ਨਵੀਂ ਦਿੱਲੀ। ਗਰਮੀ ਨੇ ਆਪਣਾ ਰੂਪ ਦਿਖਾਉਣਾ ਸ਼ੁਰੂ ਕਰ ਦਿੱਤਾ ਹੈ। ਦੇਸ਼ ਦੇ ਕਈ ਸੂਬਿਆਂ ਵਿੱਚ ਮੌਸਮ ਦਾ ਹਾਈ ਅਲਰਟ ਜਾਰੀ ਕੀਤਾ ਗਿਆ ਹੈ। ਇਸ ਵਾਰ ਜ਼ਿਆਦਾ ਗਰਮੀ ਪੈਣ ਦੀਆਂ ਪੇਸ਼ਨਗੋਈਆਂ ਕੀਤੀਆਂ ਜਾ ਰਹੀਆਂ ਹਨ। ਅਜਿਹੇ ’ਚ ਝਾਰਖੰਡ ਸਮੇਤ ਕੁਝ ਸੂਬਿਆਂ ਵਿੱਚ ਸਕੂਲਾਂ ਦੀਆਂ ਛੁੱਟੀਆਂ ਹੋ ਗਈਆਂ ਹਨ। ਇਸ ਦੌਰਾਨ ਦਿੱਲੀ ਵਿੱਚ ਵੀ ਤਾਪਮਾਨ ਵਧਣ ਦੇ ਮੱਦੇਨਜ਼ਰ ਬੱਚੇ ਸਕੂਲ ਬੰਦ ਹੋਣ ਦੀ ਉਡੀਕ ਕਰਨ ਲੱਗੇ ਹਨ। ਦਿੱਲੀ ਸਰਕਾਰ ਨੇ ਫਿਲਹਾਲ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ ਨਹੀਂ ਕੀਤਾ ਹੈ। ਜੇਕਰ ਦਿੱਲੀ ਦੇ ਸਿੱਖਿਆ ਵਿਭਾਗ ਡਾਇਰੈਕਟੋਰੇਟ ਦੇ ਸਾਲਾਨਾ ਛੁੱਟੀਆਂ ਦੇ ਕੈਲੰਡਰ ’ਤੇ ਨਿਗ੍ਹਾ ਦੌੜਾਈ ਜਾਵੇ ਤਾਂ ਸਕੂਲ 11 ਮਈ ਤੋਂ ਬੰਦ ਹੋ ਸਕਦੇ ਹਨ। (Holiday)
ਉੱਤਰ ਪ੍ਰਦੇਸ਼, ਬਿਹਾਰ, ਹਰਿਆਣਾ ਸਮੇਤ ਜ਼ਿਆਦਾ ਸੂਬਿਆ ਵਿੱਚ ਸਕੂਲਾਂ ਦਾ ਸਮਾਂ ਬਦਲ ਦਿੱਤਾ ਗਿਆ ਹੈ। ਇਸ ਨਾਲ ਬੱਚਿਆਂ ਨੂੰ ਲੂ (ਹੀਟ ਵੇਵ) ਤੋਂ ਬਚਾਉਣ ਲਈ ਐਡਵਾਈਜਰੀ ਜਾਰੀ ਕੀਤੀ ਗਈ ਹੈ। ਮੰਨਿਆ ਜਾ ਰਿਹਾ ਹੈ ਕਿ ਉੱਤਰ ਪ੍ਰਦੇਸ਼, ਬਿਹਾਰ, ਮੱਧ ਪ੍ਰਦੇਸ਼, ਰਾਜਸਥਾਨ, ਹਰਿਆਣਾ, ਪੰਜਾਬ ਸਮੇਤ ਹੋ ਸੂਬਿਆਂ ਵਿਚ ਜਲਦੀ ਹੀ ਗਰਮੀ ਦੀਆਂ ਛੁੱਟੀਆਂ ਦਾ ਐਲਾਨ ਕੀਤਾ ਜਾ ਸਕਦਾ ਹੈ। ਦਿੱਲੀ ਸਿੱਖਿਆ ਡਾਇਰੈਕਟੋਰੇਟ ਨੇ ਸਾਲ ਦੀ ਸ਼ੁਰੂਆਤ ਵਿੱਚ ਛੁੱਟੀਆਂ ਦਾ ਕੈਲੰਡਰ ਜਾਰੀ ਕੀਤਾ ਸੀ। ਉਸ ਮੁਤਾਬਿਕ ਅਗਲੇ ਹਫ਼ਤੇ ਤੋਂ ਦਿੱਲੀ ਦੇ ਸਕੂਲ ਬੰਦ ਕੀਤੇ ਜਾ ਸਕਦੇ ਹਨ।
