ਦਿੱਲੀ ’ਚ ਸੋਮਵਾਰ ਤੋਂ ਖੁੱਲ੍ਹਣਗੇ ਸਕੂਲ : ਗੋਪਾਲ ਰਾਏ
(ਏਜੰਸੀ) ਨਵੀਂ ਦਿੱਲੀ। fਦੱਲੀ ਦੇ ਵਾਤਾਵਰਨ ਮੰਤਰੀ ਗੋਪਾਲ ਰਾਏ ਨੇ ਅੱਜ ਕਿਹਾ ਕਿ ਰਾਜਧਾਨੀ ’ਚ ਪ੍ਰਦੂਸ਼ਣ ਦਾ ਪੱਧਰ ਸੁਧਰਨ ਤੋਂ ਬਾਅਦ ਸੋਮਵਾਰ ਤੋਂ ਸਕੂਲਾਂ ਨੂੰ ਮੁੜ ਖੋਲ੍ਹਣ ਦਾ ਫੈਸਲਾ ਲਿਆ ਗਿਆ ਹੈ ਰਾਏ ਨੇ ਅਧਿਕਾਰੀਆਂ ਨਾਲ ਅੱਜ ਸਮੀਖਿਆ ਮੀਟਿੰਗ ਤੋਂ ਬਾਅਦ ਸਕੂਲਾਂ ਅਤੇ ਸਿੱਖਿਆ ਸੰਸਥਾਨਾਂ ਨੂੰ 29 ਨਵੰਬਰ ਤੋਂ ਖੋਲ੍ਹਣ ਦਾ ਫੈਸਲਾ ਲਿਆ ਹੈ ਉਨ੍ਹਾਂ ਨੇ ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨੂੰ ਦੱਸਿਆ ਕਿ ਦਿੱਲੀ ’ਚ ਸਕੂਲ 29 ਨਵੰਬਰ ਤੋਂ ਦੁਬਾਰਾ ਖੁੱਲ੍ਹਣਗੇ।
ਸੀਐਨਜੀ ਅਤੇ ਇਲੈਕਟ੍ਰੋਨਿਕ ਵਾਹਨਾਂ ਨੂੰ ਦਿੱਲੀ ਦੀ ਸਰਹੱਦ ’ਚ 27 ਨਵੰਬਰ ਤੋਂ ਪ੍ਰਵੇਸ਼ ਕੀਤਾ ਜਾਵੇਗਾ ਉਨ੍ਹਾਂ ਦੱਸਿਆ ਕਿ ਸੀਐਨਜੀ ਅਤੇ ਇਲੈਕਟ੍ਰੋਨਿਕ ਵਾਹਨਾਂ ਤੋਂ ਇਲਾਵਾ ਹਰ ਤਰ੍ਹਾਂ ਦੇ ਵਾਹਨਾਂ ਦਾ ਤਿੰਨ ਦਸੰਬਰ ਤੱਕ ਦਿੱਲੀ ’ਚ ਦਾਖਲੇ ’ਤੇ ਰੋਕ ਰਹੇਗੀ ਵਾਤਾਵਰਨ ਮੰਤਰੀ ਨੇ ਕਿਹਾ ਕਿ 29 ਨਵੰਬਰ ਤੋਂ ਸਰਕਾਰੀ ਕਰਮਚਾਰੀ ਦਫ਼ਤਰਾਂ ’ਚ ਆਉਣਗੇ ਉਨ੍ਹਾਂ ਨੇ ਮੁਲਾਜ਼ਮਾਂ ਨੂੰ ਜਨਤਕ ਆਵਾਜਾਈ ਦੀ ਵਰਤੋਂ ਕਰਨ ਦੀ ਅਪੀਲ ਕੀਤੀ ਹੈ ਉਨ੍ਹਾਂ ਕਿਹਾ ਕਿ ਨਿਰਮਾਣ ਅਤੇ ਭੰਨਤੋੜ ’ਚ ਕਿਸੇ ਤਰ੍ਹਾਂ ਦੀ ਲਾਪਰਵਾਈ ਪਾਈ ਜਾਣ ’ਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