ਪਟਿਆਲਾ ਜਿਲ੍ਹੇ ‘ਚ ਪੁਲਿਸ ਵੱਲੋਂ ਰੇਲਵੇ ਸਟੇਸ਼ਨਾਂ , ਬੱਸ ਅੱਡਿਆਂ, ਹੋਟਲਾਂ ਅਤੇ ਪਬਲਿਕ ਥਾਵਾਂ ਤੇ ਕੀਤੀ ਚੈਕਿੰਗ | Punjab police
ਪਟਿਆਲਾ (ਖੁਸ਼ਵੀਰ ਸਿੰਘ ਤੂਰ)। ਡੀਜੀਪੀ ਦੀਆਂ ਹਦਾਇਤਾਂ ਤੇ ਪੰਜਾਬ ਪੁਲਿਸ (Punjab police) ਵੱਲੋਂ ਅੱਜ ਪੂਰੇ ਪੰਜਾਬ ਵਿਚ ਸਰਚ ਮੁਹਿੰਮ ਆਰੰਭੀ ਹੋਈ ਹੈ। ਇਸਦੇ ਤਹਿਤ ਅੱਜ ਪਟਿਆਲਾ ਵਿਖੇ ਵੀ ਡੀਜੀਪੀ ਸ਼ਸ਼ੀ ਪ੍ਰਭਾ ਦੀ ਅਗਵਾਈ ਹੇਠ ਪਟਿਆਲਾ ਪੁਲਿਸ ਵੱਲੋਂ ਸਰਚ ਮੁਹਿੰਮ ਚਲਾਈ ਗਈ। ਇਸ ਦੌਰਾਨ ਪਟਿਆਲਾ ਜ਼ਿਲ੍ਹੇ ਦੇ ਰੇਲਵੇ ਸਟੇਸ਼ਨਾਂ, ਬੱਸ ਸਟੈਂਡ, ਹੋਟਲਾਂ ਅਤੇ ਹੋਰ ਪਬਲਿਕ ਥਾਂਵਾਂ ਤੇ ਪੁਲੀਸ ਵੱਲੋਂ ਚੈਕਿੰਗ ਕੀਤੀ ਗਈ ਅਤੇ ਸ਼ੱਕੀ ਵਿਅਕਤੀਆਂ ਨੂੰ ਰਾਊਡੱਪ ਵੀ ਕੀਤਾ ਗਿਆ ।
ਪਟਿਆਲਾ ਜ਼ਿਲ੍ਹੇ ਦੀਆਂ ਸਰਹੱਦਾਂ ਤੇ ਕੀਤੀ ਨਾਕਾਬੰਦੀ
ਇਸ ਮੌਕੇ ਡੀਜੀਪੀ ਸ਼ਸ਼ੀ ਪ੍ਰਭਾ ਅਤੇ ਪਟਿਆਲਾ ਦੇ ਐਸ ਐਸ ਪੀ ਵਰੁਣ ਸ਼ਰਮਾਂ ਨੇ ਦੱਸਿਆ ਕਿ ਜ਼ਿਲ੍ਹੇ ਭਰ ਅੰਦਰ 1500 ਪੁਲਿਸ ਮੁਲਾਜ਼ਮਾਂ ਵੱਲੋਂ ਇਹ ਸਰਚ ਮੁਹਿੰਮ ਚਲਾਈ ਹੋਈ ਹੈ ਉਨ੍ਹਾਂ ਦੱਸਿਆ ਕਿ ਸਰਚ ਦੌਰਾਨ ਜੇਕਰ ਕੋਈ ਵਿਅਕਤੀ ਸ਼ੱਕੀ ਪਾਇਆ ਗਿਆ ਤਾਂ ਉਨ੍ਹਾਂ ਨੂੰ ਕਾਬੂ ਕੀਤਾ ਜਾਵੇਗਾ ਅਤੇ ਇਸ ਤੋਂ ਇਲਾਵਾ ਹੋਰ ਕਈ ਤਰਾਂ ਦੀਆਂ ਰਿਕਵਰੀਆਂ ਹੋਣ ਦੀ ਆਸ ਹੈ। ਉਨ੍ਹਾਂ ਦੱਸਿਆ ਕਿ ਪਟਿਆਲਾ ਜ਼ਿਲ੍ਹੇ ਸਮੇਤ ਨਾਲ ਲਗਦੇ ਗੁਆਂਢੀ ਰਾਜਾਂ ਦੀਆਂ ਹੱਦਾਂ ਤੇ ਵੀ ਪਟਿਆਲਾ ਪੁਲਿਸ ਵੱਲੋਂ ਨਾਕਾਬੰਦੀ ਕਰਕੇ ਸਰਚ ਮੁਹਿੰਮ ਕੀਤੀ ਜਾ ਰਹੀ ਹੈ ਅਤੇ ਫਲੈਗ ਮਾਰਚ ਕੱਢੇ ਜਾਣਗੇ।