ਪੁਲਵਾਮਾ ਜ਼ਿਲ੍ਹੇ ‘ਚ ਅੱਤਵਾਦੀਆਂ ਦੇ ਲੁਕੇ ਹੋਣ ਦੀ ਸੂਚਨਾ
ਸ੍ਰੀਨਗਰ, ਏਜੰਸੀ। ਦੱਖਣੀ ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ‘ਚ ਅੱਤਵਾਦੀਆਂ ਦੇ ਲੁਕੇ ਹੋਣ ਦੀ ਸੂਚਨਾ ਮਿਲਣ ‘ਤੇ ਸੁਰੱਖਿਆ ਬਲਾਂ ਨੇ ਵੀਰਵਾਰ ਸਵੇਰੇ ਇੱਕ ਖੋਜੀ ਅਭਿਆਨ ਸ਼ੁਰੂ ਕੀਤਾ। ਅਧਿਕਾਰਕ ਸੂਤਰਾਂ ਨੇ ਇਹ ਜਾਣਕਾਰੀ ਦਿੱਤੀ ਹੈ। ਸੂਤਰਾਂ ਨੇ ਦੱਸਿਆ ਕਿ ਅੱਤਵਾਦੀਆਂ ਦੇ ਇਸ ਇਲਾਕੇ ‘ਚ ਹੋਣ ਦੀ ਇੱਕ ਗੁਪਤਾ ਸੂਚਨਾ ਮਿਲਣ ਤੋਂ ਬਾਅਦ ਰਾਸ਼ਟਰੀ ਰਾਈਫਲਜ਼, ਜੰਮੂ ਕਸ਼ਮੀਰ ਪੁਲਿਸ ਦੇ ਵਿਸ਼ੇਸ਼ ਦਸਤੇ ਅਤੇ ਕੇਂਦਰੀ ਰਿਜਰਵ ਪੁਲਿਸ ਬਲ (ਸੀਆਰਪੀਐਫ) ਨੇ ਪੁਲਵਾਮਾ ‘ਚ ਤ੍ਰਾਲ ਦੇ ਗੁਲਸ਼ਨਪੋਰਾ ਜੰਗਲਾਂ ‘ਚ ਇੱਕ ਖੋਜੀ ਅਭਿਆਨ ਸ਼ੁਰੂ ਕੀਤਾ।
ਸੂਤਰਾਂ ਨੇ ਦੱਸਿਆ ਕਿ ਜਿਸ ਸਮੇਂ ਉਸ ਖੇਤਰ ਨੂੰ ਘੇਰਾਬੰਦੀ ਕੀਤੀ ਜਾ ਰਹੀ ਸੀ ਤਾਂ ਉੱਥੋਂ ਗੋਲੀਆਂ ਚਲਾਏ ਜਾਣ ਦੀਆਂ ਅਵਾਜਾਂ ਸੁਣਾਈ ਦੇ ਰਹੀਆਂ ਸਨ। ਤ੍ਰਾਲ ਦੇ ਕੁਝ ਖੇਤਰਾਂ ‘ਚ ਸੁਰੱਖਿਆ ਬਲਾਂ ਅਤੇ ਸਥਾਨਕ ਲੋਕਾਂ ਦਰਮਿਆਨ ਝੜਪਾਂ ਦੀਆਂ ਰਿਪੋਰਟਾਂ ਹਨ। ਮੌਕੇ ‘ਤੇ ਵਾਧੂ ਸੁਰੱਖਿਆ ਕਰਮਚਾਰੀਆਂ ਨੂੰ ਤਾਇਨਾਤ ਕਰ ਦਿੱਤਾ ਗਿਆ ਹੈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