(ਸੱਚ ਕਹੂੰ ਨਿਊਜ਼) ਚੰਡੀਗੜ੍ਹ। ਚੰਡੀਗੜ੍ਹ ਗ੍ਰੇਨੇਡ ਧਮਾਕੇ ਦੇ 72 ਘੰਟਿਆਂ ਦੇ ਅੰਦਰ ਹੀ ਪੰਜਾਬ ਪੁਲਿਸ ਨੇ ਦੂਜੇ ਮੁਲਜ਼ਮ ਨੂੰ ਦਿੱਲੀ ਤੋਂ ਗ੍ਰਿਫਤਾਰ ਕੀਤਾ ਹੈ। ਵਿਸ਼ਾਲ ਨਾਂਅ ਦੇ ਮੁਲਜ਼ਮ ਨੂੰ ਦਿੱਲੀ ਤੋਂ ਗ੍ਰਿਫਤਾਰ ਕੀਤਾ ਗਿਆ ਹੈ। ਉਸ ਦੀ ਪਛਾਣ ਧਿਆਨਪੁਰ ਥਾਣਾ ਕੋਟਲੀ ਸੂਰਤ ਮੱਲੀਆਂ ਬਲਟਾਣਾ ਨੇੜੇ ਪਿੰਡ ਰਾਏਮਲ ਗੁਰਦਾਸਪੁਰ ਵਜੋਂ ਹੋਈ ਹੈ। ਉਹ ਪਹਿਲੇ ਗ੍ਰਿਫ਼ਤਾਰ ਮੁਲਜ਼ਮ ਰੋਹਨ ਦਾ ਵੀ ਸਾਥੀ ਹੈ।
ਇਹ ਵੀ ਪੜ੍ਹੋ: Mohammad Shami: ਬਾਰਡਰ-ਗਾਵਸਕਰ ਟਰਾਫੀ ’ਤੇ ਬੋਲੇ ਭਾਰਤੀ ਤੇਜ਼ ਗੇਂਦਬਾਜ਼ ਸ਼ਮੀ, ਕਹੀ ਇਹ ਵੱਡੀ ਗੱਲ
ਪੰਜਾਬ ਡੀਜੀਪੀ ਗੌਰਵ ਯਾਦਵ ਨੇ ਸੋਸ਼ਲ ਮੀਡੀਆ ਅਕਾਊਂਟ ਐਕਸ ‘ਤੇ ਪੋਸਟ ਕਰਕੇ ਮੁਲਜ਼ਮ ਦੀ ਗ੍ਰਿਫ਼ਤਾਰੀ ਦੀ ਪੁਸ਼ਟੀ ਕੀਤੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਮੁਲਜ਼ਮ ਨੂੰ ਕੇਂਦਰੀ ਏਜੰਸੀਆਂ ਦੀ ਮੱਦਦ ਨਾਲ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਮਾਮਲੇ ਵਿੱਚ ਹੁਣ ਤੱਕ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ। ਦੋ ਮੁਲਜ਼ਮਾਂ ਨੂੰ ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ ਅਤੇ ਇੱਕ ਆਟੋ ਚਾਲਕ ਅਨਿਲ ਕੁਮਾਰ ਨੂੰ ਚੰਡੀਗੜ੍ਹ ਪੁਲੀਸ ਨੇ ਗ੍ਰਿਫ਼ਤਾਰ ਕੀਤਾ ਹੈ।
ਹੁਣ ਤੱਕ ਪੰਜਾਬ ਪੁਲਿਸ ਦੀ ਜਾਂਚ ਵਿੱਚ ਪਤਾ ਲੱਗਿਆ ਹੈ ਕਿ 11 ਸਤੰਬਰ ਨੂੰ ਹੋਇਆ ਗ੍ਰਨੇਡ ਹਮਲਾ ਪਾਕਿਸਤਾਨ ਦੀ ਇੰਟਰ ਸਰਵਿਸ ਇੰਟੈਲੀਜੈਂਸ (ਆਈ.ਐਸ.ਆਈ.) ਦੇ ਨਿਰਦੇਸ਼ਾਂ ‘ਤੇ ਕੀਤਾ ਗਿਆ ਸੀ। ਇਸ ਦਾ ਮਾਸਟਰਮਾਈਂਡ ਪਾਕਿਸਤਾਨ ਵਿਚ ਬੈਠਾ ਅੱਤਵਾਦੀ ਹਰਵਿੰਦਰ ਰਿੰਦਾ ਸੀ। ਉਸ ਨੇ ਅਮਰੀਕਾ ਬੈਠੇ ਹੈਪੀ ਪਾਸੀਆ ਰਾਹੀਂ ਇਹ ਮੁਕਾਮ ਹਾਸਲ ਕੀਤਾ