂ ਬਦਲ ਦਿੱਤਾ ਹੈ। ਇਹ ਆਦੇਸ਼ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਜਾਰੀ ਕੀਤੇ ਹਨ।