ਸਾਡੇ ਨਾਲ ਸ਼ਾਮਲ

Follow us

13.6 C
Chandigarh
Sunday, February 1, 2026
More
    Home ਸੂਬੇ ਪੰਜਾਬ Sunam News: ਐ...

    Sunam News: ਐੱਸਡੀਐੱਮ ਪ੍ਰਮੋਦ ਸਿੰਗਲਾ ਵੱਲੋਂ ਮਿਡ ਡੇਅ ਮੀਲ ਦੀ ਅਚਨਚੇਤ ਚੈਕਿੰਗ

    Sunam News
    Sunam News: ਐੱਸਡੀਐੱਮ ਪ੍ਰਮੋਦ ਸਿੰਗਲਾ ਵੱਲੋਂ ਮਿਡ ਡੇਅ ਮੀਲ ਦੀ ਅਚਨਚੇਤ ਚੈਕਿੰਗ

    ਪਰੋਸੇ ਜਾਣ ਵਾਲੇ ਭੋਜਨ ਦੀ ਪੌਸ਼ਟਿਕਤਾ ਤੇ ਸ਼ੁੁੱਧਤਾ ਨੂੰ ਬਰਕਰਾਰ ਰੱਖਣ ਦੀ ਹਦਾਇਤ | Sunam News

    • 12ਵੀਂ ਦੀਆਂ ਵਿਦਿਆਰਥਣਾਂ ਨੂੰ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਬਾਰੇ ਵੀ ਜਾਣੂੰ ਕਰਵਾਇਆ | Sunam News

    Sunam News: ਸੁਨਾਮ ਊਧਮ ਸਿੰਘ ਵਾਲਾ (ਕਰਮ ਥਿੰਦ)। ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਦੇ ਦਿਸ਼ਾ ਨਿਰਦੇਸ਼ਾਂ ਹੇਠ ਉਪ ਮੰਡਲ ਮੈਜਿਸਟਰੇਟ ਪ੍ਰਮੋਦ ਸਿੰਗਲਾ ਨੇ ਅੱਜ ਸਰਕਾਰੀ ਸੀਨੀਅਰ ਸਕੂਲ (ਲੜਕੀਆਂ) ਸੁਨਾਮ ਦੇ ਪ੍ਰਾਇਮਰੀ ਵਿੰਗ ਵਿਖੇ ਵਿਦਿਆਰਥਣਾਂ ਨੂੰ ਮਿਡ ਡੇਅ ਮੀਲ ਤਹਿਤ ਪਰੋਸੇ ਜਾ ਰਹੇ ਭੋਜਨ ਦੀ ਅਚਨਚੇਤ ਜਾਂਚ ਕੀਤੀ। ਉਨ੍ਹਾਂ ਨੇ ਖਾਣਾ ਖਾ ਰਹੀਆਂ ਵਿਦਿਆਰਥਣਾਂ ਅਤੇ ਮਿਡ ਡੇਅ ਮੀਲ ਵਰਕਰਾਂ ਨਾਲ ਗੱਲਬਾਤ ਕਰਦਿਆਂ ਰੋਜ਼ਾਨਾ ਦੇ ਆਧਾਰ ’ਤੇ ਬਣਾਏ ਜਾ ਰਹੇ ਭੋਜਨ ਦੀ ਗੁਣਵੱਤਾ ਬਾਰੇ ਵੀ ਫੀਡਬੈਕ ਹਾਸਲ ਕੀਤੀ ਅਤੇ ਪਰੋਸੇ ਜਾਣ ਵਾਲੇ ਭੋਜਨ ਦੀ ਪੌਸ਼ਟਿਕਤਾ ਤੇ ਸ਼ੁੁੱਧਤਾ ਨੂੰ ਬਰਕਰਾਰ ਰੱਖਣ ਦੀ ਹਦਾਇਤ ਕੀਤੀ। Sunam News

    ਇਹ ਖਬਰ ਵੀ ਪੜ੍ਹੋ : FEMA Case: ਪੰਜਾਬ ਦੇ ਕਾਂਗਰਸੀ ਨੇਤਾ ਖਿਲਾਫ਼ ED ਦਾ ਵੱਡਾ Action, ਕਰੋੜਾਂ ਦੀ ਜਾਇਦਾਦ ਜ਼ਬਤ

    ਆਪਣੇ ਦੌਰੇ ਦੌਰਾਨ ਸਕੂਲ ਦੇ ਸੀਨੀਅਰ ਸੈਕੰਡਰੀ ਵਿੰਗ ਵਿੱਚ ਬਾਰਵੀਂ ਜਮਾਤ ਦੀਆਂ ਵਿਦਿਆਰਥਣਾ ਨਾਲ ਗੱਲਬਾਤ ਕਰਦਿਆਂ ਐੱਸ.ਡੀ.ਐੱਮ ਪ੍ਰਮੋਦ ਸਿੰਗਲਾ ਨੇ ਪੰਜਾਬ ਸਰਕਾਰ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਕੀਤੇ ਜਾ ਰਹੇ ਉਪਰਾਲਿਆਂ ਬਾਰੇ ਜਾਣੂ ਕਰਵਾਇਆ। ਉਹਨਾਂ ਨੇ ਨਸ਼ਿਆਂ ਨਾਲ ਮਨੁੱਖੀ ਸਰੀਰ ਅਤੇ ਮਨ ਉੱਤੇ ਪੈਣ ਵਾਲੇ ਮਾੜੇ ਪ੍ਰਭਾਵ ਬਾਰੇ ਦੱਸਿਆ ਅਤੇ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਪਰਿਵਾਰਾਂ, ਰਿਸ਼ਤੇਦਾਰਾਂ ਵਿੱਚ ਨਸ਼ਿਆਂ ਦੀ ਰੋਕਥਾਮ ਬਾਰੇ ਜਾਗਰੂਕਤਾ ਪੈਦਾ ਕਰਨ। Sunam News

    Sunam News
    ਸੁਨਾਮ: ਵਿਦਿਆਰਥਣਾਂ ਅਤੇ ਮਿਡ ਡੇਅ ਮੀਲ ਵਰਕਰਾਂ ਨਾਲ ਗੱਲਬਾਤ ਕਰਦੇ ਹੋਏ ਐੱਸ.ਡੀ.ਐੱਮ ਪ੍ਰਮੋਦ ਸਿੰਗਲਾ। ਤਸਵੀਰ: ਕਰਮ ਥਿੰਦ