ਦਿੱਲੀ ’ਚ 14 ਫਰਵਰੀ ਤੋਂ ਖੁੱਲਣਗੇ ਪਹਿਲੀ ਤੋਂ ਅੱਠਵੀਂ ਤੱਕ ਦੇ ਸਕੂਲ
(ਸੱਚ ਕਹੂੰ ਨਿਊਜ਼) ਨਵੀਂ ਦਿੱਲੀ। ਕੋਰੋਨਾ ਵਾਇਰਸ ਦੀ ਦਰ ’ਚ ਗਿਰਾਵਟ ਆਉਣ ਤੋਂ ਬਾਅਦ ਦਿੱਲੀ ਸਰਕਾਰ ਨੇ ਪਹਿਲੀ ਜਮਾਤ ਤੋਂ ਅੱਠਵੀਂ ਜਮਾਤ ਤੱਕ ਦੇ ਵੀ ਸਕੂਲ ਖੋਲ੍ਹਣ ਦਾ ਫੈਸਲਾ ਕੀਤਾ ਹੈ। 14 ਫਰਵਰੀ ਤੋਂ ਸਕੂਲ ਖੁੱਲ੍ਹਣ ਜਾ ਰਹੇ ਹਨ। ਹੁਣ ਪਹਿਲੀ ਤੋਂ ਅੱਠਵੀਂ ਜਮਾਤ ਤੇ ਬੱਚੇ ਆਫ ਲਾਇਨ ਕਲਾਸ ਲਈ ਸਕੂਲ ਆ ਸਕਣਗੇ। ਇਸ ਦੌਰਾਨ ਸਕੂਲਾਂ ਨੂੰ ਕੋਰੋਨਾ ਨਿਯਮਾਂ ਦੀ ਸਖਤੀ ਨਾਲ ਪਾਲਣਾ ਕਰਨੀ ਪਵੇਗੀ। ਸਕੂਲ ਸਟਾਫ ਦੇ ਸਾਰੇ ਮੈਂਬਰਾਂ ਦੇ ਕੋਰੋਨਾ ਵੈਕਸੀਨ ਦੀਆਂ ਦੋਵਾਂ ਡੋਜਾਂ ਜ਼ਰੂਰ ਲੱਗੀਆਂ ਹੋਣੀਆਂ ਚਾਹੀਦੀਆਂ ਹਨ। ਜੇਕਰ ਕਿਸੇ ਅਧਿਆਪਕ ਦੇ ਕੋਰੋਨਾ ਵੈਕਸੀਨ ਨਹੀਂ ਲੱਗੀ ਤਾਂ ਉਹ ਸਕੂਲ ’ਚ ਐਂਟਰੀ ਨਹੀਂ ਕਰ ਸਕਣਗੇ। ਇਸ ਦੇ ਨਾਲ ਹੀ ਸਾਰੇ ਸਿੱਖਿਆ ਅਦਾਰਿਆਂ ਨੂੰ ਕੋਵਿਡ ਨਿਯਮਾਂ ਦੀ ਪਾਲਣਾ ਕਰਨੀ ਪਵੇਗੀ।
ਇਸ ਦੇ ਨਾਲ ਹੀ ਮੱਧ ਪ੍ਰਦੇਸ਼ ਵਿੱਚ ਵੀ 100 ਫੀਸਦੀ ਸਮਰੱਥਾ ਨਾਲ ਸਕੂਲ ਖੋਲ੍ਹਣ ਦੇ ਆਦੇਸ਼ ਦਿੱਤੇ ਗਏ ਹਨ। ਇੱਥੇ ਹਾਜ਼ਰੀ ਵੀ ਲਾਜ਼ਮੀ ਕਰ ਦਿੱਤੀ ਗਈ ਹੈ। ਉੱਤਰ ਪ੍ਰਦੇਸ਼ ਵਿੱਚ ਵੀ 14 ਫਰਵਰੀ ਤੋਂ ਸਾਰੀਆਂ ਜਮਾਤਾਂ ਲਈ ਸਕੂਲ ਖੁੱਲ੍ਹਣਗੇ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