Punjab Holiday News: ਲੁਧਿਆਣਾ (ਜਸਵੀਰ ਸਿੰਘ ਗਹਿਲ)। ਨਗਰ ਨਿਗਮ, ਨਗਰ ਕੌਂਸਲ ਤੇ ਨਗਰ ਪੰਚਾਇਤ ਚੋਣਾਂ ਦੇ ਮੱਦੇਨਜ਼ਰ ਲੁਧਿਆਣਾ ਦੇ ਵੱਖ-ਵੱਖ ਸਕੂਲਾਂ ਤੋਂ ਚੋਣ ਸਮੱਗਰੀ ਤੇ ਪੋਲਿੰਗ ਅਮਲੇ ਨੂੰ ਲਿਜਾਣ ਲਈ ਬੱਸਾਂ ਦਾ ਪ੍ਰਬੰਧ ਕੀਤਾ ਗਿਆ ਹੈ। ਇਸ ਸਬੰਧੀ ਜ਼ਿਲ੍ਹਾ ਚੋਣ ਅਫ਼ਸਰ ਤੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਵੱਲੋਂ ਜਾਰੀ ਪੱਤਰ ਅਨੁਸਾਰ 20 ਤੇ 21 ਦਸੰਬਰ ਨੂੰ ਲੁਧਿਆਣਾ ਦੇ ਸਕੂਲਾਂ ’ਚ ਛੁੱਟੀ ਦੇ ਹੁਕਮ ਜਾਰੀ ਕੀਤੇ ਗਏ ਹਨ। ਇਹ ਫੈਸਲਾ ਇਸ ਲਈ ਲਿਆ ਗਿਆ ਹੈ ਕਿਉਂਕਿ ਚੋਣਾਂ ਦੌਰਾਨ ਚੋਣ ਸਮੱਗਰੀ ਤੇ ਪੋਲਿੰਗ ਅਮਲੇ ਦੀ ਢੋਆ-ਢੁਆਈ ਲਈ ਸਕੂਲੀ ਬੱਸਾਂ ਉਪਲਬਧ ਹੋਣਗੀਆਂ, ਜਿਸ ਕਾਰਨ ਬੱਚਿਆਂ ਨੂੰ ਸਕੂਲਾਂ ਤੱਕ ਲਿਜਾਣ ਲਈ ਬੱਸਾਂ ਦੀ ਘਾਟ ਹੋ ਸਕਦੀ ਹੈ। ਇਸ ਸਥਿਤੀ ਤੋਂ ਬਚਣ ਲਈ ਇਨ੍ਹਾਂ ਦੋਵਾਂ ਦਿਨ ਛੁੱਟੀ ਦਾ ਐਲਾਨ ਕੀਤਾ ਗਿਆ ਹੈ ਤਾਂ ਜੋ ਬੱਚਿਆਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। Punjab Holiday News
ਇਹ ਖਬਰ ਵੀ ਪੜ੍ਹੋ : Police Uniform Rules: ਭਾਰਤ ’ਚ ਪੁਲਿਸ ਮੁਲਾਜ਼ਮਾਂ ਨੂੰ ਮੁੱਛਾਂ ਰੱਖਣ ’ਤੇ ਮਿਲਦਾ ਹੈ ਭੱਤਾ, ਜਾਣੋ ਕਿਹੜੇ ਸੂਬੇ ’ਚ ਹ…