ਇਸ ਜ਼ਿਲ੍ਹੇ ’ਚ ਧਾਰਾ 144 ਲਾਗੂ, ਖੁਫੀਆ ਸੂਚਨਾ ਤੋਂ ਬਾਅਦ ਪੁਲਿਸ ਚੌਕਸ

Ludhiana News

(ਸੱਚ ਕਹੂੰ ਨਿਊਜ਼) ਲੁਧਿਆਣਾ। ਖੁਫੀਆਂ ਇਨਪੁਟ ਮਿਲਣ ਤੋਂ ਬਾਅਦ ਪੁਲਿਸ ਪ੍ਰਸ਼ਾਸ਼ਨ ਨੇ ਲੁਧਿਆਣਾ ਜ਼ਿਲੇ ’ਚ ਧਾਰਾ 144 ਲਾਗੂ ਕਰ ਦਿੱਤੀ ਗਈ ਹੈ। (Ludhiana News) ਇਸ ਤੋਂ ਇਲਾਵਾ ਰੁਟੀਨ ਦਾ ਆਰਡਰ ਦੱਸਿਆ ਹੈ ਅਤੇ ਅਗਲੇ ਦੋ ਮਹੀਨਿਆਂ ਲਈ ਲਾਗੂ ਹੋਵੇਗਾ। ਇਸ ਦੇ ਨਾਲ ਹੀ ਪੁਲਿਸ ਵੱਲੋਂ ਸੜਕਾਂ ‘ਤੇ ਆਉਣ-ਜਾਣ ਵਾਲੇ ਵਾਹਨਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਪ੍ਰਸ਼ਾਸਨ ਨੇ ਇਹ ਵੀ ਆਦੇਸ਼ ਦਿੱਤੇ ਹਨ ਕਿ ਬਾਹਰੋਂ ਆਉਣ ਵਾਲੇ ਲੋਕਾਂ ਦੀ ਪੁਲਿਸ ਵੈਰੀਫਿਕੇਸ਼ਨ ਜ਼ਰੂਰ ਕਰਵਾਈ ਜਾਵੇ। ਹੁਕਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ।

ਇਸ ਦੌਰਾਨ ਧਾਰਾ 144 ਤਹਿਤ ਧਰਨੇ, ਰੈਲੀਆਂ ਆਦਿ ਕਰਨ ‘ਤੇ ਪਾਬੰਦੀ ਹੈ। ਪੁਲਿਸ ਨੂੰ ਇਨਪੁਟ ਹੈ ਕਿ ਕੁਝ ਸ਼ਰਾਰਤੀ ਅਨਸਰ ਧਰਨੇ ਜਾਂ ਰੈਲੀ ਦੀ ਆੜ ਵਿੱਚ ਕੋਈ ਸ਼ਰਾਰਤਸ ਕਰਮ ਸਕਦੇ ਹਨ, ਜਿਸ ਕਾਰਨ ਮਾਹੌਲ ਖ਼ਰਾਬ ਹੋਣ ਦਾ ਡਰ ਹੈ। ਜਿਸ ਦੇ ਚੱਲਦੇ ਪ੍ਰਸ਼ਾਸਨ ਨੇ ਧਾਰਾ 144 ਲਾ ਦਿੱਤੀ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