Sunam News: ਐਸ.ਡੀ.ਐਮ ਪ੍ਰਮੋਦ ਸਿੰਗਲਾ ਵੱਲੋਂ ਸੁਨਾਮ ਅਤੇ ਮਹਿਲਾਂ ਦੀ ਅਨਾਜ ਮੰਡੀ ਦਾ ਨਿਰੀਖਣ

Sunam News
ਸੁਨਾਮ: ਅਨਾਜ ਮੰਡੀ ਦੇ ਨਿਰੀਖਣ ਦੌਰਾਨ ਆੜਤੀਏ ਅਤੇ ਅਧਿਕਾਰੀਆਂ ਨਾਲ ਗੱਲਬਾਤ ਕਰਦੇ ਹੋਏ ਐਸ.ਡੀ.ਐਮ ਪ੍ਰਮੋਦ ਸਿੰਗਲਾ। ਤਸਵੀਰ: ਕਰਮ ਥਿੰਦ

ਪੀਣ ਵਾਲੇ ਪਾਣੀ ਦੀ ਉਪਲੱਬਧਤਾ, ਸਾਫ-ਸਫਾਈ ਪ੍ਰਬੰਧਾਂ, ਰੌਸ਼ਨੀ, ਬੈਠਣ ਵਿਵਸਥਾ ਦਾ ਲਿਆ ਜਾਇਜ਼ਾ | Sunam News

Sunam News: ਸੁਨਾਮ ਊਧਮ ਸਿੰਘ ਵਾਲਾ, (ਕਰਮ ਥਿੰਦ)। ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਦੇ ਦਿਸ਼ਾ-ਨਿਰਦੇਸ਼ਾਂ ਹੇਠ ਅੱਜ ਸੁਨਾਮ ਊਧਮ ਸਿੰਘ ਵਾਲਾ ਦੇ ਉਪ ਮੰਡਲ ਮੈਜਿਸਟਰੇਟ ਪ੍ਰਮੋਦ ਸਿੰਗਲਾ ਨੇ ਅਨਾਜ ਮੰਡੀ ਸੁਨਾਮ ਅਤੇ ਮਹਿਲਾਂ ਦਾ ਅਚਨਚੇਤ ਦੌਰਾ ਕਰਕੇ ਕਣਕ ਦੀ ਸਰਕਾਰੀ ਖਰੀਦ ਲਈ ਕੀਤੇ ਗਏ ਪ੍ਰਬੰਧਾਂ ਦਾ ਜਾਇਜ਼ਾ ਲਿਆ। ਉਨ੍ਹਾਂ ਨੇ ਮਾਰਕੀਟ ਕਮੇਟੀ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਮੁੱਚੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਉਨ੍ਹਾਂ ਦੀ ਫ਼ਸਲ ਦੀ ਵਿਕਰੀ ਸਬੰਧੀ ਕਿਸੇ ਵੀ ਕਿਸਮ ਦੀ ਸਮੱਸਿਆ ਪੇਸ਼ ਨਾ ਆਉਣ ਦਿੱਤੀ ਜਾਵੇ।

ਇਹ ਵੀ ਪੜ੍ਹੋ: Bangladesh News: ਦੂਸ਼ਿਤ ਸਟ੍ਰੀਟ ਫੂਡ ਖਾਣ ਤੋਂ ਬਾਅਦ 100 ਤੋਂ ਵੱਧ ਲੋਕ ਬਿਮਾਰ, ਪੁਲਿਸ ਜਾਂਚ ’ਚ ਜੁਟੀ

ਉਨ੍ਹਾਂ ਕਿਹਾ ਕਿ ਉਹ ਸਮੇਂ-ਸਮੇਂ ’ਤੇ ਅਨਾਜ ਮੰਡੀਆਂ ਦੀ ਅਚਨਚੇਤ ਚੈਕਿੰਗ ਕਰਕੇ ਕਿਸਾਨਾਂ, ਆੜ੍ਹਤੀਆਂ ਆਦਿ ਦੀ ਫੀਡਬੈਕ ਕਰਕੇ ਉਪਲੱਬਧ ਸੁਵਿਧਾਵਾਂ ਦਾ ਜਾਇਜ਼ਾ ਵੀ ਲੈਂਦੇ ਰਹਿਣਗੇ ਅਤੇ ਜੇਕਰ ਇਸ ਦੌਰਾਨ ਕਿਸੇ ਕਿਸਮ ਦੀ ਲਾਪਰਵਾਹੀ ਵਰਤਣ ਦਾ ਮਾਮਲਾ ਸਾਹਮਣੇ ਆਇਆ ਤਾਂ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਉਨ੍ਹਾਂ ਨੇ ਇਸ ਦੌਰਾਨ ਪੀਣ ਵਾਲੇ ਪਾਣੀ ਦੀ ਉਪਲੱਬਧਤਾ, ਰੌਸ਼ਨੀ, ਬਿਜਲੀ ਸਪਲਾਈ, ਸਾਫ-ਸਫਾਈ, ਬੈਠਣ ਵਿਵਸਥਾ ਆਦਿ ਦਾ ਵੀ ਜਾਇਜ਼ਾ ਲਿਆ।

Sunam News
Sunam News: ਐਸ.ਡੀ.ਐਮ ਪ੍ਰਮੋਦ ਸਿੰਗਲਾ ਵੱਲੋਂ ਸੁਨਾਮ ਅਤੇ ਮਹਿਲਾਂ ਦੀ ਅਨਾਜ ਮੰਡੀ ਦਾ ਨਿਰੀਖਣ

ਉਹਨਾਂ ਨੇ ਅਨਾਜ ਮੰਡੀਆਂ ਵਿੱਚ ਬਣੇ ਗੁਸਲਖਾਨਿਆਂ ਦੀ ਵੀ ਰੋਜ਼ਾਨਾ ਦੇ ਆਧਾਰ ’ਤੇ ਸਾਫ-ਸਫਾਈ ਕਰਦੇ ਰਹਿਣ ਦੀ ਹਦਾਇਤ ਕੀਤੀ। ਐਸ ਡੀ ਐਮ ਪ੍ਰਮੋਦ ਸਿੰਗਲਾ ਨੇ ਕਿਹਾ ਕਿ ਪ੍ਰਸ਼ਾਸਨ ਕਿਸਾਨਾਂ ਵੱਲੋਂ ਪੁੱਤਾਂ ਵਾਂਗ ਪਾਲੀ ਫਸਲ ਦਾ ਇੱਕ-ਇੱਕ ਦਾਣਾ ਖਰੀਦਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਨਿਰਧਾਰਿਤ ਸਮਾਂ ਸੀਮਾ ਅੰਦਰ ਕਿਸਾਨਾਂ ਦੀ ਫਸਲ ਦੀ ਅਦਾਇਗੀ ਸਬੰਧੀ ਪ੍ਰਕਿਰਿਆ ਨੂੰ ਅਮਲ ਵਿੱਚ ਲਿਆਉਣ ਦੇ ਆਦੇਸ਼ ਵੀ ਸੰਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਦਿੱਤੇ ਗਏ ਹਨ। Sunam News