(ਸੱਚ ਕਹੂੰ ਨਿਊਜ਼) ਬਠਿੰਡਾ। ਬਠਿੰਡਾ ’ਚ ਵਾਪਰੇ ਭਿਆਨਕ ਸੜਕ ਹਾਦਸੇ ’ਚ 11 ਬੱਚੇ ਗੰਭੀਰ ਜ਼ਖਮੀ ਹੋ ਗਏ ਹਨ। ਇਹ ਹਾਦਸਾ ਬਠਿੰਡਾ ਦੇ ਗੋਨਿਆਣਾ ਰੋਡ ‘ਤੇ ਵਾਪਰਿਆ। (Road Accident) ਜਦੋਂ ਸਕੂਲ ਵੈਨ ਅਤੇ ਕੈਂਟਰ ਵਿਚਾਲੇ ਜ਼ਬਰਦਸਤ ਟੱਕਰ ਹੋ ਗਈ। ਜਿਸ ਕਾਰਨ ਸਕੂਲ ਵੈਨ ਪਲਟ ਗਈ ਅਤੇ ਉਸ ਵਿੱਚ ਸਵਾਰ 11 ਬੱਚੇ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ। ਮੌਕੇ ’ਤੇ ਇਕੱਠੇ ਹੋਏ ਲੋਕਾਂ ਨੇ ਬੱਚਿਆਂ ਨੂੰ ਵੈਨ ’ਚੋਂ ਕੱਢਿਆ ਤੇ ਹਸਪਤਾਲ ’ਚ ਦਾਖਲ ਕਰਵਾਇਆ। ਹਾਦਸੇ ਦਾ ਪਤਾ ਲੱਗਦਿਆਂ ਹੀ ਪੁਲਿਸ ਮੌਕੇ ’ਤੇ ਪਹੁੰਚੀ ਗਈ ਹੈ ਤੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ : ਡੇਰਾਬੱਸੀ ’ਚ ਕਿਡਨੀ ਰੈਕੇਟ ਦਾ ਪਾਰਦਾਫਾਸ਼, ਤਿੰਨ ਗ੍ਰਿਫਤਾਰ
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ














