ਬੜਗਾਮ ‘ਚ ਸੁਰੱਖਿਆ ਬਲਾਂ ਦਾ ਸਰਚ ਆਪ੍ਰੇਸ਼ਨ ਸ਼ੁਰੂ

ਬੜਗਾਮ ‘ਚ ਸੁਰੱਖਿਆ ਬਲਾਂ ਦਾ ਸਰਚ ਆਪ੍ਰੇਸ਼ਨ ਸ਼ੁਰੂ

ਸ੍ਰੀਨਗਰ (ਏਜੰਸੀ)। ਜੰਮੂ-ਕਸ਼ਮੀਰ ਦੇ ਬੜਗਾਮ ਜ਼ਿਲ੍ਹੇ ‘ਚ ਸੁਰੱਖਿਆ ਬਲਾਂ Security Forces ਨੇ ਵੀਰਵਾਰ ਸਵੇਰੇ ਇੱਕ ਵਾਰ ਫਿਰ ਘੇਰਾਬੰਦੀ ਤੇ ਸਰਚ ਆਪ੍ਰੇਸ਼ਨ ਸ਼ੁਰੂ ਕੀਤਾ। ਜਿੱਥੇ ਬੁੱਧਵਾਰ ਸ਼ਾਮ ਨੂੰ ਅੱਤਵਾਦੀਆਂ ਤੇ ਸੁਰੱਖਿਆ ਬਲਾਂ ਵਿਚਕਾਰ ਮੁਕਾਬਲਾ ਹੋਇਆ ਸੀ। ਅਧਿਕਾਰਿਕ ਸੂਤਰਾਂ ਨੇ ਦੱਸਿਆ ਕਿ ਬੁੱਧਵਾਰ ਸ਼ਾਮ ਨੂੰ ਬੜਗਾਮ ਜ਼ਿਲ੍ਹੇ ਦੇ ਚੰਦੂਰਾ ਇਲਾਕੇ ਦੇ ਜੈਨਪੋਰਾ ਡੋਨਵਾਰ ‘ਚ ਅੱਤਵਾਦੀਆਂ ਦੀ ਮੌਜ਼ੂਦਗੀ ਦੀ ਖੂਫ਼ੀਆ ਸੂਚਨਾ ਮਿਲਣ ‘ਤੇ ਰਾਸ਼ਟਰੀ ਰਾਈਫਲ, ਜੰਮੂ ਕਸ਼ਮੀਰ ਪੁਲਿਸ ਦੀ ਵਿਸ਼ੇਸ਼ ਮੁਹਿੰਮ ਸਮੂਹ ਤੇ ਕੇਂਦਰੀ ਰਿਜ਼ਰਵ ਪੁਲਿਸ ਬਲ ਦੇ ਜਵਾਨਾਂ ਨੇ ਸਾਂਝੀ ਮੁਹਿੰਮ ਚਲਾਈ।

ਉਨ੍ਹਾਂ ਦੱਸਿਆ ਕਿ ਸੁਰੱਖਿਆ ਬਲ ਜਦੋਂ ਇਲਾਕੇ ਨੂੰ ਸੀਲ ਕਰ ਕੇ ਉਸ ਮਕਾਨ ਵੱਲ ਵਧੇ ਜਿੱਥੇ ਅੱਤਵਾਦੀਆਂ ਦੇ ਲੁਕੇ ਹੋਣ ਦੀ ਸੂਚਨਾ ਸੀ, ਉੱਥੇ ਲੁਕੇ ਅੱਤਵਾਦੀਆਂ ਨੇ ਆਟੋਮੈਟਿਕ ਹਥਿਆਰਾਂ ਨਾਲ ਗੋਲੀਬਾਰੀ ਸ਼ੁਰੂ ਕਰ ਦਿੱਤੀ। ਸੁਰੱਖਿਆ ਬਲਾਂ ਨੇ ਵੀ ਜਵਾਬੀ ਕਾਰਵਾਈ ਕੀਤੀ। ਸੁਰੱਖਿਆ ਬਲਾਂ ਨੇ ਸਰਚ ਲਾਈਟ ਦੀ ਵਰਤੋਂ ਕੀਤੀ ਅਤੇ ਵੱਡੇ ਪੈਮਾਨੇ ‘ਤੇ ਤਲਾਸ਼ੀ ਅਭਿਆਨ ਚਲਾਇਆ। ਆਪ੍ਰੇਸ਼ਨ ਦੇਰ ਰਾਤ ਬੰਦ ਕਰ ਦਿੱਤਾ ਗਿਆ ਸੀ। ਸੁਰੱਖਿਆ ਬਲਾਂ ਨੇ ਅੱਜ ਸਵੇਰੇ ਫਿਰ ਤੋਂ ਨੇੜੇ-ਤੇੜੇ ਦੇ ਇਲਾਕਿਆਂ ਨੂੰ ਸੀਲ ਕਰ ਦਿੱਤਾ। ਸਾਰੇ ਬਾਹਰ ਜਾਣ ਵਾਲੇ ਰਸਤਿਆਂ ਨੂੰ ਸੀਲ ਕਰ ਦਿੱਤਾ ਗਿਆ ਅਤੇ ਘਰ-ਘਰ ਦੀ ਤਲਾਸ਼ੀ ਲਈ ਗਈ। ਉਨ੍ਹਾਂ ਦੱਸਿਆ ਕਿ ਅੰਤਿਮ ਰਿਪੋਰਟ ਮਿਲਣ ਤੱਕ ਤਲਾਸ਼ੀ ਜਾਰੀ ਸੀ। ਇਸ ਦਰਮਿਆਨ ਸ਼ੋਪੀਆ ਦੇ ਪਿੰਜੂਰਾ ‘ਚ ਅੱਤਵਾਦੀਆਂ ਦੀ ਮੌਜ਼ੂਦਗੀ ਬਾਰੇ ਸੂਚਨਾ ਮਿਲਣ ‘ਤੇ ਬੁੱਧਵਾਰ ਸ਼ਾਮ ਸ਼ੁਰੂ ਹੋਇਆ ਤਲਾਸ਼ੀ ਅਭਿਆਨ ਵੀ ਦੇਰ ਰਾਤ ਨੂੰ ਸਮਾਪਤ ਹੋ ਗਿਆ।

  • ਸੂਤਰਾਂ ਨੇ ਦੱਸਿਆ ਕਿ ਅੱਤਵਾਦੀਆਂ ਨਾਲ ਸਾਹਮਣਾ ਨਹੀਂ ਹੋਇਆ
  • ਜਿਸ ਤੋਂ ਬਾਅਦ ਸਰਚ ਆਪ੍ਰੇਸ਼ਨ ਬੰਦ ਕਰ ਦਿੱਤਾ ਗਿਆ।
  • ਉੱਧਰ ਬਾਰਾਮੂਲਾ ਜ਼ਿਲ੍ਹੇ ਦੇ ਸੋਪੋਰ ‘ਚ ਬੁੱਧਵਾਰ ਸ਼ਾਮ ਅੱਤਵਾਦੀ ਹਮਲੇ ‘ਚ
  • ਇੱਕ ਜੰਮੂ-ਕਸ਼ਮੀਰ ਪੁਲਿਸ ਦੇ ਇੱਕ ਵਿਸ਼ੇਸ਼ ਪੁਲਿਸ ਅਧਿਕਾਰੀ ਅਤੇ ਇੱਕ ਨਾਗਰਿਕ ਦੀ ਮੌਤ ਹੋ ਗਈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।