ਸਿੰਧੀਆ ਰਾਜਨਾਥ ਤੇ ਸ਼ਾਹ ਨੂੰ ਮਿਲੇ

Scindia

ਪਾਰਟੀ ‘ਚ ਸ਼ਾਮਲ ਹੋਣ ਤੋਂ ਬਾਅਦ ਪਹਿਲੀ ਮੁਲਾਕਾਤ

ਨਵੀਂ ਦਿੱਲੀ (ਏਜੰਸੀ)। ਭਾਰਤੀ ਜਨਤਾ ਪਾਰਟੀ (ਭਾਜਪਾ) ‘ਚ ਸ਼ਾਮਲ ਹੋਏ ਜੋਤੀਰਾਦਿੱਤਿਆ ਸਿੰਧੀਆ (Scindia) ਨੇ ਵੀਰਵਾਰ ਨੂੰ ਰੱਖਿਆ ਮੰਤਰੀ ਰਾਜਨਾਥ ਸਿੰਘ ਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ। ਸ੍ਰੀ ਸਿੰਧੀਆ ਨੇ 10 ਮਾਰਚ ਨੂੰ ਕਾਂਗਰਸ ਤੋਂ ਅਸਤੀਫ਼ਾ ਦੇ ਦਿੱਤਾ ਸੀ ਅਤੇ ਬੁੱਧਵਾਰ ਨੂੰ ਉਹ ਭਾਜਪਾ ‘ਚ ਸ਼ਾਮਲ ਹੋਏ ਸਨ। ਭਾਜਪਾ ਨੇ ਸ੍ਰੀ ਸਿੰਧੀਆ ਨੂੰ ਮੱਧ ਪ1੍ਰਦੇਸ਼ ਤੋਂ ਰਾਜ ਸਭਾ ਸੀਟ ਲਈ ਉਮੀਦਵਾਰ ਵੀ ਬਣਾਇਆ ਹੈ। ਪਹਿਲਾਂ ਸ੍ਰੀ ਸਿੰਧੀਆ ਰੱਖਿਆ ਮੰਤਰੀ ਨਾਲ ਮੁਲਾਕਾਤ ਕਰਨ ਗਏ।

ਸ੍ਰੀ ਸਿੰਧੀਆ ਦੀ ਮੁਲਾਕਾਤ ਤੋਂ ਬਾਅਦ ਸ੍ਰੀ ਸਿੰਘ ਨੇ ਟਵੀਟ ਕੀਤਾ ਕਿ ਸ੍ਰੀ ਜੋਤੀਰਾਦਿੱਤਿਆ ਸਿੰਧੀਆ ਨਾਲ ਮੁਲਾਕਾਤ ਹੋਈ। ਮੈਂ ਉਨ੍ਹਾਂ ਦਾ ਭਾਜਪਾ ‘ਚ ਸ਼ਾਮਲ ਹੋਣ ‘ਤੇ ਸਵਾਗਤ ਕੀਤਾ। ਸ੍ਰੀ ਸਿੰਧੀਆ ਦੇ ਭਾਜਪਾ ‘ਚ ਆਉਣ ਨਾਲ ਪਾਰਟੀ ਹੋਰ ਮਜ਼ਬੂਤ ਹੋਵੇਗੀ। ਉਨ੍ਹਾਂ ਦੇ ਸਾਰੇ ਯਤਨਾਂ ਲਈ ਵਧਾਈ ਦਿੱਤੀ ਹੈ। ਰੱਖਿਆ ਮੰਤਰੀ ਨਾਲ ਮੁਲਾਕਾਤ ਤੋਂ ਬਾਅਦ ਸ੍ਰੀ ਸਿੰਧੀਆ ਨੇ ਗ੍ਰਹਿ ਮੰਤਰੀ ਨਾਲ ਮੁਲਾਕਾਤ ਕੀਤੀ। ਸ੍ਰੀ ਸ਼ਾਹ ਨੇ ਟਵੀਟ ਕਰ ਕੇ ਕਿਹਾ ਕਿ ਸ੍ਰੀ ਸਿੰਧੀਆ ਨੇ ਅੱਜ ਉਨ੍ਹਾਂ ਨਾਲ ਮੁਲਾਕਾਤ ਕੀਤੀ।

  • ਉਨ੍ਹਾਂ ਲਿਖਿਆ ਕਿ ਮੈਨੂੰ ਭਰੋਸਾ ਹੈ ਕਿ ਭਾਜਪਾ ‘ਚ ਉਨ੍ਹਾਂ ਦੇ ਆਉਣ ਨਾਲ
  • ਪਾਰਟੀ ਮੱਧ ਪ੍ਰਦੇਸ਼ ‘ਚ ਹੋਰ ਮਜ਼ਬੂਤ ਤੇ ਰਾਜ ਦੀ ਹੋਰ ਬਿਹਤਰ ਢੰਗ ਨਾਲ ਸੇਵਾ ‘ਚ ‘ਚ ਸਮਰੱਥ ਹੋਵੇਗੀ।
  • ਸ੍ਰੀ ਸਿੰਧੀਆ ਦਾ ਅੱਜ ਸ਼ਾਮ ਭੋਪਾਲ ਜਾਣ ਦਾ ਪ੍ਰੋਗਰਾਮ ਹੈ।
  • ਉਮੀਦ ਹੈ ਉਹ ਭਲਕੇ ਰਾਜਸਭਾ ਲਈ ਆਪਣਾ ਨਾਮਜ਼ਦਗੀ ਪੱਤਰ ਦਾਖ਼ਲ ਕਰਨ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।