Central Jail Ludhiana: ਲੁਧਿਆਣਾ (ਜਸਵੀਰ ਸਿੰਘ ਗਹਿਲ)। ਕੇਂਦਰੀ ਜ਼ੇਲ੍ਹਾਂ ਦੀ ਸੁਰੱਖਿਆ ਸਭ ਤੋਂ ਮਜ਼ਬੂਤ ਮੰਨੀ ਜਾਂਦੀ ਹੈ ਪਰ ਜੇਕਰ ਇਸ ਦੀ ਸੁਰੱਖਿਆ ਹੀ ਭੰਗ ਹੋ ਜਾਵੇ ਤਾਂ ਆਮ ਲੋਕਾਂ ਦਾ ਤਾਂ ਫ਼ਿਰ ਰੱਬ ਹੀ ਰਾਖਾ ਹੈ। ਸਖ਼ਤ ਸੁਰੱਖਿਆ ਦੇ ਦਾਅਵਿਆਂ ਦੀ ਪੋਲ ਖੋਲਦਾ ਅਜਿਹਾ ਹੀ ਇੱਕ ਮਾਮਲਾ ਕੇਂਦਰੀ ਜੇਲ੍ਹ ਲੁਧਿਆਣਾ ਵਿਖੇ ਸਾਹਮਣੇ ਆਇਆ ਹੈ। ਜਿੱਥੇ ਬੰਦ ਇੱਕ ਹਵਾਲਾਤੀ ਦੇ ਕਬਜ਼ੇ ’ਚੋਂ ਚੈਕਿੰਗ ਦੌਰਾਨ ਹੈਰੋਇਨ ਬਰਾਮਦ ਹੋਈ। ਪੁਲਿਸ ਨੂੰ ਦਿੱਤੀ ਗਈ ਸ਼ਿਕਾਇਤ ’ਚ ਕੇਂਦਰੀ ਜ਼ੇਲ੍ਹ ਲੁਧਿਆਣਾ ਦੇ ਸਹਾਇਕ ਸੁਪਰਡੈਂਟ ਹਰਮਿੰਦਰ ਸਿੰਘ ਨੇ ਦੱਸਿਆ ਕਿ ਅਧਿਕਾਰੀਆਂ ਵੱਲੋਂ 2 ਦਸੰਬਰ ਨੂੰ ਜ਼ੇਲ੍ਹ ਅੰਦਰ ਬੈਰਕਾਂ ’ਚ ਚੈਕਿੰਗ ਕੀਤੀ ਜਾ ਰਹੀ ਸੀ।
ਇਹ ਖਬਰ ਵੀ ਪੜ੍ਹੋ : Ludhiana News: ਨੋਟਿਸਾਂ ਦੇ ਬਾਵਜੂਦ ਹੋ ਰਹੀ ਉਸਾਰੀ ’ਤੇ ਚੱਲਿਆ ਗਲਾਡਾ ਦਾ ਪੀਲਾ ਪੰਜਾ
ਇਸ ਦੌਰਾਨ ਅਧਿਕਾਰੀਆਂ ਨੂੰ ਇੱਕ ਹਵਾਲਾਤੀ ਦੇ ਕਬਜ਼ੇ ’ਚੋਂ 3 ਗ੍ਰਾਮ ਹੈਰੋਇਨ ਬਰਾਮਦ ਹੋਈ ਜੋ ਕਿ ਨਿਯਮਾਂ ਮੁਤਾਬਕ ਜ਼ੇਲ੍ਹ ਅੰਦਰ ਵਰਜਿਤ ਸਮੱਗਰੀ ਹੈ। ਉਨ੍ਹਾਂ ਦੱਸਿਆ ਕਿ ਹਵਾਲਾਤੀ ਦੀ ਪਹਿਚਾਣ ਸਿਮਰਨਜੀਤ ਸਿੰਘ ਵਾਸੀ ਜੋਸ਼ੀ ਨਗਰ ਹੈਬੋਵਾਲ ਕਲਾਂ (ਲੁਧਿਆਣਾ) ਵਜੋਂ ਹੋਈ ਹੈ। ਜਿਸ ਖਿਲਾਫ਼ ਕਾਰਵਾਈ ਲਈ ਪੁਲਿਸ ਨੂੰ ਲਿਖ ਦਿੱਤਾ ਗਿਆ ਹੈ। ਜਾਂਚਕਰਤਾ ਅਧਿਕਾਰੀ ਜਨਕ ਰਾਜ ਨੇ ਦੱਸਿਆ ਕਿ ਸਹਾਇਕ ਸੁਪਰਡੈਂਟ ਕੇਂਦਰੀ ਜ਼ੇਲ੍ਹ ਲੁਧਿਆਣਾ ਹਰਮਿੰਦਰ ਸਿੰਘ ਦੀ ਸ਼ਿਕਾਇਤ ’ਤੇ ਥਾਣਾ ਡਵੀਜਨ ਨੰਬਰ 7 ਵਿਖੇ ਸਿਮਰਨਜੀਤ ਸਿੰਘ ਖਿਲਾਫ਼ ਮਾਮਲਾ ਦਰਜ਼ ਕਰ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਤਫ਼ਤੀਸੀ ਉਪਰੰਤ ਅਗਲੇਰੀ ਕਾਰਵਾਈ ਅਮਲ ’ਚ ਲਿਆਂਦੀ ਜਾਵੇਗੀ। Central Jail Ludhiana