Faridkot Drug Operation: ਫਰੀਦਕੋਟ ਜ਼ਿਲ੍ਹੇ ਅੰਦਰ ਨਸ਼ਾ ਹੋਟਸਪਾਟ ਏਰੀਆਂ ’ਤੇ ਚਲਾਇਆ ਸਰਚ ਆਪਰੇਸ਼ਨ

Sach Kahoon Punjabi Desk Picture
Published On

ਨਸ਼ਾ ਤਸਕਰਾਂ ਦੇ ਸ਼ੱਕੀ ਠਿਕਾਣਿਆਂ ਦੀ ਕੀਤੀ ਚੈਕਿੰਗ

Faridkot Drug Operation: (ਗੁਰਪ੍ਰੀਤ ਪੱਕਾ) ਫ਼ਰੀਦਕੋਟ। ਮਾਨਯੋਗ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਪੰਜਾਬ ਸਰਕਾਰ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਦੇ ਨਾਂਅ ’ਤੇ ਇੱਕ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ। ਜਿਸ ਤਹਿਤ ਪੂਰੇ ਪੰਜਾਬ ਭਰ ਵਿੱਚ ਨਸ਼ਾ ਤਸਕਰਾਂ ਅਤੇ ਨਸ਼ਾ ਵਿਕਣ ਵਾਲੀਆਂ ਥਾਵਾਂ ਦੀ ਸ਼ਨਾਖਤ ਕੀਤੀ ਜਾ ਰਹੀ ਹੈ। ਇਸੇ ਤਹਿਤ ਡਾ. ਪ੍ਰਗਿਆ ਜੈਨ ਐਸ.ਐਸ.ਪੀ ਫਰੀਦਕੋਟ ਦੀ ਅਗਵਾਈ ਵਿੱਚ ਫਰੀਦਕੋਟ ਪੁਲਿਸ ਵੱਲੋਂ ਸਮੁੱਚੇ ਜ਼ਿਲ੍ਹੇ ਵਿਚ ਵੱਡੇ ਪੱਧਰ ’ਤੇ ‘ਕਾਰਡਨ ਐਂਡ ਸਰਚ ਓਪਰੇਸ਼ਨ’ (ਸੀਏਐਸਓ) ਚਲਾਇਆ ਗਿਆ।

ਇਹ ਵੀ ਪੜ੍ਹੋ: Cricket News: ਸਰਜਰੀ ਤੋਂ ਬਾਅਦ ਸੂਰਿਆਕੁਮਾਰ ਯਾਦਵ ਦੀ ਸਿਹਤ ਸਬੰਧੀ ਵੱਡੀ ਜਾਣਕਾਰੀ ਆਈ ਸਾਹਮਣੇ

ਸਵੇਰੇ 02 ਘੰਟੇ ਤੱਕ ਚੱਲੇ ਇਸ ਓਪਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ 03 ਮੁਕੱਦਮੇ ਦਰਜ ਕਰਕੇ 04 ਮੁਲਜ਼ਮਾਂ ਨੂੰ 10 ਗ੍ਰਾਮ ਹੈਰੋਇਨ ਅਤੇ 75 ਗ੍ਰਾਮ ਗਾਜੇ ਸਮੇਤ ਗ੍ਰਿਫਤਾਰ ਕੀਤਾ ਗਿਆ। ਇਸ ਦੌਰਾਨ 02 ਨਸ਼ਾ ਕਰਨ ਦੇ ਆਦੀ ਵਿਅਕਤੀਆਂ ਨੂੰ ਇਲਾਜ ਲਈ ਨਸ਼ਾ ਛੁਡਾਊ ਕੇਂਦਰਾਂ ਵਿੱਚ ਭਰਤੀ ਵੀ ਕਰਵਾਇਆ ਗਿਆ। ਇਹ ਸਰਚ ਆਪਰੇਸ਼ਨ ਮਨਵਿੰਦਰਬੀਰ ਸਿੰਘ ਐਸ.ਪੀ (ਸਥਾਨਿਕ) ਫਰੀਦਕੋਟ ਅਤੇ ਸੰਦੀਪ ਕੁਮਾਰ ਐਸ.ਪੀ (ਇੰਨਵੈਸਟੀਗੇਸ਼ਨ) ਫਰੀਦਕੋਟ ਦੀ ਸੁਪਰਵੀਜਨ ਵਿੱਚ ਸਵੇਰੇ 6:00 ਵਜੇ ਤੋਂ 8:00 ਵਜੇ ਤੱਕ ਚਲਾਇਆ ਗਿਆ। ਜਿਸ ਦੌਰਾਨ ਗਜਟਿਡ ਅਫਸਰਾਨ ਦੀ ਅਗਵਾਈ ਹੇਠ ਪੁਲਿਸ ਕਰਮਚਾਰੀਆਂ ਦੀਆਂ 08 ਵਿਸ਼ੇਸ਼ ਟੀਮਾਂ ਗਠਿਤ ਕਰਕੇ ਵੱਖ-ਵੱਖ ਨਸ਼ਾ ਤਸਕਰਾਂ ਦੇ ਸ਼ੱਕੀ ਠਿਕਾਣਿਆ ’ਤੇ ਚੈਕਿੰਗ ਕੀਤੀ ਗਈ।

