ਸਾਡੇ ਨਾਲ ਸ਼ਾਮਲ

Follow us

15.3 C
Chandigarh
Monday, February 16, 2026
More
    Home ਇੱਕ ਨਜ਼ਰ 5ਵੀਂ ਤੋਂ 12ਵੀ...

    5ਵੀਂ ਤੋਂ 12ਵੀਂ ਦੇ ਵਿਦਿਆਰਥੀਆਂ ਲਈ ਅੱਜ ਤੋਂ ਮੁੜ ਖੁੱਲ੍ਹਣਗੇ ਸਕੂਲ

    ਸਿੱਖਿਆ ਮੰਤਰੀ ਨੇ ਸਾਰੇ ਸਕੂਲ ਪ੍ਰਬੰਧਕਾਂ ਨੂੰ ਕੋਵਿਡ -19 ਦੀਆਂ ਸਾਵਧਾਨੀਆਂ ਦੀ ਸਖ਼ਤੀ ਨਾਲ ਪਾਲਣਾ ਕਰਨ ਲਈ ਦਿੱਤੇ ਨਿਰਦੇਸ਼

    ਚੰਡੀਗੜ, (ਅਸ਼ਵਨੀ ਚਾਵਲਾ)। ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਅੱਜ ਕਿਹਾ ਕਿ ਮਾਪਿਆਂ ਦੀ ਪੜਾਈ ਸਬੰਧੀ ਫਿਕਰਮੰਦੀ ਦੇ ਮੱਦੇਨਜ਼ਰ ਸੂਬਾ ਸਰਕਾਰ ਨੇ 7 ਜਨਵਰੀ ਤੋਂ ਸਾਰੇ ਸਰਕਾਰੀ, ਅਰਧ-ਸਰਕਾਰੀ ਅਤੇ ਪ੍ਰਾਈਵੇਟ ਸਕੂਲ ਮੁੜ ਖੋਲਣ ਦਾ ਫੈਸਲਾ ਕੀਤਾ ਹੈ। ਸ੍ਰੀ ਸਿੰਗਲਾ ਨੇ ਦੱਸਿਆ ਕਿ ਸਕੂਲਾਂ ਦਾ ਸਮਾਂ ਸਵੇਰੇ 10 ਵਜੇ ਤੋਂ ਦੁਪਹਿਰ 3 ਵਜੇ ਤੱਕ ਰਹੇਗਾ ਅਤੇ ਸਿਰਫ਼ ਪੰਜਵੀਂ ਤੋਂ ਬਾਰਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਹੀ ਸਕੂਲਾਂ ਵਿੱਚ ਆ ਕੇ ਕਲਾਸਾਂ ਲਾਉਣ ਦੀ ਆਗਿਆ ਦਿੱਤੀ ਜਾਵੇਗੀ।

    ਵਿਜੈ ਇੰਦਰ ਸਿੰਗਲਾ ਨੇ ਕਿਹਾ ਕਿ ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਆਪਣੀ ਸਹਿਮਤੀ ਦਿੰਦੇ ਹੋਏ ਸਿੱਖਿਆ ਵਿਭਾਗ ਨੂੰ ਕੋਵਿਡ-19 ਮਹਾਂਮਾਰੀ ਦੇ ਮੱਦੇਨਜ਼ਰ ਬੱਚਿਆਂ ਦੀ ਸੁਰੱਖਿਆ ਯਕੀਨੀ ਬਣਾਉਣ ਦੇ ਨਿਰਦੇਸ਼ ਵੀ ਦਿੱਤੇ ਹਨ। ਕੈਬਨਿਟ ਮੰਤਰੀ ਨੇ ਦੱਸਿਆ ਕਿ ਸਿੱਖਿਆ ਵਿਭਾਗ ਨੇ ਸਕੂਲਾਂ ਦੇ ਮੁਖੀਆਂ ਤੋਂ ਪ੍ਰਤੀਕਰਮ ਲਏ ਸੀ ਅਤੇ ਬੱਚਿਆਂ ਦੀ ਸੁਰੱਖਿਆ ਯਕੀਨੀ ਬਣਾਉਣ ਦੇ ਨਾਲ-ਨਾਲ ਮੁਖੀਆਂ ਨੇ ਵਿਦਿਆਰਥੀਆਂ ਦੀਆ ਸਾਲਾਨਾ ਪ੍ਰੀਖਿਆਵਾਂ ਲਈ ਅੰਤਮ ਸਮੀਖਿਆ ਤੋਂ ਪਹਿਲਾਂ ਮੁੜ ਸਕੂਲ ਖੋਲਣ ਦੀ ਬੇਨਤੀ ਕੀਤੀ ਸੀ।

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.