ਕਸ਼ਮੀਰ ‘ਚ ਸੁਰੱਖਿਆ ਬਲਾਂ ਨੇ ਚਲਾਇਆ ਤਲਾਸ਼ੀ ਅਭਿਆਨ

Security Forces, kashmir, Search operation

ਅੱਤਵਾਦੀਆਂ ਦੇ ਲੁਕੇ ਹੋਣ ਦੀ ਮਿਲੀ ਸੂਚਨਾ

ਸ੍ਰੀਨਗਰ (ਏਜੰਸੀ)। ਜੰਮੂ-ਕਸ਼ਮੀਰ ਦੇ ਕੁਲਗਾਮ ਜ਼ਿਲ੍ਹੇ ‘ਚ ਸੋਮਵਾਰ ਨੂੰ ਸੁਰÎਖਆ ਬਲਾਂ ਨੇ ਅੱਤਵਾਦੀਆਂ ਦੇ ਖਿਲਾਫ਼ ਘੇਰਾਬੰਦੀ ਤੇ ਤਲਾਸ਼ੀ ਅਭਿਆਨ ਚਲਾਇਆ। ਅਧਿਕਾਰਕ ਸੂਤਰਾਂ ਨੇ ਦੱਸਿਆ ਕਿ ਅੱਤਵਾਦੀਆਂ ਦੇ ਲੁਕੇ ਹੋਣ ਦੀ ਸੂਚਨਾ ਮਿਲਣ ‘ਤੇ ਰਾਸ਼ਟਰੀ ਰਾਇਫਲਸ ਦੇ ਜਵਾਨ, ਜੰਮੂ ਕਸ਼ਮੀਰ ਪੁਲਿਸ ਦੇ ਵਿਸ਼ੇਸ਼ ਅਭਿਆਨ ਸਮੂਹ ਅਤੇ ਕੇਂਦਰੀ ਰਿਜ਼ਰਵ ਪੁਲਿਸ ਬਲ ਨੇ ਸਾਂਝੇ ਰੂਪ ‘ਚ ਕੁਲਗਾਮ ਦੇ ਬੁਗਾਮ ‘ਚ ਅੱਜ ਸਵੇਰੇ ਘੇਰਾਬੰਦੀ ਤੇ ਤਲਾਸ਼ੀ ਅਭਿਆਨ ਚਲਾਇਆ।

ਉਨ੍ਹਾਂ ਕਿਹਾ ਕਿ ਬਾਹਰ ਨਿੱਕਲਣ ਦੇ ਸਾਰੇ ਰਸਤੇ ਬੰਦ ਕਰ ਦਿੱਤੇ ਗਏ ਹਨ ਅਤੇ ਘਰ-ਘਰ ਤਲਾਸ਼ੀ ਅਭਿਆਨ ਚਲਾਇਆ ਜਾ ਰਿਹਾ ਹੈ। ਆਖ਼ਰੀ ਰਿਪੋਰਟ ਮਿਲਣ ਤੱਕ ਇਹ ਅਭਿਆਨ ਜਾਰੀ ਰਿਹਾ। ਹੁਣ ਇਸ ਵਿੱਚ ਘੇਰਾਬੰਦੀ ਵਾਲੇ ਖ਼ੇਤਰ ਦੇ ਚਾਰੇ ਪਾਸੇ ਵਾਧੂ ਸੁਰੱਖਿਆ ਬਲ ਤੇ ਪੁਲਿਸ ਕਰਮੀ ਤਾਇਨਾਤ ਕੀਤੇ ਗਏ ਹਨ ਤਾਂ ਕਿ ਕਿਸੇ ਵੀ ਤਰ੍ਹਾਂ ਦੇ ਪ੍ਰਦਰਸ਼ਨ ਨੂੰ ਰੋਕਿਆ ਜਾ ਸਕੇ। (Kashmir)

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।