ਪੰਜਾਬ ਦੇ ਇਸ ਜ਼ਿਲ੍ਹੇ ’ਚ ਲੱਗੀ ਧਾਰਾ 144, ਜਾਣੋ ਕਾਰਨ

ਪੰਜਾਬ ਦੇ ਇਸ ਜ਼ਿਲ੍ਹੇ ’ਚ ਲੱਗੀ ਧਾਰਾ 144, ਜਾਣੋ ਕਾਰਨ

(ਗੁਰਤੇਜ ਜੋਸ਼ੀ) ਮਾਲੇਰਕੋਟਲਾ। ਜ਼ਿਲ੍ਹਾ ਮੈਜਿਸਟਰੇਟ ਕਮ ਡਿਪਟੀ ਕਮਿਸ਼ਨਰ ਡਾ: ਪੱਲਵੀ ਨੇ ਜ਼ਿਲ੍ਹਾ ਮਾਲੇਰਕੋਟਲਾ ਵਿੱਚ ਅਮਨ ਕਾਨੂੰਨ ਦੀ ਸਥਿਤੀ ਕਾਇਮ ਰੱਖਣ, ਲੋਕ ਹਿਤ ਸ਼ਾਂਤੀ ਬਰਕਰਾਰ ਰੱਖਣ ਲਈ ਅਤੇ ਕਿਸੇ ਅਣਸੁਖਾਵੀਂ ਘਟਨਾ ਨੂੰ ਵਾਪਰਨ ਤੋਂ ਰੋਕਣ ਲਈ ਧਾਰਾ 144 ਲਾਈ ਗਈ ਹੈ।

Malerkotla News

ਇਹ ਵੀ ਪੜ੍ਹੋ : ਅਣਪਛਾਤਿਆਂ ਨੇ ਘਰ ਬਾਹਰ ਖੜੀ ਕਾਰ ਨੂੰ ਤੇਲ ਛਿੜਕੇ ਕੀਤਾ ਅੱਗ ਹਵਾਲੇ, ਮਾਮਲਾ ਦਰਜ਼

 ਫ਼ੌਜਦਾਰੀ ਜ਼ਾਬਤਾ ਦੀ ਸੰਘਤਾ 1973(1974 ਦਾ ਐਕਟ ਨੰਬਰ 2) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੀ ਹੋਏ, ਜ਼ਿਲ੍ਹਾ ਮਾਲੇਰਕੋਟਲਾ ਅੰਦਰ ਅਮਨ-ਕਾਨੂੰਨ ਕਾਇਮ ਰੱਖਣ ਲਈ ਬਿਨਾ ਪ੍ਰਵਾਨਗੀ ਜਲੂਸ ਕੱਢਣ, ਨਾਅਰੇ ਲਗਾਉਣ, ਭੜਕਾਊ ਪ੍ਰਚਾਰ ਕਰਨ, ਜਾਂ ਪੰਜ ਤੋਂ ਵੱਧ ਵਿਅਕਤੀਆਂ ਦੀ ਇਕੱਤਰਤਾ, ਗੰਡਾਸੇ, ਤੇਜ਼ਧਾਰ ਟਕੂਏ, ਕੁਲਹਾੜੀਆਂ, ਵਿਸਫੋਟਕ ਸਮੱਗਰੀ ਅਤੇ ਹੋਰ ਘਾਤਕ  ਹਥਿਆਰ, ਭਾਵੇਂ ਉਹ ਲਾਇਸੰਸੀ ਹੀ ਕਿਉਂ ਨਾ ਹੋਵੇ, ਚੁੱਕਣ ’ਤੇ ਪੂਰਨ ਪਾਬੰਦੀ ਲਗਾਈ ਹੈ। ਇਹ ਹੁਕਮ ਪੂਰਨ ਤੌਰ ਤੇ ਲਾਗੂ ਕਰਾਉਣ ਲਈ ਸੀਨੀਅਰ ਕਪਤਾਨ ਪੁਲਿਸ ਮਾਲੇਰਕੋਟਲਾ ਜ਼ਿੰਮੇਵਾਰ ਹੋਣਗੇ। ਇਹ ਹੁਕਮ 07 ਨਵੰਬਰ 2023 ਤੱਕ ਲਾਗੂ ਰਹਿਣਗੇ ।