Section 163: ਫਿਰਜ਼ਪੁਰ (ਸੱਚ ਕਹੂੰ ਨਿਊਜ਼)। ਵਧੀਕ ਜ਼ਿਲ੍ਹਾ ਮੈਜਿਸਟਰੇਟ ਡਾ. ਨਿਧੀ ਕੁਮੁਦ ਬੰਬਾਹ ਨੇ ਭਾਰਤ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਫ਼ਿਰੋਜ਼ਪੁਰ ’ਚ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ। ਇਹ ਹੁਕਮ ਜਾਰੀ ਹੋਣ ਦੀ ਮਿਤੀ ਤੋਂ 2 ਮਹੀਨੇ ਤੱਕ ਲਾਗੂ ਰਹਿਣਗੇ। ਵਧੀਕ ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹਾ ਫ਼ਿਰੋਜ਼ਪੁਰ ’ਚ ਗੈਰ ਕਾਨੂੰਨੀ ਮਾਈਨਿੰਗ ਨੂੰ ਰੋਕਣ ਲਈ ਸ਼ਾਮ 5 ਵਜੇ ਤੋਂ ਸਵੇਰੇ 7 ਵਜੇ ਤੱਕ ਛੋਟੇ ਖਣਿਜਾਂ ਦੀ ਮਾਈਨਿੰਗ ਕਰਨ ’ਤੇ ਪੂਰਨ ਤੌਰ ’ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ।
Read Also : Haryana Punjab Weather News: ਪੰਜਾਬ-ਹਰਿਆਣਾ ’ਚ ਹਨ੍ਹੇਰੀ, ਮੀਂਹ ਦੀ ਸੰਭਾਵਨਾ, ਮੌਸਮ ਵਿਭਾਗ ਨੇ ਦੱਸੀ ਤਰੀਕ
ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਨੇ ਜ਼ਿਲ੍ਹੇ ਦੇ ਇੰਟਰਨੈਸ਼ਨਲ ਬਾਰਡਰ ਤੋਂ 25 ਕਿਲੋਮੀਟਰ ਦੇ ਘੇਰੇ ’ਚ ਵੱਖ-ਵੱਖ ਸਥਾਨਾਂ ’ਤੇ ਸੁਰੱਖਿਆ ਨੂੰ ਮੁੱਖ ਰੱਖਦੇ ਹੋਏ ਡਰੋਨ ਦੀ ਵਰਤੋਂ ’ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਉਨ੍ਹਾਂ ਨੇ ਦੱਸਿਆ ਕਿ ਡਰੋਨ ਦੀ ਵਰਤੋਂ ਕਰਕੇ ਕਿਸੇ ਅਣਸੁਖਾਵੀਂ ਘਟਨਾ ਨੂੰ ਅੰਜਾਮ ਦਿੱਤਾ ਜਾ ਸਕਦਾ ਹੈ, ਇਸ ਲਈ ਸੁਰੱਖਿਆ ਦੇ ਮੱਦੇਨਜ਼ਰ ਡਰੋਨ ਦੀ ਵਰਤੋਂ ’ਤੇ ਪਾਬੰਦੀ ਲਗਾਉਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਡਰੋਨ ਦੀ ਵਰਤੋਂ ਕਰਨ ਸਬੰਧੀ ਕਿਸੇ ਵਿਭਾਗ/ਆਮ ਵਿਅਕਤੀ ਵੱਲੋਂ ਯੋਗ ਪ੍ਰਣਾਲੀ ਰਾਹੀਂ ਮਨਜ਼ੂਰੀ ਪ੍ਰਾਪਤ ਕੀਤੀ ਜਾਵੇਗੀ।
Section 163
ਇਕ ਹੋਰ ਹੁਕਮ ਰਾਹੀਂ ਜ਼ਿਲ੍ਹੇ ਅੰਦਰ ਜੇਲ੍ਹ ਖੇਤਰ ਦੇ 500 ਮੀਟਰ ਦੇ ਦਾਇਰੇ ਅੰਦਰ ਸੁਰੱਖਿਆ ਨੂੰ ਮੁੱਖ ਰੱਖਦੇ ਹੋਏ ਡਰੋਨ ਦੀ ਵਰਤੋਂ ’ਤੇ ਰੋਕ ਲਗਾਈ ਹੈ। ਇਕ ਹੋਰ ਮਨਾਹੀ ਦੇ ਹੁਕਮ ’ਚ ਵਧੀਕ ਜ਼ਿਲ੍ਹਾ ਮੈਜਿਸਟਰੇਟ ਨੇ ਹੁਕਮ ਕੀਤੇ ਕਿ ਜ਼ਿਲ੍ਹਾ ਫਿਰੋਜ਼ਪੁਰ ਦੀ ਹਦੂਦ ਅੰਦਰ ਪੈਂਦੇ ਹਲਕਿਆਂ ’ਚ ਕੋਈ ਵੀ ਵਿਅਕਤੀ ਆਪਣੇ ਪਸ਼ੂਆਂ ਨੂੰ ਸ਼ਰੇਆਮ ਸੜਕਾਂ ’ਤੇ ਜਨਤਕ ਥਾਵਾਂ ’ਤੇ ਨਹੀਂ ਛੱਡੇਗਾ। ਉਨ੍ਹਾਂ ਦੱਸਿਆ ਕਿ ਕੁੱਝ ਲੋਕ ਆਪਣੇ ਪਸ਼ੂਆਂ ਨੂੰ ਸ਼ਰੇਆਮ ਸੜਕਾਂ ’ਤੇ ਅਤੇ ਜਨਤਕ ਥਾਵਾਂ ’ਤੇ ਚਰਾਉਂਦੇ ਹਨ।
IPC 163
ਅਜਿਹਾ ਕਰਨ ਨਾਲ ਸੜਕਾਂ ’ਤੇ ਦੁਰਘਟਨਾਵਾਂ ਹੋਣ ਦਾ ਖ਼ਤਰਾ ਬਣਿਆ ਰਹਿੰਦਾ ਹੈ। ਆਵਾਜਾਈ ’ਚ ਵੀ ਵਿਘਨ ਪੈਂਦਾ ਹੈ। ਇਸੇ ਤਰ੍ਹਾਂ ਇੱਕ ਹੋਰ ਹੁਕਮ ’ਚ ਵਧੀਕ ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹਾ ਫਿਰੋਜ਼ਪੁਰ ਦੀ ਹਦੂਦ ਅੰਦਰ ਕੂੜਾ-ਕਰਕਟ ਆਦਿ ਖੁੱਲ੍ਹੇ ’ਚ ਅੱਗ ਲਗਾਉਣ ’ਤੇ ਪਾਬੰਦੀ ਲਗਾਈ ਹੈ।