15 ਅਗਸਤ ਤੋਂ ਪਹਿਲਾਂ ਦਿੱਲੀ ਨੂੰ ਦਹਿਲਾਉਣ ਦੀ ਸਾਜਿਸ਼ ਦਾ ਅਲਰਟ, ਪੁਲਿਸ ਹੋਈ ਚੌਕਸ

15 ਅਗਸਤ ਤੋਂ ਪਹਿਲਾਂ ਦਿੱਲੀ ਨੂੰ ਦਹਿਲਾਉਣ ਦੀ ਸਾਜਿਸ਼ ਦਾ ਅਲਰਟ, ਪੁਲਿਸ ਹੋਈ ਚੌਕਸ

ਨਵੀਂ ਦਿੱਲੀ। ਦੇਸ਼ ਦੇ 75ਵੇਂ ਅਜ਼ਾਦੀ ਦਿਵਸ 15 ਅਗਸਤ ਤੋਂ ਪਹਿਲਾਂ ਦਿੱਲੀ ’ਚ ਸੰਭਾਵਿਤ ਅੱਤਵਾਦੀ ਹਮਲੇ ਬਾਰੇ ਖੂਫ਼ੀਆ ਜਾਣਕਾਰੀ ਮਿਲਣ ਤੋਂ ਬਾਅਦ ਸੁਰੱਖਿਆ ਏਜੰਸੀਆਂ ਨੇ ਰਾਜਧਾਨੀ ਦਿੱਲੀ ਨੂੰ ਹਾਈ ਅਲਰਟ ’ਤੇ ਰੱਖਦਿਆ ਸੁਰੱਖਿਆ ਵਧਾ ਦਿੱਤੀ ਹੈ 19 ਜੁਲਾਈ ਤੋਂ ਸ਼ੁਰੂ ਹੋਏ ਸੰਸਦ ਦੇ ਮੌਜ਼ੂਦਾ ਮੌਨਸੂਨ ਸੈਸ਼ਨ ਤੋਂ 15 ਅਗਸਤ ਦਰਮਿਆਨ ਦੀ ਮਿਆਦ ਲਈ ਪੁਲਿਸ ਵੱਲੋਂ ਇਹ ਅਲਰਟ ਜਾਰੀ ਕੀਤਾ ਗਿਆ ਹੈ ਖੂਫ਼ੀਆ ਜਾਣਕਾਰੀ ਅਨੁਸਾਰ 5 ਅਗਸਤ ਨੂੰ ਦਿੱਲੀ ’ਚ ਦਹਿਸ਼ਤ ਫੈਲਾਉਣ ਲਈ ਇੱਕ ਵੱਡੀ ਅੱਤਵਾਦੀ ਸਾਜਿਸ਼ ਘੜੀ ਜਾ ਰਹੀ ਹੈ ਤੇ ਪਾਕਿਸਤਾਨ ਸਥਿਤ ਅੱਤਵਾਦੀ ਸੰਗਠਨ ਦਿੱਲੀ ’ਚ ਹਮਲਾ ਕਰ ਸਕਦੇ ਹਨ ਸੁਰੱਖਿਆ ਏਜੰਸੀਆਂ ਨੇ ਦਿੱਲੀ ਪੁਲਿਸ ਨੂੰ ਅਪੀਲ ਕੀਤ ਹੈ ਕਿ 5 ਅਗਸਤ 2019 ਨੂੰ ਜੰਮੂ ਕਸ਼ਮੀਰ ਦੇ ਆਰਟੀਕਲ 370 ਖਤਮ ਕਰ ਦਿੱਤਾ ਗਿਆ ਸੀ ਤੇ ਇਸ ਦੇ ਨਤੀਜੇ ਵਜੋਂ ਅੱਤਵਾਦੀ ਇਸ ਦਿਨ ਹੀ ਰਾਜਧਾਨੀ ’ਚ ਇੱਕ ਵੱਡਾ ਹਮਲਾ ਕਰਨ ਦੀ ਕੋਸ਼ਿਸ਼ ਕਰ ਰਹੇ ਹਨ।

ਸੁਰੱਖਿਆ ਬਲਾਂ ਨੂੰ ਦਿੱਤੀ ਗਈ ਸਪੈਸ਼ਲ ਟਰੇਨਿੰਗ

‘ਡ੍ਰੋਨ ਹਮਲੇ’ ਦੇ ਖਤਰੇ ਨਾਲ ਨਜਿੱਠਣ ਲਈ ਦਿੱਲੀ ਪੁਲਿਸ ਤੇ ਹੋਰ ਸੁਰੱਖਿਆ ਬਲਾਂ ਨੂੰ ਵੀ ਸਪੈਸ਼ਲ ਟਰੇਨਿੰਗ ਦਿੱਤੀ ਗਈ ਹੈ ਅਲਰਟ ’ਚ ਇਹ ਵੀ ਕਿਹਾ ਗਿਆ ਹੈ ਕਿ ਅਸਮਾਜਿਕ ਤੱਤ ਤੇ ਅੱਤਵਾਦੀ ਕੋਵਿਡ-19 ਮਹਾਂਮਾਰੀ ਨੂੰ ਬਹਾਨਾ ਬਣਾ ਕੇ ਦੇਸ਼ ਦੇ ਮਾਹੌਲ ਨੂੰ ਖਰਾਬ ਕਰਨ ਦੀ ਕੋਸ਼ਿਸ਼ ਕਰ ਰਹੇ ਹਨ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagramlinkedin , YouTube‘ਤੇ ਫਾਲੋ ਕਰੋ