Farmers Meeting: ਕੇਂਦਰੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਪਹੁੰਚਣਗੇ
- ਸ਼ਾਮ 6 ਵਜੇ ਰੱਖਿਆ ਗਿਆ ਐ ਮੀਟਿੰਗ ਦਾ ਸਮਾਂ, ਦੇਰ ਰਾਤ ਤੱਕ ਮੀਟਿੰਗ ਚੱਲਣ ਦੀ ਉਮੀਦ
Farmers Meeting: (ਅਸ਼ਵਨੀ ਚਾਵਲਾ) ਚੰਡੀਗੜ੍ਹ। ਸ਼ੰਭੂ ਅਤੇ ਖਨੌਰੀ ਬਾਰਡਰ ’ਤੇ ਧਰਨਾ ਲਾਈ ਬੈਠੇ ਕਿਸਾਨਾਂ ਸਣੇ ਕਿਸਾਨ ਸਾਂਝਾ ਮੋਰਚਾ ਨਾਲ ਕੇਂਦਰ ਸਰਕਾਰ ਦੀ ਅੱਜ ਦੂਜੇ ਗੇੜ ਦੀ ਮੀਟਿੰਗ ਹੋਏਗੀ। ਪੰਜਾਬ ਦੇ ਕਿਸਾਨ ਆਗੂਆਂ ਵੱਲੋਂ ਇਸ ਮੀਟਿੰਗ ਵਿੱਚ ਹਿੱਸਾ ਲੈਣ ਲਈ ਪਿਛਲੀ ਵਾਰ ਵਾਂਗ ਆਪਣੀ ਸੂਚੀ ਤਿਆਰ ਕਰ ਲਈ ਗਈ ਹੈ ਪਰ ਮਰਨ ਵਰਤ ’ਤੇ ਬੈਠੇ ਜਗਜੀਤ ਸਿੰਘ ਡੱਲੇਵਾਲ ਇਸ ਮੀਟਿੰਗ ਵਿੱਚ ਹਿੱਸਾ ਲੈਣ ਲੈਣਗੇ।
ਇਸਦੇ ਨਾਲ ਹੀ ਕੇਂਦਰ ਸਰਕਾਰ ਦੇ ਮੰਤਰੀਆਂ ਵਿੱਚ ਸ਼ਿਵਰਾਜ ਚੌਹਾਨ ਦੇ ਪੁੱਜਣ ਦੀ ਉਮੀਦ ਵੀ ਹੈ ਪਿਛਲੀ ਮੀਟਿੰਗ ਦੌਰਾਨ ਇਹ ਵਾਅਦਾ ਕੀਤਾ ਗਿਆ ਸੀ ਕਿ ਸ਼ਿਵਰਾਜ ਚੌਹਾਨ ਅਗਲੀ ਮੀਟਿੰਗ ਵਿੱਚ ਹਿੱਸਾ ਲੈਣਗੇ। ਕਿਸਾਨਾਂ ਅਤੇ ਕੇਂਦਰ ਸਰਕਾਰ ਵਿਚਕਾਰ ਪਿਛਲੀ ਮੀਟਿੰਗ 14 ਫਰਵਰੀ ਨੂੰ ਚੰਡੀਗੜ੍ਹ ਵਿਖੇ ਕੀਤੀ ਗਈ ਅਤੇ ਅਗਲੀ ਮੀਟਿੰਗ ਲਈ 22 ਫਰਵਰੀ ਮੌਕੇ ’ਤੇ ਹੀ ਤੈਅ ਕਰ ਦਿੱਤੀ ਗਈ ਸੀ।
ਇਹ ਵੀ ਪੜ੍ਹੋ: Punjab: ਪੰਜਾਬ ਦੇ ਇਹਨਾਂ ਮੁਲਾਜ਼ਮਾਂ ਨੂੰ ਨੌਕਰੀ ਤੋਂ ਕੱਢ ਦਿੱਤਾ ਜਾਵੇਗਾ! ਸਖ਼ਤ ਹੁਕਮ ਜਾਰੀ ਕੀਤੇ ਗਏ
ਪਿਛਲੀ ਮੀਟਿੰਗ ਬੇਸਿੱਟਾ ਰਹਿਣ ਦੇ ਬਾਵਜੂਦ ਕਿਸਾਨ ਆਗੂ ਸੰਤੁਸ਼ਟ ਵੀ ਨਜ਼ਰ ਆ ਰਹੇ ਸਨ, ਕਿਉਂਕਿ ਉਨ੍ਹਾਂ ਨੂੰ ਲੱਗ ਰਿਹਾ ਸੀ ਕਿ ਉਸ ਮੀਟਿੰਗ ਵਿੱਚ ਉਨ੍ਹਾਂ ਦੀ ਸੁਣਵਾਈ ਹੋਈ ਹੈ ਅਤੇ ਕੇਂਦਰ ਸਰਕਾਰ ਦੇ ਮੰਤਰੀਆਂ ਸਣੇ ਅਧਿਕਾਰੀਆਂ ਵੱਲੋਂ ਮਾਮਲੇ ਨੂੰ ਸੁਣਿਆ ਗਿਆ ਹੈ। ਕਿਸਾਨ ਆਗੂਆਂ ਦਾ ਵੀ ਕਹਿਣਾ ਸੀ ਕਿ ਇਹ ਮੀਟਿੰਗਾਂ ਦਾ ਦੌਰ ਲੰਮਾ ਚੱਲ ਸਕਦਾ ਹੈ, ਇਸ ਲਈ ਇੱਕ ਜਾਂ ਫਿਰ 2 ਮੀਟਿੰਗਾਂ ਵਿੱਚ ਇਹ ਹੱਲ ਨਹੀਂ ਹੋ ਸਕਦਾ ਹੈ। ਜਿਸ ਕਾਰਨ ਹੀ ਕਿਸਾਨ ਆਗੂ ਇਨ੍ਹਾਂ ਮੀਟਿੰਗਾਂ ਨੂੰ ਹਾਂ-ਪੱਖੀ ਲੈਂਦੇ ਹੋਏ ਭਵਿੱਖ ਵਿੱਚ ਵੀ ਮੀਟਿੰਗ ਦਾ ਵਿਰੋਧ ਕਰਨ ਦੀ ਥਾਂ ’ਤੇ ਮੀਟਿੰਗ ਵਿੱਚ ਹਿੱਸਾ ਲੈ ਕੇ ਆਪਣੀ ਗੱਲ ਨੂੰ ਰੱਖਣਗੇ। Farmers Meeting