ਦਿੱਲੀ ਵਿੱਚ ਗਰਮੀਆਂ ਦੀਆਂ ਛੁੱਟੀਆਂ | Holiday
ਦਿੱਨੀ ਸਿੱਖਿਆ ਡਾਇਰੈਕਟੋਰੇਟ ਦੇ ਛੁੱਟੀਆਂ ਦੇ ਕੈਲੰਡਰ ਅਨੁਸਾਰ ਇੱਥੋਂ ਦੇ ਸਕੂਲਾਂ ਵਿੱਚ 11 ਮਈ ਤੋਂ ਗਰਮੀਆਂ ਦੀਆਂ ਛੁੱਟੀਆਂ ਐਲਾਨੀਆਂ ਜਾਣਗੀਆਂ। ਸਾਰੇ ਸਕੂਲ 30 ਜੂਨ ਤੱਕ ਬੰਦ ਰਹਿਣਗੇ। ਪਹਿਲੀ ਜੁਲਾਈ 2024 ਤੋਂ ਸਕੂਲ ਦੁਬਾਰਾ ਖੁੱਲ੍ਹਣਗੇ। ਮੌਸਮ ਦੀਆਂ ਸਥਤੀਆਂ ਨੂੰ ਦੇਖਦੇ ਹੋਏ ਇਹ ਸਮਾਂ ਵਧਾਇਆ ਜਾਂ ਘਟਾਇਆ ਜਾ ਸਕਦਾ ਹੈ। ਜੇਕਰ ਇਸ ਹਫ਼ਤੇ ਗਰਮੀ ਵਧਦੀ ਹੈ ਤਾਂ ਸੰਭਾਵਨਾ ਹੈ ਕਿ ਦਿੱਲੀ ’ਚ ਗਰਮੀਆਂ ਦੀਆਂ ਛੁੱਟੀਆਂ 11 ਮਈ ਤੋਂ ਪਹਿਲਾਂ ਐਲਾਨ ਦਿੱਤੀਆਂ ਜਾਣਗੀਆਂ। ਛੁੱਟੀਆਂ ਦੇ ਪੁਖਤਾ ਸਮੇਂ ਦੀ ਅਜੇ ਪੁਸ਼ਟੀ ਕਰਨਾ ਜਾਂ ਇਸ ’ਤੇ ਗੱਲ ਕਰਨਾ ਠੀਕ ਨਹੀਂ ਹੋਵੇਗਾ। ਦਿੱਲੀ ਵਿੱਚ ਛੁੱਟੀਆਂ ਕਦੋਂ ਹੁੰਦੀਆਂ ਹਨ ਇਸ ਦੀ ਪੁਸ਼ਟੀ ਕਰਨ ਲਈ ਸਰਕਾਰੀ ਨੋਟੀਫਿਕੇਸ਼ਨ ਦੀ ਉਡੀਕ ਕਰਨੀ ਹੀ ਠੀਕ ਰਹੇਗੀ।
ਰਾਜਸਥਾਨ ਦੇ ਸਕੂਲਾਂ ’ਚ ਗਰਮੀਆਂ ਦੀਆਂ ਛੁੱਟੀਆਂ | Holiday
ਮਿਲੀ ਜਾਣਕਾਰੀ ਅਨੁਸਾਰ ਰਾਜਸਥਾਨ ਦੇ ਸਕੂਲਾਂ ’ਚ ਗਰਮੀਆਂ ਦੀਆਂ ਛੁੱਟੀਆਂ 17 ਮਈ ਤੋਂ ਸ਼ੁਰੂ ਹੋਣਗੀਆਂ। ਸਕੂਲਾਂ ਵਿੱਚ 17 ਮਈ ਤੋਂ 23 ਜੂਨ ਤੱਕ ਛੁੱਟੀ ਰਹੇਗੀ। ਪੰਜਾਬ ਦੀ ਗੱਲ ਕਰੀਏ ਤਾਂ ਇੱਥੇ ਆਮ ਕਰਕੇ ਮਈ ਦੇ ਅਖੀਰ ਵਿੱਚ ਛੁੱਟੀਆ ਦਾ ਐਲਾਨ ਕੀਤਾ ਜਾਂਦਾ ਹੈ। ਪੰਜਾਬ ਸਰਕਾਰ ਨੇ ਪਿਛਲੇ ਸਾਲ ਸੂਬੇ ਦੇ ਸਮੂਹ ਸਰਕਾਰੀ, ਪ੍ਰਾਇਮਰੀ, ਏਡਿਡ ਤੇ ਮਾਨਤਾ ਪ੍ਰਾਪਤ ਸਕੂਲਾਂ ਵਿੱਚ 1 