Sunam News: ਐਸ.ਡੀ.ਐਮ ਨੇ ਸ਼ਹਿਰ ਦਾ ਲਿਆ ਜਾਇਜ਼ਾ, ਅਧਿਕਾਰੀਆਂ ਨੂੰ ਦਿੱਤੇ ਜ਼ਰੂਰੀ ਨਿਰਦੇਸ਼

Sunam News
ਸੁਨਾਮ: ਸ਼ਹਿਰ ਦੀਆਂ ਵੱਖ-ਵੱਖ ਜਗਾ ਦਾ ਜਾਇਜ਼ਾ ਲੈਂਦੇ ਹੋਏ ਐੱਸਡੀਐੱਮ ਪ੍ਰਮੋਦ ਸਿੰਗਲਾ।

ਲੋਕਾਂ ਦੀਆਂ ਦਰਪੇਸ਼ ਮੁਸ਼ਕਿਲਾਂ ਦੇ ਫੌਰੀ ਹੱਲ ਦੀ ਕਰਨ ਹਿਦਾਇਤ 

Sunam News: (ਕਰਮ ਥਿੰਦ) ਸੁਨਾਮ ਊਧਮ ਸਿੰਘ ਵਾਲਾ। ਸਬ ਡਵੀਜ਼ਨ ਸੁਨਾਮ ਊਧਮ ਸਿੰਘ ਵਾਲਾ ਦੇ ਨਾਗਰਿਕਾਂ ਨੂੰ ਸਰਵੋਤਮ ਪ੍ਰਸਾਸਨਿਕ ਸੇਵਾਵਾਂ ਉਪਲਬਧ ਕਰਵਾਉਣ ਦੇ ਨਾਲ ਨਾਲ ਉਹਨਾਂ ਨੂੰ ਰੋਜ਼ਾਨਾ ਜ਼ਿੰਦਗੀ ਵਿੱਚ ਦਰਪੇਸ਼ ਮੁਸ਼ਕਲਾਂ ਦੇ ਨਿਪਟਾਰੇ ਲਈ ਪ੍ਰਸ਼ਾਸਨ ਵਚਨਬੱਧ ਹੈ। ਇਹ ਪ੍ਰਗਟਾਵਾ ਐਸਡੀਐਮ ਪ੍ਰਮੋਦ ਸਿੰਗਲਾ ਨੇ ਅੱਜ ਨਗਰ ਕੌਂਸਲ ਦੇ ਕਾਰਜ ਸਾਧਕ ਅਫ਼ਸਰ ਬਾਲ ਕਿ੍ਰਸ਼ਨ ਸਮੇਤ ਹੋਰਨਾਂ ਅਧਿਕਾਰੀਆਂ ਨਾਲ ਵੱਖ-ਵੱਖ ਵਾਰਡਾਂ ਵਿੱਚ ਦੌਰਾ ਕਰਦਿਆਂ ਕੀਤਾ।

ਇਹ ਵੀ ਪੜ੍ਹੋ: Kisan News: ਪੰਜਾਬੀ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਮਾਹਿਰਾਂ ਨੇ ਕਿਸਾਨਾਂ ਨੂੰ ਕਣਕ ਦੀ ਪਿਛੇਤੀ ਬਿਜਾਈ ਤੋਂ ਲਾਭ…

ਉਹਨਾਂ ਨੇ ਦੱਸਿਆ ਕਿ ਪਿਛਲੇ ਮਹੀਨਿਆਂ ਦੌਰਾਨ ਸ਼ਹਿਰੀ ਅਤੇ ਦਿਹਾਤੀ ਖੇਤਰਾਂ ਵਿੱਚ ਵਸਦੇ ਨਾਗਰਿਕਾਂ ਦੀਆਂ ਵੱਖ-ਵੱਖ ਸਰਕਾਰੀ ਵਿਭਾਗਾਂ ਨਾਲ ਸੰਬੰਧਿਤ ਸਮੱਸਿਆਵਾਂ ਦੇ ਫੌਰੀ ਨਿਪਟਾਰੇ ਲਈ ਪੰਜਾਬ ਸਰਕਾਰ ਤੁਹਾਡੇ ਦੁਆਰ ਨਾਂਅ ਹੇਠ ਵੱਡੀ ਗਿਣਤੀ ਵਿੱਚ ਕੈਂਪ ਲਾਏ ਗਏ ਸਨ ਅਤੇ ਇਸ ਤੋਂ ਇਲਾਵਾ ਹੁਣ ਲਗਾਤਾਰ ਵੱਖ-ਵੱਖ ਥਾਵਾਂ ਦਾ ਦੌਰਾ ਕਰਦੇ ਹੋਏ ਨਾਗਰਿਕਾਂ ਨੂੰ ਉਹਨਾਂ ਦੀਆਂ ਜ਼ਰੂਰਤਾਂ ਅਨੁਸਾਰ ਸੁਵਿਧਾਵਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ। ਆਪਣੇ ਅੱਜ ਦੇ ਦੌਰੇ ਦੌਰਾਨ ਐਸਡੀਐਮ ਸੁਨਾਮ ਨੇ ਸ਼ਹਿਰ ਵਿੱਚ ਸਾਫ ਸਫਾਈ ਦੇ ਪ੍ਰਬੰਧਾਂ, ਵਾਰਡਾਂ ਵਿੱਚ ਪੀਣ ਵਾਲੇ ਸਾਫ ਪਾਣੀ ਦੀ ਵਿਵਸਥਾ, ਸਟਰੀਟ ਲਾਈਟਾਂ ਸਮੇਤ ਹੋਰ ਜ਼ਰੂਰੀ ਬੁਨਿਆਦੀ ਸਹੂਲਤਾਂ ਦੀ ਉਪਲੱਬਧਤਾ ਬਾਰੇ ਜਾਇਜ਼ਾ ਲਿਆ ਅਤੇ ਅਧਿਕਾਰੀਆਂ ਨੂੰ ਅਜਿਹੀਆਂ ਕਿਸੇ ਵੀ ਕਿਸਮ ਦੀਆਂ ਸ਼ਿਕਾਇਤਾਂ ਮਿਲਣ ’ਤੇ ਫੌਰੀ ਕਾਰਵਾਈ ਅਮਲ ਵਿੱਚ ਲਿਆਉਣ ਦੇ ਆਦੇਸ਼ ਦਿੱਤੇ। Sunam News