Punjab News: ਸਾਵਧਾਨ! ਪੰਜਾਬ ਦੇ ਇਸ ਜ਼ਿਲ੍ਹੇ ’ਚ ਲਾਗੂ ਹੋਈ ਧਾਰਾ 163, ਗਲਤੀ ਨਾਲ ਵੀ ਕਰਿਓ ਇਹ ਕੰਮ

Punjab News
Punjab News: ਸਾਵਧਾਨ! ਪੰਜਾਬ ਦੇ ਇਸ ਜ਼ਿਲ੍ਹੇ ’ਚ ਲਾਗੂ ਹੋਈ ਧਾਰਾ 163, ਗਲਤੀ ਨਾਲ ਵੀ ਕਰਿਓ ਇਹ ਕੰਮ

Punjab News: ਚਾਈਨਾ ਡੋਰ ਵੇਚਣ, ਸਟੋਰ ਕਰਨ ਅਤੇ ਵਰਤੋਂ ਕਰਨ ਤੇ ਪਾਬੰਦੀ

Punjab News: ਫਾਜ਼ਿਲਕਾ (ਰਜਨੀਸ਼ ਰਵੀ)। ਜਿਲ੍ਹਾ ਮੈਜਿਸਟਰੇਟ ਫਾਜ਼ਿਲਕਾ ਅਮਰਪ੍ਰੀਤ ਕੌਰ ਸੰਧੂ ਨੇ ਭਾਰਤੀਯ ਨਾਗਰਿਕ ਸੁਰੱਖਿਆ ਸਹਿੰਤਾ  ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੁਕਮ ਜਾਰੀ ਕੀਤੇ ਹਨ ਕਿ ਜਿਲ੍ਹਾ ਫਾਜ਼ਿਲਕਾ ਵਿੱਚ ਚੱਲ ਰਹੇ ਮੈਰਿਜ ਪੈਲਸਾਂ ਵਿੱਚ ਹਥਿਆਰ ਲੈ ਕੇ ਆਉਣ ਅਤੇ ਫਾਇਰ ਕਰਨ ਤੇ ਪੂਰਨ ਤੌਰ ਤੇ ਪਾਬੰਦੀ ਲਗਾਈ ਹੈ ਤਾਂ ਜੋ ਅਣਸੁਖਾਵੀ ਘਟਨਾਵਾਂ ਨੂੰ ਵਾਪਰਣ ਤੋਂ ਰੋਕਿਆ ਜਾ ਸਕੇ।

ਜ਼ਿਲ੍ਹਾ ਮੈਜਿਸਟਰੇਟ ਨੇ ਦੱਸਿਆ ਕਿ ਉਨ੍ਹਾਂ ਦੇ ਧਿਆਨ ਵਿੱਚ ਆਇਆ ਹੈ ਜ਼ਿਲ੍ਹੇ ਵਿੱਚ ਚੱਲ ਰਹੇ ਮੈਰਿਜ ਪੈਲਸਾਂ ਵਿੱਚ ਹੋਣ ਵਾਲੇ ਸਮਾਰੋਹ ਦੌਰਾਨ ਕਈ ਲੋਕਾਂ ਵੱਲੋਂ ਹਥਿਆਰ ਲੈ ਕੇ ਜਾਣ ਅਤੇ ਹਵਾਈ ਫਾਇਰ ਕਰਨਾ ਇਕ ਫੈਸ਼ਨ ਬਣ ਗਿਆ ਹੈ, ਜਿਸ ਨਾਲ ਕਈ ਵਾਰ ਅਣਸੁਖਾਵੀ ਘਟਨਾ ਵਾਪਰਨ ਦੀ ਸੰਭਾਵਨਾ ਬਣੀ ਰਹਿੰਦੀ ਹੈ। ਇਸ ਲਈ ਜ਼ਿਲ੍ਹੇ ਵਿੱਚ ਚੱਲ ਰਹੇ ਮੈਰਿਜ ਪੈਲਸਾਂ ਅੰਦਰ ਹਥਿਆਰ ਲੈ ਕੇ ਜਾਣ ਅਤੇ ਹਵਾਈ ਫਾਇਰ ਕਰਨ ਤੇ ਰੋਕ ਲਗਾਉਣ ਜ਼ਰੂਰੀ ਹੈ।

