ਸਾਡੇ ਨਾਲ ਸ਼ਾਮਲ

Follow us

14.6 C
Chandigarh
Thursday, February 12, 2026
More
    Home ਸੂਬੇ ਪੰਜਾਬ ਸਰਕਾਰੀ ਤੇ ਪ੍ਰ...

    ਸਰਕਾਰੀ ਤੇ ਪ੍ਰਾਈਵੇਟ ਬੱਸਾਂ ‘ਚ ਮਹਿਲਾਵਾਂ ਲਈ 15 ਸੀਟਾਂ ਰਾਖਵੀਆਂ ਰੱਖਣ ਦੇ ਆਦੇਸ਼

    Seats, Reserved, Women, Government, Private, Buses

    ਟਰਾਂਸਪੋਰਟ ਮੰਤਰੀ ਅਰੁਨਾ ਚੌਧਰੀ ਵੱਲੋਂ ਕੌਮਾਂਤਰੀ ਮਹਿਲਾ ਦਿਵਸ ਮੌਕੇ ਵੱਡਾ ਤੋਹਫਾ

    ਚੰਡੀਗੜ (ਸੱਚ ਕਹੂੰ ਨਿਊਜ਼) | ਕੌਮਾਂਤਰੀ ਮਹਿਲਾ ਦਿਵਸ ਮੌਕੇ ਮਹਿਲਾਵਾਂ ਸਮੇਤ ਬਜ਼ੁਰਗਾਂ ਤੇ ਦਿਵਿਆਂਗਾਂ ਨੂੰ ਵੱਡਾ ਤੋਹਫਾ ਦਿੰਦਿਆਂ ਪੰਜਾਬ ਦੇ ਟਰਾਂਸਪੋਰਟ ਮੰਤਰੀ ਸ੍ਰੀਮਤੀ ਅਰੁਨਾ ਚੌਧਰੀ ਨੇ ਦੱਸਿਆ ਕਿ ਸਰਕਾਰੀ ਅਤੇ ਪ੍ਰਾਈਵੇਟ ਬੱਸਾਂ ਵਿੱਚ ਮਹਿਲਾਵਾਂ/ਦਿਵਿਆਂਗਾਂ/ਬਜ਼ੁਰਗਾਂ ਲਈ 15 ਸੀਟਾਂ ਰਾਖਵੀਆਂ ਰੱਖਣ ਦਾ ਫੈਸਲਾ ਕੀਤਾ ਗਿਆ ਹੈ

    ਅੱਜ ਇੱਥੇ ਜਾਰੀ ਪ੍ਰੈਸ ਬਿਆਨ ਵਿੱਚ ਸ੍ਰੀਮਤੀ ਚੌਧਰੀ ਨੇ ਕਿਹਾ ਕਿ ਸੀਟਾਂ ਰਾਖਵੀਆਂ ਰੱਖਣ ਦੇ ਫੈਸਲੇ ਨੂੰ ਸਖਤੀ ਨਾਲ ਲਾਗੂ ਕਰਨ ਲਈ ਪ੍ਰਮੁੱਖ ਸਕੱਤਰ ਟਰਾਂਸਪੋਰਟ ਅਤੇ ਸਟੇਟ ਟਰਾਂਸਪੋਰਟ ਕਮਿਸ਼ਨਰ ਨੂੰ ਹਦਾਇਤਾਂ ਵੀ ਜਾਰੀ ਕਰ ਦਿੱਤੀਆਂ ਗਈਆਂ ਹਨ ਉਹਨਾਂ ਅੱਗੇ ਕਿਹਾ ਕਿ ਬੱਸਾਂ ਵਿੱਚ ਮਹਿਲਾਵਾਂ/ਦਿਵਿਆਂਗਾਂ/ ਬਜ਼ੁਰਗਾਂ ਦੀ ਭਲਾਈ ਅਤੇ ਉਹਨਾਂ ਦੀ ਸੁਰੱਖਿਅਤ ਅਤੇ ਆਰਾਮਦਾਇਕ ਯਾਤਰਾ ਨੂੰ ਯਕੀਨੀ ਬਣਾਉਣਾ ਸੂਬਾ ਸਰਕਾਰ ਦਾ ਮੁੱਖ ਮੰਤਵ ਹੈ

    ਟਰਾਂਸਪੋਰਟ ਮੰਤਰੀ ਸ੍ਰੀਮਤੀ ਚੌਧਰੀ ਨੇ ਕਿਹਾ ਕਿ 4 ਤੋਂ 6 ਸੀਟਾਂ ਬਜ਼ੁਰਗਾਂ ਅਤੇ 7 ਤੋਂ 18 ਸੀਟਾਂ ਮਹਿਲਾਵਾਂ ਲਈ ਰਾਖਵੀਆਂ ਰੱਖੀਆਂ ਗਈਆਂ ਹਨ ਦਿਵਿਆਂਗਾਂ ਲਈ ਸੀਟ ਨੰਬਰ 4 ਤੋਂ 18 ਵਿਚ ਪ੍ਰਬੰਧ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ ਇਸ ਸਬੰਧੀ ਸੀਟ ਦੇ ਪਿਛਲੇ ਪਾਸੇ ਵੀ ਸਪੱਸ਼ਟ ਕੀਤਾ ਜਾਵੇਗਾ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਕੋਈ ਹੋਰ ਵਿਅਕਤੀ ਇਹਨਾਂ ਰਾਖਵੀਆਂ ਸੀਟਾਂ ‘ਤੇ ਨਾ ਬੈਠੇ

    Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।

    LEAVE A REPLY

    Please enter your comment!
    Please enter your name here