ਆਉਣ-ਜਾਣ ਵਾਲੇ ਸ਼ੱਕੀ ਵਿਅਕਤੀਆਂ ਦੀ ਕੀਤੀ ਚੈਕਿੰਗ

ਇਸ ਦੌਰਾਨ ਜਿਨਾਂ ਵਿਅਕਤੀਆਂ ’ਤੇ ਪਹਿਲਾਂ ਐਨ.ਡੀ.ਪੀ.ਐਸ ਤਹਿਤ ਮੁਕਦਮੇ ਦਰਜ ਹਨ ਅਤੇ ਜਿਨਾਂ ਦੇ ਕ੍ਰਿਮੀਨਲ ਰਿਕਾਰਡ ਹਨ, ਉਹਨਾਂ ਉੱਪਰ ਪੁਲਿਸ ਪਾਰਟੀਆਂ ਵੱਲੋਂ ਰੇਡ ਕਰਕੇ ਸਰਚ ਕੀਤਾ ਗਿਆ ਹੈ। ਇਸ ਦੌਰਾਨ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਕੀਤੀ ਗਈ ਅਤੇ ਵਹੀਕਲਾਂ ਦੀ ਸ਼ੱਕ ਦੇ ਅਧਾਰ ’ਤੇ ਜਾਂਚ ਕੀਤੀ ਗਈ। ਇਸ ਸਰਚ ਆਪਰੇਸ਼ਨ ਦੌਰਾਨ ਏਰੀਏ ਨੂੰ ਨਾਕਾਬੰਦੀ ਕਰਕੇ ਬਾਹਰ ਅਤੇ ਅੰਦਰ ਆਉਣ ਵਾਲੇ ਰਸਤਿਆਂ ਨੂੰ ਸੀਲ ਕੀਤਾ ਗਿਆ ਅਤੇ ਸ਼ੱਕੀ ਵਿਅਕਤੀਆਂ ਨੂੰ ਪਾਇਸ ਐਪ ਰਾਹੀਂ ਚੈੱਕ ਕੀਤਾ ਗਿਆ। ਉਹਨਾਂ ਕਿਹਾ ਕਿ ਡਰੋਨ ਕੈਮਰਿਆਂ ਰਾਹੀਂ ਸ਼ੱਕੀ ਵਿਅਕਤੀਆਂ ਤੇ ਸ਼ੱਕੀ ਥਾਵਾਂ ’ਤੇ ਨਿਗ੍ਹਾ ਰੱਖੀ ਗਈ।

