ਟਰੇਨਿੰਗ ਲੈਣ ਲਈ ਸਿੰਗਾਪੁਰ ਭੇਜਿਆ ਅਧਿਆਪਕਾਂ ਦਾ ਦੂਜਾ ਬੈਚ

ਮੁੱਖ ਮੰਤਰੀ ਮਾਨ ਨੇ ਹਰੀ ਝੰਡੀ ਦੇ ਕੇ ਕੀਤਾ ਰਵਾਨਾ

(ਸੱਚ ਕਹੂੰ ਨਿਊਜ਼) ਚੰਡੀਗਡ਼੍ਹ।  ਅੱਜ ਸਰਕਾਰੀ ਸਕੂਲਾਂ ਦੇ 30 ਪ੍ਰਿੰਸੀਪਲਾਂ ਦੇ ਦੂਜੇ ਬੈਚ ਨੂੰ ਸਿੰਗਾਪੁਰ ਟਰੇਨਿੰਗ ਲਈ ਰਵਾਨਾ ਕੀਤਾ। ਮੁੱਖ ਮੰਤਰੀ ਭਗਵੰਤ ਮਾਨ ਨੇ ਇਨ੍ਹਾਂ ਅਧਿਆਪਕਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਉਨ੍ਹਾਂ ਨਾਲ ਸਿੱਖਿਆ ਮੰਤਰੀ ਹਰਜੋਤ ਬੈਂਸ ਮੌਜ਼ੂਦ ਸਨ। ਪੰਜਾਬ ਦੇ ਸਰਕਾਰੀ ਸਕੂਲਾਂ ’ਚ ਸਿੱਖਿਆ ਦਾ ਪੱਧਰ ਉੱਚਾ ਚੁੱਕਣ ਲਈ ਇਹ ਅਧਿਆਪਕ ਟਰੇਨਿੰਗ ਲਈ ਵਿਦੇਸ਼ ਗਏ ਹਨ।

ਜਿੱਥੇ 11 ਮਾਰਚ ਤੱਕ ਇਹ ਅਧਿਆਪਕ ਟ੍ਰੇਨਿੰਗ ’ਤੇ ਰਹਿਣਗੇ। ਮੁੱਖ ਮੰਤਰੀ ਮਾਨ ਨੇ ਇਨ੍ਹਾਂ ਸਾਰੇ  ਅਧਿਆਪਕਾਂ ਨੂੰ ਮਿਲ ਕੇ ਸ਼ੁੱਭਕਾਮਨਾਵਾਂ ਦਿੱਤੀਆਂ। ਉਨਾਂ ਕਿਹਾ ਕਿ ਅਧਿਆਪਕ ਤੇ ਸਰਕਾਰ ਦੋਵਾਂ ਦਾ ਫ਼ਰਜ਼ ਹੈ ਬੱਚਿਆਂ ਨੂੰ ਮਿਆਰੀ ਸਿੱਖਿਆ ਦੇਣਾ। ਅਸੀਂ ਸਾਡੇ ਕੰਮ ‘ਚ ਲਗਾਤਾਰ ਕਾਮਯਾਬੀ ਵੱਲ ਵੱਧ ਰਹੇ ਹਾਂ ਅਤੇ ਛੇਤੀ ਪੰਜਾਬ ਦੇ ਸਰਕਾਰੀ ਸਕੂਲਾਂ ਦੀ ਦਿੱਖ ਬਦੇਲਗੀ ਅਤੇ ਬੱਚੇ ਚੰਗੀ ਸਿੱਖਿਆ ਹਾਸਲ ਕਰਨਗੇ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