ਸਾਡੇ ਨਾਲ ਸ਼ਾਮਲ

Follow us

16.5 C
Chandigarh
Thursday, January 22, 2026
More
    Home Breaking News Fazilka News:...

    Fazilka News: ਅੱਜ ਹੋਵੇਗੀ ਦਾਖਲ ਨਾਮਜ਼ਦਗੀ ਪੱਤਰਾਂ ਦੀ ਪੜਤਾਲ, ਜ਼ਿਲ੍ਹਾ ਪ੍ਰੀਸ਼ਦ ਲਈ ਕੁੱਲ 95 ਤੇ ਪੰਚਾਇਤ ਸੰਮਤੀ ਲਈ ਕੁੱਲ 510 ਨਾਮਜ਼ਦਗੀ ਪੱਤਰ ਹੋਏ ਦਾਖਲ

    Fazilka News
    Fazilka News: ਅੱਜ ਹੋਵੇਗੀ ਦਾਖਲ ਨਾਮਜ਼ਦਗੀ ਪੱਤਰਾਂ ਦੀ ਪੜਤਾਲ, ਜ਼ਿਲ੍ਹਾ ਪ੍ਰੀਸ਼ਦ ਲਈ ਕੁੱਲ 95 ਤੇ ਪੰਚਾਇਤ ਸੰਮਤੀ ਲਈ ਕੁੱਲ 510 ਨਾਮਜ਼ਦਗੀ ਪੱਤਰ ਹੋਏ ਦਾਖਲ

    Fazilka News: 6 ਦਸੰਬਰ 2025 ਨੂੰ ਕਾਗਜ਼ਾਂ ਦੀ ਹੋਵੇਗੀ ਵਾਪਸੀ

    • 14 ਦਸੰਬਰ 2025 ਨੂੰ ਪੈਣਗੀਆਂ ਵੋਟਾਂ, 17 ਦਸੰਬਰ ਨੂੰ ਹੋਵੇਗੀ ਗਿਣਤੀ

    Fazilka News: ਫਾਜ਼ਿਲਕਾ (ਰਜਨੀਸ਼ ਰਵੀ)। ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਨੇ ਦੱਸਿਆ ਕਿ 14 ਦਸੰਬਰ 2025 ਨੂੰ ਹੋਣ ਵਾਲੀਆਂ ਚੋਣਾਂ ਦੇ ਮੱਦੇਨਜ਼ਰ ਨਾਮਜਦਗੀਆਂ ਦੇ ਅੰਤਿਮ ਦਿਨ ਤੱਕ ਜ਼ਿਲ੍ਹਾ ਪ੍ਰੀਸ਼ਦ ਦੇ 16 ਜੋਨਾਂ ਅਤੇ 5 ਪੰਚਾਇਤ ਸੰਮਤੀਆਂ ਦੇ 106 ਜੋਨਾਂ ਲਈ ਕੁੱਲ 605 ਨਾਮਜ਼ਦਗੀ ਪੱਤਰ ਦਾਖਲ ਹੋਏ ਹਨ। ਨਾਮਜ਼ਦਗੀ ਪੱਤਰ ਦਾਖਲ ਕਰਨ ਦੇ ਆਖਰੀ ਦਿਨ ਸਮੇਤ ਜ਼ਿਲ੍ਹਾ ਪਰਿਸ਼ਦ ਲਈ ਕੁੱਲ 95 ਤੇ ਪੰਚਾਇਤ ਸੰਮਤੀ ਲਈ 510 ਉਮੀਦਵਾਰਾਂ ਵੱਲੋਂ ਆਪਣੇ ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ।

    ਵਧੀਕ ਜ਼ਿਲ੍ਹਾ ਚੋਣ ਅਫ਼ਸਰ -ਕਮ – ਵਧੀਕ ਡਿਪਟੀ ਕਮਿਸ਼ਨਰ (ਵਿ) ਸ੍ਰੀ ਸੁਭਾਸ਼ ਚੰਦਰ ਨੇ ਦੱਸਿਆ ਕਿ ਜ਼ਿਲ੍ਹੇ ਅੰਦਰ ਪੈਂਦੀਆਂ 5 ਪੰਚਾਇਤੀ ਸੰਮਤੀਆਂ ਲਈ 510 ਨਾਮਜ਼ਦਗੀ ਪੱਤਰ ਦਾਖਲ ਹੋਏ ਹਨ ਜ਼ਿਨ੍ਹਾਂ ਵਿਚੋਂ ਪੰਚਾਇਤ ਸੰਮਤੀ ਅਰਨੀਵਾਲਾ ਤੋਂ 73, ਪੰਚਾਇਤ ਸੰਮਤੀ ਫਾਜ਼ਿਲਕਾ ਤੋਂ 106, ਪੰਚਾਇਤ ਸੰਮਤੀ ਜਲਾਲਾਬਾਦ ਤੋਂ 145, ਪੰਚਾਇਤ ਸੰਮਤੀ ਬਲੂਆਣਾ ਐਟ ਅਬੋਹਰ ਤੋਂ 119 ਤੇ ਪੰਚਾਇਤ ਸੰਮਤੀ ਖੂਈਆਂ ਸਰਵਰ ਐਟ ਅਬੋਹਰ ਤੋਂ 67 ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ। Fazilka News

