ਸੁਰੱਖਿਆ ਬਲਾਂ ਨੇ ਭੁੰਨਿਆ ਅੱਤਵਾਦੀ

Pulwama

ਤਲਾਸ਼ੀ ਅਭਿਆਨ ਦੌਰਾਨ ਹੋਇਆ ਮੁਕਾਬਲਾ

ਸ੍ਰੀਨਗਰ (ਏਜੰਸੀ)। ਦੱਖਣੀ ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ‘ਚ ਸ਼ਨਿੱਚਰਵਾਰ ਨੂੰ ਸੁਰੱਖਿਆ ਬਲਾਂ (Force) ਦੀ ਘੇਰਾਬੰਦੀ ਤੇ ਤਲਾਸ਼ੀ ਅਭਿਆਨ ਦੌਰਾਨ ਹੋਏ ਮੁਕਾਬਲੇ ‘ਚ ਇੱਕ ਅੱਤਵਾਦੀ ਮਾਰਿਆ ਗਿਆ। ਪੁਲਿਸ ਬੁਲਾਰੇ ਨੇ ਦੱਸਿਆ ਕਿ ਤੜਕੇ ਪੁਲਵਾਮਾ ਦੇ ਇੱਕ ਪਿੰਡ ‘ਚ ਅੱਤਵਾਦੀਆਂ ਦੇ ਲੁਕੇ ਹੋਣ ਦੀ ਖੂਫ਼ੀਆ ਜਾਣਕਾਰੀ ਮਿਲਣ ਤੋਂ ਬਾਅਦ ਫੌਜ, ਜੰਮੂ-ਕਸ਼ਮੀਰ ਪੁਲਿਸ ਤੇ ਕੇਂਦਰੀ ਰਿਜ਼ਰਵ ਬਲ (ਸੀਆਰਪੀਐੱਫ਼) ਦੇ ਜਵਾਨਾਂ ਨੇ ਸਾਂਝਾ ਤਲਾਸ਼ੀ ਅਭਿਆਨ ਚਲਾਇਆ। ਉਨ੍ਹਾਂ ਕਿਹਾ ਕਿ ਅੱਤਵਾਦੀਆਂ ਨੇ ਆਪਣੇ ਟਿਕਾਣੇ ਦੀ ਘੇਰਾਬੰਦੀ ਕਰਨ ਦੌਰਾਨ ਆਟੋਮੈਟਿਕ ਹਥਿਆਰਾਂ ਨਾਲ ਸੁਰੱਖਿਆ ਬਲਾਂ ‘ਤੇ ਗੋਲੀਬਾਰੀ ਸ਼ੁਰੂ ਕਰ ਦਿੱਤੀ। ਸੁਰੱਖਿਆ ਬਲਾਂ ਨੇ ਜਵਾਬੀ ਕਾਰਵਾਈ ਕੀਤੀ ਜਿਸ ਨਾਲ ਮੁਕਾਬਲਾ ਸ਼ੁਰੂ ਹੋ ਗਿਆ। ਬੁਲਾਰੇ ਨੇ ਕਿਹਾ ਕਿ ਇਸ ਦੌਰਾਨ ਇੱਕ ਅੱਤਵਾਦੀ ਮਾਰਿਆ ਗਿਆ। ਮੌਕੇ ਤੋਂ ਕੁਝ ਹਥਿਆਰ ਤੇ ਗੋਲਾ ਬਾਰੂਦ ਬਰਾਮਦ ਕੀਤਾ ਗਿਆ ਹੈ। ਖ਼ਬਰ ਲਿਖੇ ਜਾਣ ਤੱਕ ਅੱਤਵਾਦੀ ਦੀ ਪਛਾਣ ਨਹੀਂ ਹੋਈ ਸੀ।

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।