ਡਾ. ਪ੍ਰਗਿਆ ਜੈਨ ਐਸ.ਐਸ.ਪੀ ਫਰੀਦਕੋਟ ਵੱਲੋਂ ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਕਿ ਮਾਨਯੋਗ ਡੀ.ਜੀ.ਪੀ ਪੰਜਾਬ ਗੌਰਵ ਯਾਦਵ ਦੀਆਂ ਹਦਾਇਤਾਂ ਅਨੁਸਾਰ ਨਸ਼ੇ ਨੂੰ ਜੜ੍ਹੋਂ ਖਤਮ ਕਰਨ ਲਈ ਲਗਾਤਾਰ ਸਖਤ ਕਾਰਵਾਈ ਕੀਤੀ ਜਾ ਰਹੀ ਹੈ, ਇਸ ਦੇ ਨਾਲ ਹੀ ਨਸ਼ਾ ਪੀੜਿਤਾਂ ਨੂੰ ਨਸ਼ਾ ਛੱਡਣ ਲਈ ਪ੍ਰੇਰਿਤ ਕਰਕੇ ਨਸ਼ਾ ਛੁਡਾਊ ਕੇਂਦਰਾਂ ਵਿੱਚ ਵੀ ਭਰਤੀ ਕਰਵਾਇਆ ਜਾ ਰਿਹਾ ਹੈ। ਇਸ ਦੇ ਨਾਲ ਹੀ ਪੁਲਿਸ ਅਧਿਕਾਰੀਆਂ ਨੂੰ ਐਨਡੀਪੀਐਸ ਐਕਟ ਅਧੀਨ ਦਰਜ ਸਾਰੇ ਕੇਸਾਂ ਦੀ ਬੈਕਵਰਡ ਅਤੇ ਫਾਰਵਰਡ ਲਿੰਕਾਂ ਦੀ ਜਾਂਚ ਕਰਨ ਅਤੇ ਜੋ ਵੀ ਨਸ਼ਾ ਤਸਕਰੀ ਵਿੱਚ ਸ਼ਾਮਿਲ ਹੋਣ, ਉਨ੍ਹਾਂ ਵਿਰੁੱਧ ਸਖਤ ਕਾਰਵਾਈ ਕਰਨ ਦੀਆਂ ਹਦਾਇਤਾਂ ਦਿੱਤੀਆਂ ਗਈਆਂ ਹਨ।

Faridkot Drug Operation
Faridkot Drug Operation

ਅੱਠ ਤੋਂ ਵੱਧ ਪੁਲਿਸ ਟੀਮਾਂ ਨੇ ਚਲਾਇਆ ਸਰਚ ਆਪਰੇਸ਼ਨ | Faridkot Drug Operation

ਇਸ ਦੇ ਨਾਲ ਹੀ ਉਹਨਾ ਦੱਸਿਆ ਕਿ 05 ਗਜਟਿਡ ਪੁਲਿਸ ਅਧਿਕਾਰੀਆਂ ਦੀ ਨਿਗਰਾਨੀ ਹੇਠ 08 ਤੋਂ ਵੱਧ ਪੁਲਿਸ ਟੀਮਾਂ, ਜਿਨ੍ਹਾਂ ਵਿੱਚ 200 ਤੋਂ ਵੱਧ ਪੁਲਿਸ ਕਰਮਚਾਰੀ ਸ਼ਾਮਲ ਸਨ, ਜਿਹਨਾ ਨੇ ਡਰੱਗ ਹੋਟਸਪਾਟ ਵਾਲੇ ਇਲਾਕਿਆਂ ਦੀ ਘੇਰਾਬੰਦੀ ਕਰਕੇ ਛਾਪੇਮਾਰੀ ਕੀਤੀ ਗਈ। ਇਸ ਸਰਚ ਆਪਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ ਸ਼ੱਕੀ ਵਿਅਕਤੀਆਂ ਦੀ ਜਾਂਚ ਕੀਤੀ ਅਤੇ ਵਿਅਕਤੀਆਂ ਨੂੰ ਰਾਊਡ ਅੱਪ ਵੀ ਕੀਤਾ ਗਿਆ। ਇਸ ਤੋਂ ਇਲਾਵਾ ਪੁਲਿਸ ਟੀਮਾਂ ਵੱਲੋਂ ਸ਼ੱਕੀ ਵਹੀਕਲਾਂ ਦੀ ਚੈਕਿੰਗ ਵੀ ਕੀਤੀ ਗਈ।

About The Author

Related Posts