    Read Also : ਜ਼ਿਲ੍ਹੇ ’ਚ ਕਿਸੇ ਦੇ ਕਾਗਜ਼ ਪਾੜੇ ਗਏ ਕਿਸੇ ਦੀਆਂ ਫਾਈਲਾਂ ਖੋਹੀਆਂ ਗਈਆਂ

    ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਲਈ ਵੋਟਾਂ 14 ਦਸੰਬਰ ਨੂੰ ਸਵੇਰੇ 8 ਵਜੇ ਤੋਂ ਸ਼ਾਮ 4 ਵਜੇ ਤੱਕ ਪੈਣਗੀਆਂ। ਸ਼ੁੱਕਰਵਾਰਨੂੰ ਦਾਖ਼ਲ ਕੀਤੇ ਨਾਮਜ਼ਦਗੀ ਪੱਤਰਾਂ ਦੀ ਪੜਤਾਲ ਕੀਤੀ ਜਾਵੇਗੀ। 6 ਦਸੰਬਰ 2025 (ਸ਼ਨੀਵਾਰ) ਨੂੰ ਦੁਪਹਿਰ 3.00 ਵਜੇ ਤੱਕ ਨਾਮਜ਼ਦਗੀ ਪੱਤਰ ਵਾਪਸ ਲਏ ਜਾ ਸਕਣਗੇ। । ਵੋਟਾਂ ਦੀ ਗਿਣਤੀ 17 ਦਸੰਬਰ (ਬੁੱਧਵਾਰ) ਨੂੰ ਹੋਵੇਗੀ।

    ਪੋਲਿੰਗ ਸਟਾਫ਼ ਦੀ ਕੀਤੀ ਗਈ ਰੈਂਡਮਾਈਜੇਸ਼ਨ

    14 ਦਸੰਬਰ ਨੂੰ ਹੋਣ ਜਾ ਰਹੀਆਂ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤੀ ਸੰਮਤੀ ਚੋਣਾਂ ਦੇ ਮੱਦੇਨਜਰ ਵਧੀਕ ਜ਼ਿਲ੍ਹਾ ਚੋਣ ਅਫਸਰ-ਕਮ-ਵਧੀਕ ਡਿਪਟੀ ਕਮਿਸ਼ਨਰ ਸ੍ਰੀ ਸੁਭਾਸ਼ ਚੰਦਰ ਦੀ ਰਹਿਨੁਮਾਈ ਹੇਠ ਪੋਲਿੰਗ ਸਟਾਫ ਦੀ ਰੈਂਡਮਾਈਜੇਸ਼ਨ ਹੋਈ। ਉਨ੍ਹਾਂ ਨਿਯੁਕਤ ਕੀਤੇ ਗਏ ਪੋਲਿੰਗ ਸਟਾਫ਼ ਨੂੰ ਆਪਣੀ ਡਿਊਟੀ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣ ਲਈ ਕਿਹਾ।

    ਵਧੀਕ ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ 743 ਪੋਲਿੰਗ ਬੂਥਾਂ ਲਈ ਪਾਰਟੀਆਂ ਬਣਾਈਆਂ ਗਈਆਂ ਹਨ, ਇਸ ਤੋਂ ਇਲਾਵਾ 30 ਫ਼ੀਸਦੀ ਰਿਜ਼ਰਵ ਸਟਾਫ ਵੀ ਰੱਖਿਆ ਗਿਆ ਹੈ। ਉਨ੍ਹਾਂ ਕਿਹਾ ਕਿ ਉਕਤ ਪੋਲਿੰਗ ਸਟਾਫ਼ ਵੋਟਿੰਗ ਪ੍ਰਕਿਰਿਆ ਨੂੰ ਨੇਪਰੇ ਚਾੜ੍ਹਨ ਵਿੱਚ ਅਹਿਮ ਭੂਮਿਕਾ ਨਿਭਾਏਗਾ। ਉਨ੍ਹਾਂ ਕਿਹਾ ਕਿ ਪੋਲਿੰਗ ਸਟਾਫ ਨੂੰ ਸਿਖਲਾਈ ਵੀ ਦਿੱਤੀ ਜਾਵੇਗੀ।

    ਇਸ ਮੌਕੇ ਇੰਚਾਰਜ ਇਲੈਕਸ਼ਨ ਸੈਲ ਫਾਜ਼ਿਲਕਾ ਕਰਨ ਕਟਾਰੀਆ, ਡੀ.ਆਈ.ਓ. ਸ੍ਰੀ ਰਜਤ, ਸਰਬਜੀਤ ਸਿੰਘ, ਚੇਤਨ ਸ਼ਰਮਾ, ਅਨਮੋਲ ਤੋਂ ਇਲਾਵਾ ਹੋਰ ਸਟਾਫ ਵੀ ਹਾਜਰ ਸਨ।