Punjab News

ਇਕ ਹੋਰ ਹੁਕਮ ਰਾਹੀਂ ਜ਼ਿਲ੍ਹਾ ਮੈਜਿਸਟਰੇਟ ਨੇ ਫਾਜ਼ਿਲਕਾ ਜ਼ਿਲ੍ਹੇ ਦੀ ਹਦੂਦ ਅੰਦਰ ਪਤੰਗਾਂ ਆਦਿ ਦੀ ਵਰਤੋਂ ਲਈ ਚਾਈਨਾ ਡੋਰ ਵੇਚਣ, ਸਟੋਰ ਕਰਨ ਅਤੇ ਵਰਤੋਂ ਕਰਨ ਤੇ ਪਾਬੰਦੀ ਲਗਾਈ ਹੈ। ਇਹ ਡੋਰ ਸੂਤੀ ਤੋਂ ਹੱਟ ਕੇ ਸਿੰਥੈਟਿਕ/ਪਲਾਸਟਿਕ ਦੀ ਬਣੀ ਹੁੰਦੀ ਹੈ, ਜੋ ਮਜਬੂਤ ਨਾ ਗਲਣਯੋਗ, ਨਾ ਟੁਟਣਯੋਗ ਹੁੰਦੀ ਹੈ। ਇਸ ਡੋਰ ਦੀ ਵਰਤੋਂ ਨਾਲ ਹੱਥ/ਉਗਲਾਂ ਕੱਟ ਜਾਂਦੀਆਂ ਹਨ ਜੇਕਰ ਇਹ ਡੋਰ ਢਿੱਲੀ ਹੋ ਜਾਵੇ ਤਾਂ ਰਸਤੇ ਵਿਚ ਆ ਰਹੇ ਸਾਈਕਲ ਚਾਲਕਾਂ ਦੇ ਗਲੇ, ਕੰਨ ਕਟੇ ਜਾਣ ਅਤੇ ਉਡਦੇ ਪੰਛੀਆਂ ਦੇ ਖੰਬਾਂ ਵਿਚ ਫਸ ਜਾਣ ਕਾਰਨ ਉਨ੍ਹਾਂ ਦੇ ਮਰਨ ਆਦਿ ਦੀਆਂ ਘਟਨਾਵਾਂ ਵਾਪਰ ਸਕਦੀਆਂ ਹਨ। ਇਹ ਡੋਰ ਮਨੁੱਖੀ ਜਾਨਾਂ ਅਤੇ ਪੰਛੀਆਂ ਲਈ ਘਾਤਕ ਸਿੱਧ ਹੁੰਦੀ ਹੈ।

ਸਬ ਜੇਲ੍ਹ ਫਾਜਿਲਕਾ ਦੇ 500 ਵਰਗ ਮੀਟਰ ਏਰੀਆ ਨੂੰ ਨੋ ਡਰੋਨ ਜ਼ੋਨ ਐਲਾਨਿਆ

ਇਕ ਹੋਰ ਹੁਕਮ ਰਾਹੀਂ ਜ਼ਿਲ੍ਹਾ ਫਾਜ਼ਿਲਕਾ ਵਿੱਚ ਸਬ ਜੇਲ੍ਹ ਫਾਜਿਲਕਾ ਦੇ 500 ਵਰਗ ਮੀਟਰ ਏਰੀਆ ਨੂੰ ਨੋ ਡਰੋਨ ਜ਼ੋਨ ਐਲਾਨਿਆ ਹੈ। ਜ਼ਿਲ੍ਹਾ ਮੈਜਿਸਟਰੇਟ ਨੇ ਕਿਹਾ ਕਿ ਡਰੋਨ ਜੋ ਆਮ ਲੋਕਾਂ ਤੱਕ ਅਸਾਲੀ ਨਾਲ ਪਹੁੰਚ ਬਣਾ ਚੁਕਿਆ ਹੈ ਅਤੇ ਕੋਈ ਵੀ ਇਸ ਦੀ ਦੁਰਵਰਤੋ ਕਰਕੇ ਜੇਲ੍ਹਾਂ ਵਿੱਚ ਬੰਦ ਖਤਰਨਾਕ ਕੈਦੀਆਂ ਤੱਕ ਮੋਬਾਇਲ ਫੋਨ/ਡਰੱਗ ਹਥਿਆਰ ਅਤੇ ਉਨ੍ਹਾਂ ਨੂੰ ਭੱਜਣ ਵਿੱਚ ਮਦਦ ਕਰਨ ਵਾਲੀ ਸਮੱਗਰੀ ਦੀ ਸਪਲਾਈ ਕਰ ਸਕਦਾ ਹੈ। ਜਿਸ ਲਾਲ ਜ਼ਿਲ੍ਹੇ ਅੰਦਰ ਅਮਨ ਅਤੇ ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਲਈ ਅਜਿਹੇ ਸਖਤ ਕਦਮ ਚੁੱਕਣ ਦੀ ਲੋੜ ਹੈ। ਇਹ ਹੁਕਮ 28 ਫਰਵਰੀ 2025 ਤੱਕ ਲਾਗੂ ਰਹਿਣਗੇ। ਇਹਨਾਂ ਹੁਕਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖਤ ਕਾਰਵਾਈ ਕੀਤੀ ਜਾਵੇਗੀ।  Punjab News

LEAVE A REPLY

Please enter your comment!
Please enter your name here