ਟਰਾਂਸਪੋਰਟ ਮੰਤਰੀ ਵੱਲੋਂ ਬੀਤੇ 15 ਦਿਨ ਪਹਿਲਾਂ ਹੀ ਰੱਦ ਕੀਤੇ ਗਏ ਸਨ ਪਰਮਿਟ
(ਅਸ਼ਵਨੀ ਚਾਵਲਾ) ਚੰਡੀਗੜ੍ਹ। ਪੰਜਾਬ ਦੇ ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਦੂਜਾ ਝਟਕਾ ਲੱਗਿਆ। ਹੁਣ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਨਿਊ ਦੀਪ ਬੱਸ ਸਰਵਿਸ ਦੇ ਰੱਦ ਕੀਤੇ ਗਏ ਸਾਰੇ ਪਰਮਿਟ ਬਹਾਲ ਕਰ ਦਿੱਤੇ ਹਨ। ਜਿਸ ਤੋਂ ਬਾਅਦ ਹੁਣ ਨਿਊ ਦੀਪ ਬੱਸ ਕੰਪਨੀ ਦੀ ਬੱਸਾਂ ਮੁੜ ਤੋਂ ਸੜਕਾਂ ’ਤੇ ਦੌੜ ਸਕਣਗੀਆਂ।
ਇਸ ਤੋਂ ਪਹਿਲਾਂ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਆਰਬਿੱਟ ਐਵੀਏਸ਼ਨ ਕੰਪਨੀ ਦੇ ਰੱਦ ਕੀਤੇ ਗਏ ਪਰਮਿਟ ਬਹਾਲ ਕੀਤੇ ਗਏ ਸਨ। ਪਿਛਲੇ 15 ਦਿਨਾਂ ਵਿੱਚ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਇਹ ਦੂਜਾ ਝਟਕਾ ਲੱਗਿਆ ਹੈ। ਅਮਰਿੰਦਰ ਸਿੰਘ ਰਾਜਾ ਵੜਿੰਗ ਵੱਲੋਂ ਇਨਾਂ ਬੱਸ ਕੰਪਨੀਆਂ ਦੇ ਮਾਲਕਾ ਨੂੰ ਟਰਾਂਸਪੋਰਟ ਮਾਫ਼ੀਆ ਕਰਾਰ ਵੀ ਦਿੱਤਾ ਗਿਆ ਸੀ।
ਟਰਾਂਸਪੋਰਟ ਮੰਤਰੀ ਵੱਲੋਂ ਪੰਜਾਬ ਵਿੱਚ ਵੱਡੇ ਪੱਧਰ ’ਤੇ ਟਰਾਂਸਪੋਰਟ ਕੰਪਨੀਆਂ ਖ਼ਿਲਾਫ਼ ਕਾਰਵਾਈ ਕਰਦੇ ਹੋਏ ਵੱਡੇ ਪੱਧਰ ’ਤੇ ਮੁਹਿੰਮ ਸ਼ੁਰੂ ਕੀਤੀ ਸੀ। ਜਿਸ ਦੌਰਾਨ ਉਨਾਂ ਵੱਲੋਂ ਦਾਅਵਾ ਕੀਤਾ ਗਿਆ ਸੀ ਕਿ ਪੰਜਾਬ ਵਿੱਚ ਟਰਾਂਸਪੋਰਟ ਮਾਫ਼ੀਆ ਤੱਕ ਉਨ੍ਹਾਂ ਦੇ ਹੱਥ ਪੁੱਜ ਗਏ ਹਨ ਅਤੇ ਉਹ ਟਰਾਂਸਪੋਰਟ ਮਾਫ਼ੀਆ ਖ਼ਿਲਾਫ਼ ਕਾਰਵਾਈ ਵੀ ਕਰ ਰਹੇ ਹਨ।
ਇਸ ਦੌਰਾਨ ਕਈ ਟਰਾਂਸਪੋਰਟ ਕੰਪਨੀਆਂ ਦੇ ਖ਼ਿਲਾਫ਼ ਉਨਾਂ ਦੀ ਬੱਸਾਂ ਦੇ ਪਰਮਿਟ ਵੀ ਰੱਦ ਕੀਤੇ ਗਏ ਸਨ। ਜਿਨਾਂ ਵਿੱਚ ਨਿਊ ਦੀਪ ਬੱਸ ਸਰਵਿਸ ਕੰਪਨੀ ਵੀ ਸ਼ਾਮਲ ਸੀ।
ਇਸ ਕੰਪਨੀ ਵਲੋਂ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਪਟੀਸ਼ਨ ਪਾਉਂਦੇ ਹੋਏ ਸਰਕਾਰ ਦੇ ਆਦੇਸ਼ਾ ਨੂੰ ਚੁਨੌਤੀ ਦਿੱਤੀ ਗਈ ਸੀ। ਜਿੱਥੇ ਕਿ ਪੰਜਾਬ ਸਰਕਾਰ ਦੇ ਆਦੇਸ਼ਾ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਰੱਦ ਕਰ ਦਿੱਤਾ ਗਿਆ ਹੈ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