ਜੂਨ ਤੋਂ 2 ਜੁਲਾਈ 2023 ਤੰਕ ਛੁੱਟੀਆਂ ਦਾ ਐਲਾਨ ਕੀਤਾ ਸੀ। ਹਾਲਾਂਕਿ ਇਸ ਵਾਰ ਅਪਰੈਲ ਮਹੀਨੇ ਵਿੱਚ ਹੀ ਤਾਪਮਾਨ ਵਧਣ ਲੱਗਿਆ ਜੋ ਕਿ ਮਈ ਵਿੱਚ ਸਿਖਰ ’ਤੇ ਜਾਣ ਦੀ ਸੰਭਾਵਨਾ ਹੈ। ਇਸ ਲਈ ਪੰਜਾਬ ਵਿੱਚ 23 ਮਈ ਤੋਂ ਬਾਅਦ ਕਦੇ ਵੀ ਛੁੱਟੀਆਂ ਦਾ ਐਲਾਨ ਕੀਤਾ ਜਾ ਸਕਦਾ ਹੈ। ਪਰ ਇਸ ਦੀ ਪੁਸ਼ਟੀ ਕਰਨ ਲਈ ਵੀ ਸਰਕਾਰੀ ਨੋਟੀਫਿਕੇਸ਼ਨ ਦੀ ਉਡੀਕ ਕਰਨੀ ਪਵੇਗੀ। (Holiday)
ਹਰਿਆਣਾ ‘ਚ ਕਦੋਂ ਹੋਣਗੀਆਂ ਛੁੱਟੀਆਂ?
ਹਰਿਆਣਾ ਸਿੱਖਿਆ ਵਿਭਾਗ ਨੇ ਵਧਦੀ ਗਰਮੀ ਦੇ ਮੱਦੇਨਜ਼ਰ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਲਈ ਐਡਵਾਈਜ਼ਰੀ ਵੀ ਜਾਰੀ ਕੀਤੀ ਹੈ। ਵਿਭਾਗ ਨੇ ਹਦਾਇਤ ਕੀਤੀ ਹੈ ਕਿ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਧੁੱਪ ’ਚ ਨਾ ਬੈਠਣ ਦਿੱਤਾ ਜਾਵੇ। ਇਸ ਦੇ ਨਾਲ ਹੀ ਕੋਈ ਵੀ ਪ੍ਰੋਗਰਾਮ ਨਾਲ ਰੱਖਿਆ ਜਾਵੇ ਅਤੇ ਹਰੇਕ ਘੰਟੇ ਬਾਅਦ ਬੱਚਿਆਂ ਨੂੰ ਪਾਣੀ ਪੀਣ ਦਾ ਸਮਾਂ ਦੇਣ ਲਈ ਘੰਟੀ ਵਜਾਈ ਜਾਵੇ। ਜੇਕਰ ਕਿਸੇ ਸਕੂਲ ਵਿੱਚ ਹੁਕਮਾਂ ਦੀ ਪਾਲਣਾ ਨਹੀਂ ਕੀਤੀ ਗਈ ਤਾਂ ਵਿਭਾਗੀ ਕਾਰਵਾਈ ਕੀਤੀ ਜਾਵੇਗੀ। ਇਹ ਹੁਕਮ ਸਰਕਾਰ ਵੱਲੋਂ ਜਾਰੀ ਕੀਤੇ ਗਏ ਹਨ। ਪਰ ਅਜੇ ਤੱਕ ਹਰਿਆਣਾ ਵਿੱਚ ਵੀ ਛੁੱਟੀਆਂ ਦੇ ਐਲਾਨ ਬਾਰੇ ਕੋਈ ਵੀ ਨੋਟੀਫਿਕੇਸ਼ਨ ਜਾਰੀ ਨਹੀਂ ਹੋਇਆ ਹੈ। ਇਸ ਦੀ ਪੁਸ਼ਟੀ ਕਰਨ ਲਈ ਨੋਟੀਫਿਕੇਸ਼ਨ ਦੀ ਉਡੀਕ ਕਰਨੀ ਪਵੇਗੀ।
Also Read : ਫਾਜਿਲਕਾ ਪੁਲਿਸ ਵੱਲੋਂ ਚਲਾਇਆ ਗਿਆ ਸਰਚ ਅਭਿਆਨ