ਪੰਜਾਬ ’ਚ ਪ੍ਰਧਾਨ ਮੰਤਰੀ ਮੋਦੀ ਦੇ ਦੌਰੇ ਨੂੰ ਲੈਕੇ ਸੁਰੱਖਿਆ ਪ੍ਰਬੰਧ ਸਖਤ

ਪੰਜਾਬ ’ਚ ਪ੍ਰਧਾਨ ਮੰਤਰੀ ਮੋਦੀ ਦੇ ਦੌਰੇ ਨੂੰ ਲੈਕੇ ਸੁਰੱਖਿਆ ਪ੍ਰਬੰਧ ਸਖਤ

ਚੰਡੀਗੜ੍ਹ। ਪਿਛਲੀ ਵਾਰ ਦੀ ਸੁਰੱਖਿਆ ਕੁਤਾਹੀ ਤੋਂ ਸਬਕ ਲੈਂਦੇ ਹੋਏ ਪੰਜਾਬ ਪੁਲਿਸ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਭਲਕੇ ਪੰਜਾਬ ਫੇਰੀ ਲਈ ਮੁਹਾਲੀ ਵਿੱਚ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਹਨ। ਪ੍ਰਧਾਨ ਮੰਤਰੀ ਇੱਥੇ ਹੋਮੀ ਭਾਭਾ ਕੈਂਸਰ ਹਸਪਤਾਲ ਅਤੇ ਖੋਜ ਕੇਂਦਰ ਦਾ ਉਦਘਾਟਨ ਕਰਨਗੇ। ਸਮਾਗਮ ਵਾਲੀ ਥਾਂ ਦੇ 2 ਕਿਲੋਮੀਟਰ ਦੇ ਖੇਤਰ ਨੂੰ ਪੂਰੀ ਤਰ੍ਹਾਂ ਸੀਲ ਕਰ ਦਿੱਤਾ ਗਿਆ ਹੈ। ਇਲਾਕੇ ਨੂੰ ਨੋ ਫਲਾਈ ਜ਼ੋਨ ਬਣਾ ਦਿੱਤਾ ਗਿਆ ਹੈ।

ਪੂਰੇ ਇਲਾਕੇ ਵਿੱਚ ਧਾਰਾ 144 ਲਾਗੂ ਕਰ ਦਿੱਤੀ ਗਈ ਹੈ। ਪਿਛਲੀ ਵਾਰ ਸੁਰੱਖਿਆ ਦੀ ਢਿੱਲ ਕਾਰਨ ਇਸ ਵਾਰ 7 ਹਜ਼ਾਰ ਦੇ ਕਰੀਬ ਜਵਾਨ ਡਿਊਟੀ ’ਤੇ ਤਿਆਰ ਹਨ। ਪੰਜਾਬ ਪੁਲਿਸ ਤੋਂ ਇਲਾਵਾ ਵਿਸ਼ੇਸ਼ ਸੁਰੱਖਿਆ ਬਲ (ਐਸਐਸਐਫ) ਦੇ ਅਧਿਕਾਰੀ ਸੁਰੱਖਿਆ ਦੀ ਨਿਗਰਾਨੀ ਕਰ ਰਹੇ ਹਨ। ਪ੍ਰਧਾਨ ਮੰਤਰੀ ਦੀ ਸੁਰੱਖਿਆ ਲਈ ਸਪੈਸ਼ਲ ਪ੍ਰੋਟੈਕਸ਼ਨ ਗਰੁੱਪ (ਐਸਪੀਜੀ) ਦੇ ਅਧਿਕਾਰੀ ਵੀ ਮੋਹਾਲੀ ਪਹੁੰਚ ਗਏ ਹਨ। ਪੁਲਿਸ ਤੋਂ ਇਲਾਵਾ ਐਸਐਸਐਫ ਦੇ ਗਾਰਡ ਅਤੇ ਸਨਾਈਪਰ ਕਮਾਂਡੋ ਵੀ ਇਲਾਕੇ ਵਿੱਚ ਤਾਇਨਾਤ ਕੀਤੇ ਗਏ ਹਨ। ਬੰਬ ਨਿਰੋਧਕ ਦਸਤੇ ਅਤੇ ਡਾਗ ਸਕੁਐਡ ਨੂੰ ਵੀ ਸਟੈਂਡਬਾਏ ’ਤੇ ਰੱਖਿਆ ਗਿਆ ਹੈ।

3 ਹੈਲੀਪੈਡ ਬਣਾਏ ਗਏ

ਪੀਐਮ ਮੋਦੀ ਲਈ ਹਸਪਤਾਲ ਦੇ ਸਾਹਮਣੇ 3 ਹੈਲੀਪੈਡ ਬਣਾਏ ਗਏ ਹਨ। ਆਲੇ-ਦੁਆਲੇ ਦੇ ਇਲਾਕਿਆਂ ਵਿੱਚੋਂ ਬਿਜਲੀ ਦੇ ਖੰਭੇ ਹਟਾ ਦਿੱਤੇ ਗਏ ਹਨ। ਇਸ ਦੇ ਆਲੇ-ਦੁਆਲੇ ਫੁੱਟਪਾਥ ਤੋੜ ਕੇ ਸੜਕ ਬਣਾਈ ਗਈ ਹੈ। ਮੁੱਲਾਪੁਰ ਵਿਖੇ ਮੀਟਿੰਗ ਵਾਲੀ ਥਾਂ ਨੂੰ ਜਾਣ ਵਾਲੀ ਸੜਕ ਦੀ ਮੁਰੰਮਤ ਕੀਤੀ ਗਈ ਹੈ। ਫਿਲਹਾਲ ਪੀਐਮ ਦਾ ਹੈਲੀਕਾਪਟਰ ਰਾਹੀਂ ਵਾਪਸ ਆਉਣ ਦਾ ਪ੍ਰੋਗਰਾਮ ਹੈ। ਹਾਲਾਂਕਿ ਪੀਐਮ ਸੁਰੱਖਿਆ ਦੀ ਬਲੂ ਬੁੱਕ ਮੁਤਾਬਕ ਪ੍ਰਸ਼ਾਸਨ ਵੱਲੋਂ ਬਦਲਵਾਂ ਰਸਤਾ ਵੀ ਤਿਆਰ ਕੀਤਾ ਗਿਆ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ

LEAVE A REPLY

Please enter your comment!
Please enter your name here