ਸਰਸਾ (ਸੱਚ ਕਹੂੰ ਨਿਊਜ਼)। ਜ਼ਿਲ੍ਹਾ ਡਿਪਟੀ ਕਮਿਸ਼ਨਰ ਪਾਰਥ ਗੁਪਤਾ ਨੇ ਕਾਵੜ ਮੇਲੇ ਦੌਰਾਨ ਜ਼ਿਲ੍ਹੇ ਅੰਦਰ ਸ਼ਾਂਤੀਪੂਰਨ ਮਾਹੌਲ ਬਣਾਈ ਰੱਖਣ ਦੇ ਮੱਦੇਨਜ਼ਰ ਹਰਿਦੁਆਰ ਅਤੇ ਨੀਲਕੰਠ ਤੋਂ ਪੈਦਲ ਅਤੇ ਵਾਹਨਾਂ ‘ਤੇ ਕੰਵਰ ਲਿਆਉਣ ਸਮੇਂ ਡੀ.ਜੇ. ਵਜਾਉਣ, ਹਾਕੀ, ਬੱਲੇ ਅਤੇ ਹੋਰ ਕਿਸੇ ਵੀ ਤਰ੍ਹਾਂ ਦਾ ਅਸਲਾ ਆਦਿ ਦੀ ਵਰਤੋਂ ‘ਤੇ ਪੂਰਨ ਤੌਰ ‘ਤੇ ਪਾਬੰਦੀ ਲਗਾਈ ਹੈ | (Sirsa News)
ਜ਼ਿਲ੍ਹਾ ਡਿਪਟੀ ਕਮਿਸ਼ਨਰ ਨੇ ਭਾਰਤੀ ਦੰਡਾਵਲੀ ਦੀ ਧਾਰਾ 1973 ਵੱਲੋਂ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ 16 ਜੁਲਾਈ ਤੱਕ ਚੱਲਣ ਵਾਲੇ ਕਾਵੜ ਮੇਲੇ ਦੌਰਾਨ ਜ਼ਿਲ੍ਹੇ ਵਿੱਚ ਧਾਰਾ 144 ਲਾਗੂ ਕਰਨ ਦੇ ਹੁਕਮ ਦਿੱਤੇ ਹਨ। ਹੁਕਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਨਿਯਮਾਂ ਅਨੁਸਾਰ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।
ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜਾਰੀ ਹੁਕਮਾਂ ਅਨੁਸਾਰ ਵਾਹਨਾਂ ’ਤੇ ਡੀਜੇ ਵਜਾਉਣ ਅਤੇ ਹਾਕੀ, ਬੱਲਾ ਅਤੇ ਅਸਲਾ ਆਦਿ ਰੱਖਣ ’ਤੇ ਧਾਰਾ 144 ਤਹਿਤ ਮੁਕੰਮਲ ਪਾਬੰਦੀ ਰਹੇਗੀ। ਜੇਕਰ ਕੋਈ ਵਿਅਕਤੀ ਕਾਵੜ ਨੂੰ ਲੈ ਕੇ ਆਉਣ ਸਮੇਂ ਵਾਹਨਾਂ ‘ਤੇ ਕਿਸੇ ਕਿਸਮ ਦੇ ਹਥਿਆਰ ਅਤੇ ਡੀਜੇ ਦੀ ਵਰਤੋਂ ਕਰਦਾ ਪਾਇਆ ਗਿਆ ਤਾਂ ਉਹ ਧਾਰਾ 144 ਦੀ ਉਲੰਘਣਾ ਮੰਨਿਆ ਜਾਵੇਗ ਅਤੇ ਦੋਸ਼ੀਆਂ ਖਿਲਾਫ ਭਾਰਤੀ ਭਾਰਤੀ ਦੰਡਾਵਲੀ ਦੀ ਧਾਰਾ 1973 ਦੀ ਧਾਰਾ 188 ਤਹਿਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਜ਼ਿਲ੍ਹਾ ਡਿਪਟੀ ਕਮਿਸ਼ਨਰ ਨੇ ਕਿਹਾ ਹੈ ਕਿ ਕਾਵੜ ਮੇਲੇ ਨੂੰ ਸ਼ਾਂਤੀਪੂਰਨ ਮਾਹੌਲ ਵਿੱਚ ਨੇਪਰੇ ਚਾੜ੍ਹਨ ਦੇ ਮੰਤਵ ਨਾਲ ਇਹ ਹੁਕਮ ਲਾਗੂ ਕੀਤੇ ਗਏ ਹਨ। (Sirsa News)