ਪੁਲਵਾਮਾ ‘ਚ ਇੰਟਰਨੈੱਟ ਸਰਵਿਸ ਬੰਦ
ਸ੍ਰੀਨਗਰ, ਏਜੰਸੀ
ਦੱਖਣੀ ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ‘ਚ ਅੱਜ ਅੱਤਵਾਦੀਆਂ ਖਿਲਾਫ਼ ਘੇਰਾਬੰਦੀ ਤੇ ਤਲਾਸ਼ੀ ਮੁਹਿੰਮ ‘ਚ ਪ੍ਰਦਰਸ਼ਨਕਾਰੀਆਂ ਵੱਲੋਂ ਅੜਿੱਕਾ ਪਹੁੰਚਾਉਣ ‘ਤੇ ਸੁਰੱਖਿਆ ਬਲਾਂ ਨੇ ਹੰਝੂ ਗੈਸ ਦੇ ਗੋਲੇ ਛੱਡੇ ਤੇ ਲਾਠੀਚਾਰਜ਼ ਕੀਤਾ, ਜਿਸ ‘ਚ ਇੱਕ ਨੌਜਵਾਨ ਦੀ ਮੌਤ ਹੋ ਗਈ ਤੇ ਕਈ ਜ਼ਖਮੀ ਹੋ ਗਏ।
ਅਧਿਕਾਰਿਕ ਸੂਤਰਾਂ ਨੇ ਦੱਸਿਆ ਕਿ ਸੁਰੱਖਿਆ ਬਲਾਂ ਦੇ ਪੁਲਵਾਮਾ ਜ਼ਿਲ੍ਹੇ ਦੇ ਮੁਰਾਨ ਪਿੰਡ ‘ਚ ਘੇਰਾਬੰਦੀ ਤੇ ਤਲਾਸ਼ੀ ਮੁਹਿੰਮ ਦੌਰਾਨ ਕਈ ਪ੍ਰਦਰਸ਼ਨਕਾਰੀਆਂ ਨੇ ਸੜਕ ‘ਤੇ ਉੱਤਰ ਕੇ ਅਭਿਆਨ ‘ਚ ਅੜਿੱਕਾ ਪਹੁੰਚਾਉਣ ਦੀ ਕੋਸ਼ਿਸ਼ ਕੀਤੀ। ਸੁਰੱਖਿਆ ਬਲਾਂ ਨੇ ਪ੍ਰਦਰਸ਼ਨਕਾਰੀਆਂ ਨੂੰ ਹਟਾਉਣ ਦੀ ਕੋਸ਼ਿਸ਼ ਕੀਤੀ ਪਰ ਪ੍ਰਦਰਸ਼ਨਕਾਰੀਆਂ ਨੇ ਸੁਰੱਖਿਆ ਬਲਾਂ ‘ਤੇ ਪੱਥਰਬਾਜ਼ੀ ਕੀਤੀ, ਜਿਸ ਤੋਂ ਬਾਅਦ ਸੁਰੱਖਿਆ ਬਲਾਂ ਨੇ ਹੰਝੂ ਗੈਸ ਦੇ ਗੋਲੇ ਛੱਡੇ ਤੇ ਲਾਠੀਚਾਰਜ਼ ਕੀਤਾ।
ਉਨ੍ਹਾਂ ਦੱਸਿਆ ਕਿ ਝੜਪ ‘ਚ ਕੁਝ ਸੁਰੱਖਿਆ ਸਮੇਤ ਕਈ ਵਿਅਕਤੀ ਜ਼ਖਮੀ ਹੋ ਗਏ ਝੜਪ ਦੌਰਾਨ ਇੱਕ ਨੌਜਵਾਨ ਦੇ ਸਿਰ ‘ਤੇ ਗੋਲੀ ਲੱਗੀ। ਜ਼ਖਮੀ ਦੀ ਪਛਾਣ ਫਿਆਜ਼ ਅਹਿਮਦ ਵਜੋਂ ਹੋਈ ਹੈ ਤੇ ਉਸ ਨੂੰ ਤੁਰੰਤ ਸਥਾਨਕ ਹਸਪਤਾਲ ਲਿਜਾਇਆ ਗਿਆ, ਜਿੱਥੇ ਉਸ ਦੀ ਗੰਭੀਰ ਹਾਲਤ ਨੂੰ ਦੇਖਦਿਆਂ ਉਸਨੂੰ ਸ੍ਰੀਨਗਰ ਲਈ ਰੈਫਰ ਕਰ ਦਿੱਤਾ ਗਿਆ। ਉਸ ਦੀ ਹਸਪਤਾਲ ‘ਚ ਮੌਤ ਹੋ ਗਈ ਝੜਪ ਹਾਲੇ ਜਾਰੀ ਹੈ। ਖੇਤਰ ‘ਚ ਕਿਸੇ ਤਰ੍ਹਾਂ ਦੀ ਕੋਈ ਅਫਵਾਹ ਨੇ ਫੈਲੇ ਇਸ ਮੋਬਾਇਲ ਇੰਟਰਨੈੱਟ ਸੇਵਾ ਬੰਦ ਕਰ ਦਿੱਤੀ ਗਈ ਹੇ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।