ਸਾਡੇ ਨਾਲ ਸ਼ਾਮਲ

Follow us

16 C
Chandigarh
Thursday, February 26, 2026
More
    Home Breaking News ਬਿਨ੍ਹਾਂ ਕਿਸੇ ...

    ਬਿਨ੍ਹਾਂ ਕਿਸੇ ਲਾਇਸੈਂਸ ਦੇ ਚੱਲ ਰਿਹਾ ਨਸ਼ਾ ਛੁਡਾਊ ਕੇਂਦਰ ਕੀਤਾ ਸੀਲ

    Bathinda

     ਕੇਂਦਰ ’ਚ ਦਾਖਲ 40 ਮਰੀਜ਼ਾਂ ਨੂੰ ਸਰਕਾਰੀ ਪੁਨਰਵਾਸ ਕੇਂਦਰ ’ਚ ਕੀਤਾ ਦਾਖਲ

    (ਸੁਖਜੀਤ ਮਾਨ) ਬਠਿੰਡਾ। ਬਠਿੰਡਾ-ਮਾਨਸਾ ਸੜਕ ’ਤੇ ਸਥਿਤ ਪਿੰਡ ਕਟਾਰ ਸਿੰਘ ਵਾਲਾ ਵਿਖੇ ਪਿਛਲੇ ਕਰੀਬ ਤਿੰਨ ਮਹੀਨਿਆਂ ਤੋਂ ਵੀ ਵੱਧ ਸਮੇਂ ਤੋਂ ਚੱਲ ਰਿਹਾ ਨਸ਼ਾ ਛੁਡਾਊ ਕੇਂਦਰ ਅੱਜ ਜ਼ਿਲ੍ਹਾ ਪ੍ਰਸ਼ਾਸਨ ਨੇ ਸੀਲ ਕਰ ਦਿੱਤਾ। ਪ੍ਰਸ਼ਾਸਨ ਨੇ ਤਰਕ ਦਿੱਤਾ ਹੈ ਕਿ ਇਹ ਕੇਂਦਰ ਬਿਨ੍ਹਾਂ ਕਿਸੇ ਲਾਇਸੈਂਸ ਤੋਂ ਚੱਲ ਰਿਹਾ ਸੀ।

    ਡਿਪਟੀ ਕਮਿਸ਼ਨਰ ਬਠਿੰਡਾ ਸ਼ੌਕਤ ਅਹਿਮਦ ਪਰੇ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਪੱਧਰੀ ਕਮੇਟੀ ਵੱਲੋਂ ਛਾਪੇਮਾਰੀ ਦੌਰਾਨ ਪਿੰਡ ਕਟਾਰ ਸਿੰਘ ਵਾਲਾ ਵਿਖੇ ਚੱਲ ਰਿਹਾ ਨਾਜਾਇਜ ਨਸ਼ਾ ਛੁਡਾਊ ਕੇਂਦਰ ਸੀਲ ਕਰ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਹ ਕਾਰਵਾਈ ਇੱਕ ਗੁੰਮਨਾਮ ਸ਼ਿਕਾਇਤ ਦੇ ਆਧਾਰ ’ਤੇ ਕੀਤੀ ਗਈ ਹੈ।

    ਇਸ ਨਜਾਇਜ਼ ਨਸ਼ਾ ਛੁਡਾਊ ਕੇਂਦਰ ਵਿੱਚ 40 ਦੇ ਕਰੀਬ ਲੋਕ ਦਾਖਲ ਸਨ। ਇਹ ਕੇਂਦਰ ਬਿਨ੍ਹਾਂ ਕਿਸੇ ਲਾਇਸੈਂਸ ਦੇ 3 ਮਹੀਨਿਆਂ ਦੇ ਵੱਧ ਸਮੇਂ ਤੋਂ ਚੱਲ ਰਿਹਾ ਸੀ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਕੇਂਦਰ ਨੂੰ ਸੀਲ ਕਰ ਦਿੱਤਾ ਤੇ ਪੁਲਿਸ ਨੂੰ ਅਗਲੀ ਸਖਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਉਨ੍ਹਾਂ ਦੱਸਿਆ ਕਿ ਇਸ ਨਸ਼ਾ ਛੁਡਾਊ ਕੇਂਦਰ ਵਿੱਚ ਦਾਖਲ ਲੋਕਾਂ ਨੂੰ ਇੱਥੋਂ ਸਰਕਾਰੀ ਪੁਨਰਵਾਸ ਕੇਂਦਰ ਵਿੱਚ ਦਾਖਲ ਕਰਵਾਇਆ ਗਿਆ ਹੈ।

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ

    LEAVE A REPLY

    Please enter your comment!
    Please enter your name here