Punjab Holiday: ਪੰਜਾਬ ’ਚ 3 ਦਿਨ ਬੰਦ ਸਕੂਲ, ਕਾਲਜ਼ ਤੇ ਇਹ ਅਦਾਰੇ, ਜਾਰੀ ਹੋ ਗਏ ਆਦੇਸ਼

Punjab Holiday News
Punjab Holiday News

Punjab Holiday: ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਇਹ ਹਫ਼ਤਾ ਪੰਜਾਬ ਦੇ ਲੋਕਾਂ ਲਈ ਛੁੱਟੀਆਂ ਦੇ ਮਾਮਲੇ ’ਚ ਬਹੁਤ ਖਾਸ ਹੈ, ਕਿਉਂਕਿ ਇਨ੍ਹਾਂ ਦਿਨਾਂ ’ਚ ਲਗਾਤਾਰ 3 ਛੁੱਟੀਆਂ ਆ ਰਹੀਆਂ ਹਨ। ਸਰਕਾਰੀ ਕਰਮਚਾਰੀ ਤੇ ਬੱਚਿਆਂ ਨੂੰ ਮੌਜ਼ ਹੋਣ ਵਾਲੀ ਹੈ। ਪੰਜਾਬ ਸਰਕਾਰ ਨੇ 14 ਅਪਰੈਲ ਨੂੰ ਜਨਤਕ ਛੁੱਟੀ ਦਾ ਐਲਾਨ ਕੀਤਾ ਹੈ। ਇਹ ਸਰਕਾਰੀ ਛੁੱਟੀ ਸੰਵਿਧਾਨ ਨਿਰਮਾਤਾ ਬਾਬਾ ਸਾਹਿਬ ਡਾ. ਬੀਆਰ ਨੂੰ ਸਮਰਪਿਤ ਹੈ। ਇਹ ਅੰਬੇਡਕਰ ਦੇ ਜਨਮ ਦਿਵਸ ਦੇ ਮੌਕੇ ’ਤੇ ਕੀਤੀ ਗਈ ਹੈ। ਇਸ ਸਬੰਧੀ ਸੂਬਾ ਸਰਕਾਰ ਵੱਲੋਂ ਇੱਕ ਪੱਤਰ ਵੀ ਜਾਰੀ ਕੀਤਾ ਗਿਆ ਹੈ। Punjab Holiday

ਇਹ ਖਬਰ ਵੀ ਪੜ੍ਹੋ : PBKS vs CSK: ਚੌਥੀ ਵਾਰ IPL ’ਚ ਲਗਾਤਾਰ 4 ਮੈਚ ਹਾਰਿਆ CSK

ਪੰਜਾਬ ਦੇ ਸਾਰੇ ਸਕੂਲ, ਕਾਲਜ, ਸਰਕਾਰੀ ਦਫ਼ਤਰ, ਬੋਰਡ ਅਤੇ ਕਾਰਪੋਰੇਸ਼ਨ 14 ਅਪਰੈਲ ਨੂੰ ਬੰਦ ਰਹਿਣਗੇ। ਇਸ ਦੌਰਾਨ, ਐਤਵਾਰ ਤੇ ਸ਼ਨਿੱਚਰਵਾਰ ਸੋਮਵਾਰ, 14 ਅਪਰੈਲ ਤੋਂ ਪਹਿਲਾਂ ਆ ਰਹੇ ਹਨ। ਐਤਵਾਰ ਨੂੰ ਵਿਸਾਖੀ ਦਾ ਤਿਉਹਾਰ ਵੀ ਹੈ, ਜਿਸ ਮੌਕੇ ਪੰਜਾਬ ਸਰਕਾਰ ਨੇ ਛੁੱਟੀ ਦਾ ਐਲਾਨ ਵੀ ਕੀਤਾ ਹੈ। ਇਸ ਦੇ ਨਾਲ ਹੀ ਸਰਕਾਰੀ ਕਰਮਚਾਰੀਆਂ ਨੂੰ ਸ਼ਨਿੱਚਰਵਾਰ ਨੂੰ ਛੁੱਟੀ ਰਹੇਗੀ। ਇਹ ਜ਼ਿਕਰਯੋਗ ਹੈ ਕਿ 14 ਅਪ੍ਰੈਲ ਨੂੰ ਪੰਜਾਬ ਸਰਕਾਰ ਨੇ ਡਾ. ਬੀ.ਆਰ. ਅੰਬੇਡਕਰ ਜਯੰਤੀ ਦੇ ਮੌਕੇ ’ਤੇ ਗਜ਼ਟਿਡ ਛੁੱਟੀ ਦਾ ਐਲਾਨ ਕੀਤਾ ਹੈ, ਜਿਸ ਨੂੰ ਨੈਗੋਸ਼ੀਏਬਲ ਇੰਸਟਰੂਮੈਂਟਸ ਐਕਟ, 1881 ਦੀ ਧਾਰਾ 25 ਅਧੀਨ ਜਨਤਕ ਛੁੱਟੀ ਘੋਸ਼ਿਤ ਕੀਤਾ ਗਿਆ ਹੈ।

ਇਸ ਦੀ ਇੱਕ ਕਾਪੀ ਪੰਜਾਬ ਦੇ ਸਾਰੇ ਵਿਸ਼ੇਸ਼ ਮੁੱਖ ਸਕੱਤਰਾਂ, ਵਧੀਕ ਮੁੱਖ ਸਕੱਤਰਾਂ, ਕਮਿਸ਼ਨਰਾਂ, ਮੁੱਖ ਸਕੱਤਰਾਂ ਤੇ ਪ੍ਰਬੰਧਕੀ ਸਕੱਤਰਾਂ ਨੂੰ ਭੇਜੀ ਗਈ ਹੈ। ਇੱਥੇ ਇਹ ਵੀ ਦੱਸਣਾ ਜ਼ਰੂਰੀ ਹੈ ਕਿ ਕੱਲ੍ਹ ਭਾਵ 10 ਅਪਰੈਲ ਨੂੰ ਵੀ ਸਰਕਾਰੀ ਛੁੱਟੀ ਹੋਵੇਗੀ। ਵੀਰਵਾਰ ਨੂੰ ਮਹਾਵੀਰ ਜਯੰਤੀ ਹੈ, ਜਿਸ ਕਾਰਨ ਪੰਜਾਬ ਸਰਕਾਰ ਨੇ ਜਨਤਕ ਛੁੱਟੀ ਦਾ ਐਲਾਨ ਕੀਤਾ ਹੈ। ਵੀਰਵਾਰ ਨੂੰ ਸਕੂਲ ਤੇ ਕਾਲਜ ਸਮੇਤ ਸਰਕਾਰੀ ਦਫ਼ਤਰ ਬੰਦ ਰਹਿਣਗੇ। Punjab Holiday